05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਿਸਾਨ ਜਥੇਬੰਦੀਆਂ ਤੇ ਗੰਨਾ ਕਾਸ਼ਤਕਾਰਾਂ ਨੇ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਅੱਗੇ ਲਗਾਇਆ ਧਰਨਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 06-08-2026
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਗੰਨਾ ਕਾਸ਼ਤਕਾਰਾਂ ਵਲੋਂ ਸਥਾਨਕ ਫੇਜ਼-2 ਸਥਿਤ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ‘ਚ ਰੋਪੜ, ਲੁਧਿਆਣਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਤੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ, ਰੇਸ਼ਮ ਸਿੰਘ, ਇਕਬਾਲ ਸਿੰਘ, ਮੇਹਰ ਸਿੰਘ, ਹਰਿੰਦਰ ਸਿੰਘ, ਅਮਰਜੀਤ ਸਿੰਘ, ਸੱਜਣ ਸਿੰਘ, ਸੁਖਦੀਪ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਤਲਵਿੰਦਰ ਸਿੰਘ, ਰਵਨੀਤ ਸਿੰਘ, ਸਰਬਜੀਤ ਸਿੰਘ, ਸਤਬੀਰ ਸਿੰਘ, ਹਰਦੀਪ ਸਿੰਘ ਆਦਿ ਆਗੂਆਂ ਨੇ 2025-26 ਸੀਜ਼ਨ ਦੌਰਾਨ ਗੰਨਾ ਕਾਸ਼ਤਕਾਰਾਂ ਦੀ ਪਨੈਲਟੀ ਦੇ ਰੂਪ ਵਿਚ ਕੱਟੀ ਗਈ ਰਕਮ ਨੂੰ ਮੁਆਫ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਤੰਬਰ 2025 ਵਿਚ ਕੁਦਰਤੀ ਕਰੋਪੀ ਅਤੇ ਬੇ-ਮੌਸਮੀ ਬਰਸਾਤ ਕਾਰਨ ਗੰਨੇ ਦੀ ਫ਼ਸਲ ਦੇ ਹੋਏ ਨੁਕਸਾਨ ਕਾਰਨ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲ ਮੋਰਿੰਡਾ ਤੇ ਖੰਡ ਮਿੱਲ ਬੁੱਢੇਵਾਲ ਵਲੋਂ ਕੀਤਾ ਗਿਆ ਬਾਂਡ 85 ਫ਼ੀਸਦੀ ਪੂਰਾ ਨਹੀਂ ਹੋ ਸਕਿਆ ਸੀ, ਜਿਸ ਦੇ ਚਲਦਿਆਂ ਕਿਸਾਨਾਂ ਦੀ ਪਨੈਲਟੀ ਕੱਟ ਲਈ ਗਈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਗੰਨੇ ਦੀ ਫ਼ਸਲ ਦਾ ਝਾੜ ਤਕਰੀਬਨ 70 ਕੁਇੰਟਲ ਤੋਂ ਲੈ ਕੇ 200 ਕੁਇੰਟਲ ਪ੍ਰਤੀ ਏਕੜ ਘੱਟ ਰਹਿ ਗਿਆ ਸੀ, ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਇਸ ਕੁਦਰਤੀ ਮਾਰ ਅਤੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਕ ਪਾਸੇ ਕੁਦਰਤੀ ਮਾਰ ਅਤੇ ਦੂਜੇ ਪਾਸੇ ਕਿਸਾਨਾਂ ਦਾ ਪਨੈਲਟੀ ਦੇ ਰੂਪ ਵਿਚ ਖੰਡ ਮਿੱਲ ਮੋਰਿੰਡਾ ਵਲੋਂ ਲਗਭਗ 98 ਲੱਖ ਅਤੇ ਖੰਡ ਮਿੱਲ ਬੁੱਢੇਵਾਲ ਵਲੋਂ 58 ਲੱਖ ਕੱਟ ਲਿਆ ਗਿਆ ਹੈ, ਜੋ ਕਿ ਬੇਕਸੂਰ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਆਗੂਆਂ ਨੇ ਸ਼ੂਗਰਫੈੱਡ ਪੰਜਾਬ ਤੋਂ ਕਿਸਾਨਾਂ ਦੀ ਸਹਿਕਾਰੀ ਖੰਡ ਮਿੱਲਾਂ ਵਲੋਂ ਕੱਟੀ ਗਈ ਪਨੈਲਟੀ ਦੀ ਪੂਰੀ ਰਕਮ 20 ਦਿਨਾਂ ਦੇ ਅੰਦਰ ਮੁਆਫ਼ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਉਕਤ ਮੰਗਾਂ ਸੰਬੰਧੀ ਜਲਦ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰਨਗੇ। ਇਸ ਮੌਕੇ ਕਿਸਾਨ ਆਗੂਆਂ ਵਲੋਂ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਅਧਿਕਾਰੀਆਂ ਵਲੋਂ ਉਕਤ ਮੰਗਾਂ ਸੰਬੰਧੀ ਯੂਨੀਅਨ ਆਗੂਆਂ ਦੀ 11 ਅਗਸਤ ਨੂੰ ਐੱਮ. ਡੀ. ਸ਼ੂਗਰਫੈੱਡ, ਕੇਨ ਕਮਿਸ਼ਨਰ, ਮਿੱਲਾਂ ਦੇ ਜੀ. ਐਮ. ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੈਅ ਕਰਵਾਈ ਗਈ।
Ad Position 22
No active advertisement
ਪਿਛਲੀ ਖ਼ਬਰ ਹਰ ਘਰ ਤਿਰੰਗਾ ਮੁਹਿੰਮ’ ਨੂੰ ਜਨ-ਅੰਦੋਲਨ ਬਣਾਏਗੀ ਹਰਿਆਣਾ ਸਰਕਾਰ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਦੇ ਕਬਜ਼ੇ ’ਚ ਸ਼ਹਿਰ ਜ਼ੀਰਕਪੁਰ ਦੀਆਂ ਸੜਕਾਂ
Ad Position 24
No active advertisement