05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹਰ ਘਰ ਤਿਰੰਗਾ ਮੁਹਿੰਮ’ ਨੂੰ ਜਨ-ਅੰਦੋਲਨ ਬਣਾਏਗੀ ਹਰਿਆਣਾ ਸਰਕਾਰ-ਨਾਇਬ ਸਿੰਘ ਸੈਣੀ

ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਦੇ ਮੌਕੇ ‘ਤੇ ਸੂਬਾ ਸਰਕਾਰ ਇਸ ਸਾਲ ‘ਹਰ ਘਰ ਤਿਰੰਗਾ ਮੁਹਿੰਮ’ ਨੂੰ ਪਹਿਲਾਂ ਨਾਲੋਂ ਵੱਧ ਵਿਆਪਕ, ਪ੍ਰਭਾਵੀ ਅਤੇ ਜਨ ਭਾਗੀਦਾਰੀ ਆਧਾਰਿਤ ਸਰੂਪ ਵਿਚ ਆਯੋਜਿਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਰਾਸ਼ਟਰੀ ਝੰਡਾ ਲਹਿਰਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਰਾਸ਼ਟਰ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਬਲੀਦਾਨਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਵਿਆਪਕ ਜਨ-ਅੰਦੋਲਨ ਬਣੇਗੀ।

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਦੇ ਮੌਕੇ ‘ਤੇ ਸੂਬਾ ਸਰਕਾਰ ਇਸ ਸਾਲ ‘ਹਰ ਘਰ ਤਿਰੰਗਾ ਮੁਹਿੰਮ’ ਨੂੰ ਪਹਿਲਾਂ ਨਾਲੋਂ ਵੱਧ ਵਿਆਪਕ, ਪ੍ਰਭਾਵੀ ਅਤੇ ਜਨ ਭਾਗੀਦਾਰੀ ਆਧਾਰਿਤ ਸਰੂਪ ਵਿਚ ਆਯੋਜਿਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਰਾਸ਼ਟਰੀ ਝੰਡਾ ਲਹਿਰਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਰਾਸ਼ਟਰ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਬਲੀਦਾਨਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਵਿਆਪਕ ਜਨ-ਅੰਦੋਲਨ ਬਣੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਹਰ ਘਰ ਤਿਰੰਗਾ ਮੁਹਿੰਮ, ਵੰਦੇ ਮਾਤਰਮ, ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ ਅਤੇ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸੰਬੰਧ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਾਮਨਵੈਲਥ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਰਤ ਨੇ 39 ਤਗਮੇ ਜਿੱਤ ਕੇ ਵਿਸ਼ਵ ਪੱਧਰ ‘ਤੇ ਆਪਣੀ ਖੇਡ ਸਮਰੱਥਾ ਦਾ ਪਰਿਚੈ ਦਿੱਤਾ ਹੈ। ਇਸ ਦਾ ਸਿਹਰਾ ਉਨ੍ਹਾਂ ਭਾਰਤ ਸਰਕਾਰ ਦੀ ਸ਼ਾਨਦਾਰ ਖੇਡ ਪ੍ਰੋਤਸਾਹਨ ਨੀਤੀਆਂ ਨੂੰ ਦਿੰਦਿਆਂ ਇਸ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ 9 ਅਗਸਤ ਤੋਂ 17 ਅਗਸਤ ਤੱਕ ਪੂਰੇ ਹਰਿਆਣਾ ਵਿੱਚ ਪਿੰਡ-ਪਿੰਡ, ਸ਼ਹਿਰ-ਸ਼ਹਿਰ, ਵਾਰਡ-ਵਾਰਡ ਅਤੇ ਘਰ-ਘਰ ਤੱਕ ‘ਹਰ ਘਰ ਤਿਰੰਗਾ ਮੁਹਿੰਮ’ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਪੱਧਰੀ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਸ਼ੁਰੂ ਕੀਤੀ ਗਈ ਹੈ, ਜੋ 20 ਫਰਵਰੀ 2027 ਤੱਕ ਚੱਲੇਗੀ। ਇਸ ਮੌਕੇ ‘ਹਰਿਆਣਾ ਪਬਲਿਕ ਇੰਟਰਪ੍ਰਾਈਜਿਜ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਕੌਸ਼ਿਕ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀਕੇ.ਐਮ. ਪਾਂਡੁਰੰਗ, ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਕੁਮਾਰ ਲੋਹਾਨ ਅਤੇ ਵਧੀਕ ਡਾਇਰੈਕਟਰ ਮਾਨਵ ਮਲਿਕ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸਾਬਕਾ ਉਪ ਕੁਲਪਤੀ ਪ੍ਰੋ. ਰੇਣੂ ਵਿਗ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਗੰਨਾ ਕਾਸ਼ਤਕਾਰਾਂ ਨੇ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਅੱਗੇ ਲਗਾਇਆ ਧਰਨਾ
Ad Position 24
No active advertisement