ਮਹਿਲਾਵਾਂ ਤੇ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ
ਰਾਈਸ ਮਿੱਲਰਜ਼ ਨੂੰ ਦਿੱਤਾ ਜਾਵੇਗਾ 30 ਜੂਨ 2025 ਤੱਕ ਦਾ ਬੋਨਸ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 6 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਇਸ ਮਿੱਲਰਜ਼ ਨੂੰ 30 ਜੂਨ 2025 ਤੱਕ ਦਾ ਬੋਨਸ ਦੇਣ ਦਾ ਐਲਾਨ ਕਰਦਿਆਂ ਮਿੱਲਰਜ਼ ਦੀਆਂ ਹੋਰ ਸਾਰੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ‘ਤੇ ਰਾਇਸ ਮਿੱਲਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ।
ਚੰਡੀਗੜ੍ਹ, 6 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਇਸ ਮਿੱਲਰਜ਼ ਨੂੰ 30 ਜੂਨ 2025 ਤੱਕ ਦਾ ਬੋਨਸ ਦੇਣ ਦਾ ਐਲਾਨ ਕਰਦਿਆਂ ਮਿੱਲਰਜ਼ ਦੀਆਂ ਹੋਰ ਸਾਰੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ‘ਤੇ ਰਾਇਸ ਮਿੱਲਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਨਿਵਾਸ ਵਿਚ ਰਾਇਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰ ਰਹੇ ਸਨ। ਮੁੱਖ ਮੰਤਰੀ ਨੇ ਰਾਇਸ ਮਿੱਲਰਜ਼ ਨਾਲ ਕਸਟਮ ਮਿਲਡ ਰਾਈਸ ਡਿਲੀਵਰੀ ਅਤੇ ਭੰਡਾਰਨ ਸਮੇਤ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ ਅਤੇ ਖੁਰਾਕ ਸਪਲਾਈ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਜੇ. ਗਣੇਸ਼ਨ ਵੀ ਮੌਜੂਦ ਸਨ। ਮੀਟਿੰਗ ਵਿਚ ਰਾਇਸ ਮਿੱਲਰਜ਼ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਹੁਣ ਹੋਰ ਚੌਲ ਦੀ ਡਿਲੀਵਰੀ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਨ ਦੀ ਬੇਨਤੀ ਕੀਤੀ। ਇਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਨੇ ਹਰਿਆਣਾ ਲਈ 55 ਲੱਖ ਮੀਟ੍ਰਿਕ ਟਨ ਚੌਲ ਖਰੀਦ ਦਾ ਟੀਚਾ ਰੱਖਿਆ ਸੀ, ਪਰ ਇਸ ਵਾਰ ਹਰਿਆਣਾ ਵਿੱਚ ਝੋਨੇ ਦਾ ਉਤਪਾਦਨ ਉਮੀਦ ਨਾਲੋਂ ਵੱਧ ਹੋਇਆ ਹੈ ਜੋ ਕਿ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਿੱਲਰਜ਼ ਦੀ ਇਸ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖ ਦਿੱਤਾ ਹੈ ਅਤੇ ਇਸ ਸਬੰਧ ਵਿੱਚ ਕੱਲ ਭਾਰਤ ਸਰਕਾਰ ਨਾਲ ਮੀਟਿੰਗ ਵੀ ਕੀਤੀ ਜਾਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਰ ਸਮੱਸਿਆ ਦੇ ਹੱਲ ਲਈ ਮਿੱਲਰਜ਼ ਦੇ ਨਾਲ ਖੜ੍ਹੀ ਹੈ। ਰਾਇਸ ਮਿੱਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮਿੱਲਰਜ਼ ਦੀਆਂ ਸਮੱਸਿਆਵਾਂ ਦਾ ਹੱਲ ਕਰਨ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਇਸ ਮੌਕੇ ਖੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਅੰਸ਼ਜ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਰਾਜਨਾਰਾਇਣ ਕੌਸ਼ਿਕ, ਹਰਿਆਣਾ ਵੇਅਰਹਾਊਸਿੰਗ ਦੇ ਪ੍ਰਬੰਧ ਨਿਰਦੇਸ਼ਕ ਡਾ. ਸ਼ਾਲੀਨ, ਹੈਫੇਡ ਦੇ ਪ੍ਰਬੰਧ ਨਿਰਦੇਸ਼ਕ ਅਨੀਸ਼ ਯਾਦਵ ਸਮੇਤ ਹੋਰ ਅਧਿਕਾਰੀ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਰਾਇਸ ਮਿੱਲਰਜ਼ ਵੀ ਮੌਜੂਦ ਸਨ।