06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡਾ. ਸਾਹਨੀ ਸੀ. ਆਈ. ਆਈ. ਦੀ ਇੰਟਰਨੈਸ਼ਨਲ ਕੌਂਸਲ, ਇੰਡੀਆ-ਗਲਫ ਕੌਂਸਲ ਤੇ ਅਫਰੀਕਾ ਕੌਂਸਲ ਦੇ ਸਹਿ-ਚੇਅਰਮੈਨ ਨਿਯੁਕਤ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਪਦਮ ਸ੍ਰੀ ਨੂੰ ਕਨਫੈਡਰੇਸ਼ਨ ਆਫ਼ ਇੰਡਿਅਨ ਇੰਡਸਟਰੀ (ਸੀ.

Ad Position 21
No active advertisement
ਡਾ. ਵਿਕਰਮਜੀਤ ਸਿੰਘ ਸਾਹਨੀ 07-08-2026
ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਪਦਮ ਸ੍ਰੀ ਨੂੰ ਕਨਫੈਡਰੇਸ਼ਨ ਆਫ਼ ਇੰਡਿਅਨ ਇੰਡਸਟਰੀ (ਸੀ.ਆਈ.ਆਈ) ਦੀ ਵੱਕਾਰੀ ਇੰਟਰਨੈਸ਼ਨਲ ਕੌਂਸਲ ਦਾ ਸਹਿ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਡੀਆ-ਗਲਫ ਕੌਂਸਲ ਅਤੇ ਅਫਰੀਕਾ ਕੌਂਸਲ ਦਾ ਵੀ ਸਹਿ-ਚੇਅਰਮੈਨ ਬਣਾਇਆ ਗਿਆ ਹੈ। ਵਰਤਮਾਨ ਵਿਚ ਡਾ. ਸਾਹਨੀ ਬ੍ਰਿਕਸ ਬਿਜ਼ਨਸ ਕੌਂਸਲ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਭਾਰਤ 10 ਤੋਂ 12 ਸਤੰਬਰ 2026 ਤੱਕ ਨਵੀਂ ਦਿੱਲੀ ਵਿੱਚ ਹੋਣ ਵਾਲੀ ਬ੍ਰਿਕਸ ਬਿਜ਼ਨਸ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕਰੇਗਾ। ਆਪਣੀ ਨਿਯੁਕਤੀ ’ਤੇ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਸੀਆਈਆਈ ਅਤੇ ਕੇਂਦਰੀ ਵਪਾਰ ਅਤੇ ਉਦਯੋਗ ਮੰਤਰਾਲੇ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭਾਰਤ ਦੇ ਵਿਸ਼ਵ ਪੱਧਰੀ ਆਰਥਿਕ ਅਤੇ ਵਪਾਰਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਡਾ. ਸਾਹਨੀ ਕੋਲ ਕੂਟਨੀਤੀ, ਅੰਤਰਰਾਸ਼ਟਰੀ ਵਪਾਰ ਅਤੇ ਉਦਯੋਗ ਜਗਤ ਦਾ ਵਿਸ਼ਾਲ ਅਨੁਭਵ ਹੈ। ਉਨ੍ਹਾਂ ਦੀ ਇਹ ਨਿਯੁਕਤੀ ਭਾਰਤ ਦੇ ਉਦਯੋਗ ਜਗਤ ਦੀ ਵਿਸ਼ਵ ਪੱਧਰੀ ਪਹੁੰਚ ਨੂੰ ਹੋਰ ਵਿਸਤਾਰ ਦੇਣ ਅਤੇ ਉਭਰਦੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਨਵੇਂ ਮੌਕਿਆਂ ਦੇ ਸਿਰਜਣ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਤੇ ਖੇਡਾਂ ਲਈ ਕਈ ਪਹਿਲਕਦਮੀਆਂ ਕੀਤੀਆਂ- ਪਰਮਿੰਦਰ ਗੋਲਡੀ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 198ਵਾਂ ਦਿਨ: ਪੰਜਾਬ ਪੁਲਿਸ ਵਲੋਂ 633 ਥਾਈਂ ਛਾਪੇਮਾਰੀ, 420 ਕਾਬੂ ‘ਯੁੱਧ ਨਸ਼ਿਆਂ ਵਿਰੁੱਧ...
Ad Position 24
No active advertisement