08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਵਾਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਲੜਾਈ ਦੀ ਅਗਵਾਈ ਕਰਨ-ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 7 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ‘ਮਾਵਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਲੜਾਈ ਦੀ ਅਗਵਾਈ ਕਰਨੀ ਚਾਹੀਦੀ ਹੈ, ਕਿਉਂਕਿ ਮਾਂ ਅਤੇ ਬੱਚੇ ਵਿਚਕਾਰ ਮਜ਼ਬੂਤ ਭਾਵਨਾਤਮਕ ਰਿਸ਼ਤਾ ਹੁੰਦਾ ਹੈ ਅਤੇ ਇਹ ਰਿਸ਼ਤਾ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੇ ਨਸ਼ੇ ਦੀ ਲਤ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਨੇ ਪੀ.

Ad Position 21
No active advertisement
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸੈਕਟਰ 18 ਵਿਖੇ ‘ਮਾਵਾਂ ਨਸ਼ਿਆਂ ਵਿਰੁੱਧ’ ਵਰਕਸ਼ਾਪ ਵਿਚ ਪਹੁੰਚਣ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕਰਦੀਆਂ ਸਕੂਲ ਦੀਆਂ ਵਿਦਿਆਰਥਣਾਂ। ਤਸਵੀਰ : ਗੁਰਿੰਦਰ ਸਿੰਘ 08-08-2026
ਚੰਡੀਗੜ੍ਹ, 7 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ‘ਮਾਵਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਲੜਾਈ ਦੀ ਅਗਵਾਈ ਕਰਨੀ ਚਾਹੀਦੀ ਹੈ, ਕਿਉਂਕਿ ਮਾਂ ਅਤੇ ਬੱਚੇ ਵਿਚਕਾਰ ਮਜ਼ਬੂਤ ਭਾਵਨਾਤਮਕ ਰਿਸ਼ਤਾ ਹੁੰਦਾ ਹੈ ਅਤੇ ਇਹ ਰਿਸ਼ਤਾ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੇ ਨਸ਼ੇ ਦੀ ਲਤ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਨੇ ਪੀ. ਐਮ. ਸ਼੍ਰੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸੈਕਟਰ 18 ਵਿਖੇ ‘ਮਾਵਾਂ ਨਸ਼ਿਆਂ ਵਿਰੁੱਧ’ ਨਾਂਅ ਦੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੀਤਾ, ਜੋ ਸਿੱਖਿਆ ਵਿਭਾਗ ਅਤੇ ਪੰਜਾਬ ਲਿਟ ਫਾਊਂਡੇਸ਼ਨ ਵਲੋਂ ਕਰਵਾਈ ਗਈ ਸੀ। ਪੰਜਾਬ ਲਿਟ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਖੁਸ਼ਵੰਤ ਸਿੰਘ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਟਾਰੀਆ ਨੇ ਵਿਦਿਅਕ ਸੰਸਥਾਵਾਂ, ਮਾਪਿਆਂ, ਧਾਰਮਿਕ ਸੰਗਠਨਾਂ ਅਤੇ ਸਮੁੱਚੇ ਸਮਾਜ ਨੂੰ ਨੌਜਵਾਨਾਂ ਨੂੰ ਨਸ਼ੇ ਦੀ ਦੁਰਵਰਤੋਂ ਦੀਆਂ ਬੁਰਾਈਆਂ ਤੋਂ ਬਚਾਉਣ ਲਈ ਇਕੱਠੇ ਕੰਮ ਕਰਨ ਦਾ ਸੱਦਾ ਵੀ ਦਿੱਤਾ। ਪੰਜਾਬ ਦੇ ਸਰਹੱਦੀ ਖੇਤਰਾਂ ਦੇ ਆਪਣੇ ਦੌਰਿਆਂ ਦੌਰਾਨ ਮਾਵਾਂ ਨਾਲ ਆਪਣੀਆਂ ਮੁਲਾਕਾਤਾਂ ਨੂੰ ਯਾਦ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਲਈ ਮਾਵਾਂ ਦੀ ਚਿੰਤਾ ਅਤੇ ਭਾਵਨਾਤਮਕ ਰਿਸ਼ਤਾ ਉਨ੍ਹਾਂ (ਮਾਵਾਂ) ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਹੈ, ਤਾਂ ਜੋ ਬੱਚਿਆਂ ਨੂੰ ਸਮੇਂ ਸਿਰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕੇ। ਕਟਾਰੀਆ ਨੇ ਕਿਹਾ ਕਿ ਪੰਜਾਬ ਬਹਾਦਰੀ, ਕੁਰਬਾਨੀ ਅਤੇ ਦੇਸ਼ ਭਗਤੀ ਦੀ ਇਕ ਸ਼ਾਨਦਾਰ ਧਰਤੀ ਹੈ, ਜੋ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ, ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਭਗਤ ਸਿੰਘ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਘਰ ਹੈ। ਇਸ ਧਰਤੀ ਦੇ ਬਹਾਦਰ ਪੁੱਤਰਾਂ ਨੂੰ ਨਸ਼ੇ ਦੀ ਲਤ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਇਸ ਅਨਮੋਲ ਸ਼ਕਤੀ ਨੂੰ ਕਮਜ਼ੋਰ ਕਰ ਰਹੀ ਹੈ। ਇਸ ਲਈ ਸਮਾਜ ਨੂੰ ਨਵੀਂ ਪੀੜ੍ਹੀ ਦੀ ਰੱਖਿਆ ਲਈ ਇਕੱਠੇ ਹੋਣਾ ਚਾਹੀਦਾ ਹੈ।ਪੰਜਾਬ ਲਿਟ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਖੁਸ਼ਵੰਤ ਸਿੰਘ ਨੇ ਕਿਹਾ ਕਿ ਸ਼ੁਰੂ ਵਿਚ ਮੁਹਿੰਮ ਅੱਠਵੀਂ ਜਮਾਤ ਅਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਦੀਆਂ ਮਾਵਾਂ ’ਤੇ ਕੇਂਦ੍ਰਿਤ ਸੀ, ਪਰ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮੁਹਿੰਮ ਨੂੰ ਤੀਜੀ ਜਮਾਤ ਵਿਚ ਪੜ੍ਹ ਰਹੇ ਬੱਚਿਆਂ ਦੀਆਂ ਮਾਵਾਂ ’ਤੇ ਕੇਂਦ੍ਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਵਰਕਸ਼ਾਪ ਵਿਚ ਸਿੱਖਿਆ ਸਕੱਤਰ ਬੀਬਾ ਪ੍ਰੇਰਨਾ ਪੁਰੀ, ਸਕੂਲ ਸਿੱਖਿਆ ਨਿਰਦੇਸ਼ਕ ਨਿਤੀਸ਼ ਸਿੰਗਲਾ, ਵਿਦਿਆਰਥੀਆਂ ਦੀਆਂ ਮਾਵਾਂ, ਸਕੂਲ ਅਧਿਆਪਕ, ਵਿਦਿਆਰਥੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ 227.70 ਕਰੋੜ ਦੀ ਪਾਈਪਲਾਈਨ ਯੋਜਨਾ ਮੁੜ ਚਰਚਾ ’ਚ, ਨਿਗਮ ਕਮਿਸ਼ਨਰ ਨੇ ਕਰਵਾਈ ਤੱਥਾਂ ਦੀ ਜਾਂਚ ਅਗਲੀ ਖ਼ਬਰ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਰਾਸ਼ਟਰੀ ਪੱਧਰ ’ਤੇ ਮਨਾਉਣ ਲਈ ਸਪੀਕਰ ਸੰਧਵਾਂ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ
Ad Position 24