08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ ਗੈਂਗਸਟਰਾਂ ’ਤੇ ਵਾਰ’ ਦਾ 199ਵਾਂ ਦਿਨ ਪੰਜਾਬ ਪੁਲਿਸ ਵਲੋਂ 731 ਥਾਈਂ ਛਾਪੇਮਾਰੀ, 429 ਕਾਬੂ

ਚੰਡੀਗੜ੍ਹ, 7 ਅਗਸਤ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 199ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 429 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,767 ਹੋ ਗਈਆਂ। ਇਸ ਤੋਂ ਇਲਾਵਾ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 524ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 23.5 ਕਿਲੋ ਹੈਰੋਇਨ, 970 ਗ੍ਰਾਮ ਆਈ.ਸੀ.ਈ, 11 ਕਿਲੋ ਭੁੱਕੀ , 370 ਨਸ਼ੀਲੀਆਂ ਗੋਲੀਆਂ ਅਤੇ 8950 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 524 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਦੀਪ ਸਿੰਘ ਦੇ ਮਾਤਾ ਦਾ ਸਦੀਵੀ ਵਿਛੋੜਾ ਦੁਖਦਾਈ-ਅਕਾਲੀ ਆਗੂ ਅਗਲੀ ਖ਼ਬਰ ਚੁਟਕਲੇ
Ad Position 24