07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਿੰਡ ਪਡਿਆਲਾ ਦੀ ਜ਼ਮੀਨ ਨੂੰ ਆਰ-ਜ਼ੋਨ ’ਚ ਸ਼ਾਮਿਲ ਕਰਨ ਸੰਬੰਧੀ ਜੀਤੀ ਪਡਿਆਲਾ ਨੇ ਗਮਾਡਾ ਦੇ ਸੀ. ਏ. ਨੂੰ ਸੌਂਪਿਆ ਮੰਗ ਪੱਤਰ

ਕੁਰਾਲੀ, 7 ਅਗਸਤ (ਬਿੱਲਾ ਅਕਾਲਗੜ੍ਹੀਆ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ (ਸੀ. ਏ.)

Ad Position 21
No active advertisement
ਅਜੀਤ ਡੈਸਕ 08-08-2026
ਕੁਰਾਲੀ, 7 ਅਗਸਤ (ਬਿੱਲਾ ਅਕਾਲਗੜ੍ਹੀਆ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ (ਸੀ. ਏ.) ਸੰਦੀਪ ਕੁਮਾਰ ਨਾਲ ਮੁਲਾਕਾਤ ਕਰਕੇ ਕੁਰਾਲੀ ਅਧੀਨ ਪੈਂਦੇ ਪਿੰਡ ਪਡਿਆਲਾ ਦੀ ਜ਼ਮੀਨ ਨੂੰ ਮਾਸਟਰ ਪਲਾਨ ‘ਚ ਖੇਤੀਬਾੜੀ ਜ਼ੋਨ ਦੀ ਬਜਾਏ ਰਿਹਾਇਸ਼ੀ (ਆਰ-ਜ਼ੋਨ) ‘ਚ ਸ਼ਾਮਿਲ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਪਿੰਡ ਪਡਿਆਲਾ ਸੰਨ 2008 ਤੋਂ ਨਗਰ ਕੌਂਸਲ ਕੁਰਾਲੀ ਦੀ ਹਦੂਦ ਅਧੀਨ ਚੱਲ ਰਿਹਾ ਹੈ, ਪਰ ਇਸ ਦੇ ਬਾਵਜੂਦ ਪਿੰਡ ਦੀ ਜ਼ਿਆਦਾਤਰ ਜ਼ਮੀਨ ਨੂੰ ਅਜੇ ਵੀ ਖੇਤੀਬਾੜੀ ਜ਼ੋਨ ‘ਚ ਰੱਖਿਆ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਆਪਣੇ ਮਕਾਨ ਬਣਾਉਣ, ਜਾਇਦਾਦ ਦੀ ਰਜਿਸਟਰੀ ਕਰਵਾਉਣ ਤੇ ਹੋਰ ਵਿਕਾਸ ਕਾਰਜਾਂ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕ ਲੰਬੇ ਸਮੇਂ ਤੋਂ ਇਸ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ, ਲਿਹਾਜ਼ਾ ਸਰਕਾਰ ਅਤੇ ਗਮਾਡਾ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮੰਗ ਨੂੰ ਜਲਦ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਬੇਨਤੀ ਕੀਤੀ ਕਿ ਪਿੰਡ ਪਡਿਆਲਾ ਦੀ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲੈ ਕੇ ਮਾਸਟਰ ਪਲਾਨ ‘ਚ ਸੋਧ ਕਰਦਿਆਂ ਪਿੰਡ ਦੀ ਜ਼ਮੀਨ ਨੂੰ ਖੇਤੀਬਾੜੀ ਜ਼ੋਨ ਤੋਂ ਰਿਹਾਇਸ਼ੀ (ਆਰ-ਜ਼ੋਨ) ‘ਚ ਤਬਦੀਲ ਕੀਤਾ ਜਾਵੇ ਤਾਂ ਜੋ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਸਿੱਧਾ ਲਾਭ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਨੰਬਰਦਾਰ ਜਗਦੇਵ ਸਿੰਘ, ਮੇਜਰ ਸਿੰਘ, ਸਪਿੰਦਰ ਸਿੰਘ, ਸਤਨਾਮ ਸਿੰਘ ਅਤੇ ਗੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਮਿਕਚਰ ਟਰੱਕ ਬਣ ਰਹੇ ਨੇ ਸੜਕੀ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਮੁਕੰਦਪੁਰ ’ਚ 5 ਏਕੜ ਸ਼ਾਮਲਾਤ ਜ਼ਮੀਨ ਹੜੱਪਣ ’ਤੇ ਉਤਾਰੂ ਕੰਪਨੀ ਖ਼ਿਲਾਫ਼ ਲਾਮਬੰਦ ਹੋਈ ਪੰਚਾਇਤ
Ad Position 24