07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ ਪੰਜਾਬ ਪੁਲਿਸ ਦੇ ਖ਼ੁਲਾਸੇ ਬੇਹੱਦ ਗੰਭੀਰ-ਬੀਬੀ ਰਾਮੂਵਾਲੀਆ

ਐੱਸ. ਏ.

Ad Position 21
No active advertisement
ਬੀਬੀ ਅਮਨਜੋਤ ਕੌਰ ਰਾਮੂਵਾਲੀਆ ਕਿਹਾ, ਦੇਸ਼ ਵਿਰੋਧੀ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ 08-08-2026
ਐੱਸ. ਏ. ਐੱਸ. ਨਗਰ, 7 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤੀ ਜਨਤਾ ਪਾਰਅੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜੰਤਰ-ਮੰਤਰ ਵਿਖੇ ਹੋਏ ਸੀ. ਜੇ. ਪੀ. ਦੇ ਪ੍ਰਦਰਸ਼ਨ ਸੰਬੰਧੀ ਪੰਜਾਬ ਪੁਲਿਸ ਵਲੋਂ ਕੀਤੇ ਗਏ ਦਾਅਵਿਆਂ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਨਾਲ ਜੁੜਿਆ ਬਹੁਤ ਹੀ ਗੰਭੀਰ ਮਾਮਲਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਜਾਂਚ ਵਿਚ ਇਹ ਦਾਅਵੇ ਸਹੀ ਸਾਬਿਤ ਹੁੰਦੇ ਹਨ ਤਾਂ ਇਹ ਸਿਰਫ਼ ਇਕ ਸਾਜ਼ਿਸ਼ ਨਹੀਂ, ਸਗੋਂ ਭਾਰਤ ਦੀ ਸ਼ਾਂਤੀ ਤੇ ਸੁਰੱਖਿਆ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਦਾਅਵਿਆਂ ਅਨੁਸਾਰ ਆਈ. ਐੱਸ. ਆਈ. ਦੀ ਹਮਾਇਤ ਵਾਲਾ ਇਕ ਅੱਤਵਾਦੀ ਮਾਡਿਊਲ ਜੰਤਰ-ਮੰਤਰ ਰੋਸ ਪ੍ਰਦਰਸ਼ਨ ਦੌਰਾਨ ਪੈਟਰੋਲ ਬੰਬ ਹਮਲੇ ਦੀ ਯੋਜਨਾ ਬਣਾ ਰਿਹਾ ਸੀ। ਜਾਂਚ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਮਾਡਿਊਲ ਦੇ ਮੈਂਬਰ ਪ੍ਰਦਰਸ਼ਨ ਵਾਲੀ ਥਾਂ ਤੱਕ ਪਹੁੰਚੇ ਸਨ, ਪਰ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਕਾਰਨ ਆਪਣੀ ਸਾਜ਼ਿਸ਼ ਨੂੰ ਅੰਜਾਮ ਨਹੀਂ ਦੇ ਸਕੇ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਨੈੱਟਵਰਕ ਨੇ ਨਾਬਾਲਿਗ ਨੌਜਵਾਨਾਂ ਨੂੰ ਵੀ ਆਪਣੇ ਜਾਲ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਸੀ। ਜੇਕਰ ਇਹ ਦਾਅਵੇ ਸਹੀ ਸਾਬਿਤ ਹੁੰਦੇ ਹਨ ਤਾਂ ਇਹ ਬਹੁਤ ਹੀ ਚਿੰਤਾਜਨਕ ਗੱਲ ਹੈ ਕਿ ਦੇਸ਼ ਵਿਰੋਧੀ ਤਾਕਤਾਂ ਹੁਣ ਮਾਸੂਮ ਬੱਚਿਆਂ ਤੱਕ ਵੀ ਆਪਣੀ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਬੀਬੀ ਰਾਮੂਵਾਲੀਆ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ, ਸਮਾਂਬੱਧ ਅਤੇ ਵਿਸਥਾਰਪੂਰਵਕ ਜਾਂਚ ਕਰਕੇ ਸਚਾਈ ਦੇਸ਼ ਵਾਸੀਆਂ ਦੇ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੇਸ਼ ਵਿਰੋਧੀ ਸਾਜ਼ਿਸ਼ਾਂ ਵਿਚ ਸ਼ਾਮਿਲ ਹਰ ਵਿਅਕਤੀ ਅਤੇ ਹਰ ਨੈੱਟਵਰਕ ਨੂੰ ਕਾਨੂੰਨ ਦੇ ਘੇਰੇ ਵਿਚ ਲਿਆ ਕੇ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਭਾਰਤ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ।
Ad Position 22
No active advertisement
ਪਿਛਲੀ ਖ਼ਬਰ ਡਿਜ਼ੀਟਲ ਅਰੈਸਟ ਰਾਹੀਂ 2.07 ਕਰੋੜ ਦੀ ਠੱਗੀ ਮਾਰਨ ਦੇ ਮਾਮਲੇ ’ਚ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24