08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਲੋਕ ਹਿੱਤ ਮਿਸ਼ਨ ਦੀ ਖੇਤਰ ਦੇ ਮਸਲਿਆਂ ਨੂੰ ਲੈ ਕੇ ਮਾਜਰੀ ਬਲਾਕ ਵਿਖੇ ਵਿਸ਼ੇਸ਼ ਮੀਟਿੰਗ

ਮਾਜਰੀ, 8 ਅਗਸਤ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬੀ. ਕੇ.

Ad Position 21
No active advertisement
ਅਜੀਤ ਡੈਸਕ 09-08-2026
ਮਾਜਰੀ, 8 ਅਗਸਤ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬੀ. ਕੇ. ਯੂ. ਪੰਜਾਬ ਦੀ ਖੇਤਰ ਦੇ ਮਸਲਿਆਂ ਅਤੇ ਸ਼ਨਾਖ਼ਤੀ ਕਾਰਡਾਂ ਸੰਬੰਧੀ ਵਿਸ਼ੇਸ਼ ਮੀਟਿੰਗ ਮਾਜਰੀ ਬਲਾਕ ਦੇ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਮਿਸ਼ਨ ਦੇ ਆਗੂਆਂ ਗੁਰਮੀਤ ਸਿੰਘ ਸ਼ਾਂਟੂ, ਭਗਤ ਸਿੰਘ ਭਗਤਮਾਜਰਾ, ਰਵਿੰਦਰ ਸਿੰਘ ਵਜੀਦਪੁਰ, ਹਰਜੀਤ ਸਿੰਘ ਹਰਮਨ, ਪਰਮਜੀਤ ਸਿੰਘ ਮਾਵੀ, ਮਨਦੀਪ ਸਿੰਘ ਖਿਜ਼ਰਾਬਾਦ, ਬਚਨ ਸਿੰਘ ਮੁੰਧੋਂ, ਸੋਨੀ ਝਿੰਗੜਾਂ ਤੇ ਸਰਬਜੀਤ ਸਿੰਘ ਫ਼ਿਰੋਜ਼ਪੁਰ ਨੇ ਸਰਕਾਰੀ ਦਫ਼ਤਰਾਂ ‘ਚ ਫੈਲੇ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਿਕਰੀ, ਕੋ-ਆਪ੍ਰੇਟਿਵ ਬੈਂਕ ਸਿਆਲਬਾ ‘ਚ ਹੋਏ ਘਪਲੇ, ਬਿਜਲੀ ਦੀਆਂ ਲਟਕਦੀਆਂ ਤਾਰਾਂ, 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਚੰਡੀਗੜ੍ਹ ਮਾਰਚ ਅਤੇ ਮੈਂਬਰਾਂ ਨੂੰ ਪੱਕੇ ਸ਼ਨਾਖ਼ਤੀ ਕਾਰਡ ਬਣਾਉਣ ਆਦਿ ਬਾਰੇ ਚਰਚਾ ਕੀਤੀ ਅਤੇ ਸਰਕਾਰੀ ਦਫ਼ਤਰਾਂ ‘ਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਸਮੇਤ 15 ਅਗਸਤ ਦੇ ਰੋਸ ਮਾਰਚ ‘ਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਐਲਾਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਜਥੇਬੰਦੀ ਦਾ ਹੋਰਨਾਂ ਜ਼ਿਲ੍ਹਿਆਂ ‘ਚ ਵਿਸਥਾਰ ਕੀਤਾ ਜਾਵੇਗਾ। ਮੀਟਿੰਗ ‘ਚ ਗੁਰਸ਼ਰਨ ਸਿੰਘ ਨੱਗਲ, ਜਸਮਿੰਦਰ ਸਿੰਘ ਪੱਪਾ ਸੰਗਤਪੁਰਾ, ਬਲਵਿੰਦਰ ਸਿੰਘ ਰੰਗੂਆਣਾ, ਸਾਧੂ ਸਿੰਘ ਸੰਗਤਪੁਰਾ, ਅਵਤਾਰ ਸਿੰਘ ਹੁਸ਼ਿਆਰਪੁਰ, ਤਰਲੋਚਨ ਸਿੰਘ ਤੱਕੀਪੁਰ, ਕੁਲਵੰਤ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਕੰਸਾਲਾ, ਸਰਬਜੀਤ ਸਿੰਘ ਸੰਗਤਪੁਰਾ, ਰਾਮ ਸਿੰਘ ਅਭੀਪੁਰ, ਗੁਰਦੇਵ ਸਿੰਘ ਕੁੱਬਾਹੇੜੀ, ਬਲਜਿੰਦਰ ਸਿੰਘ ਬਜੀਦਪੁਰ, ਬਹਾਦਰ ਸਿੰਘ ਮੁੰਧੋਂ, ਨਿੱਕਾ ਸਿੰਘ ਖਿਜ਼ਰਾਬਾਦ, ਦਰਸ਼ਨ ਸਿੰਘ ਖੇੜਾ, ਲਾਲਾ ਨਗਲੀਆਂ, ਜੱਸਾ ਸਲਾਮਤਪੁਰ, ਲਾਲਾ ਸਲੇਮਪੁਰ ਤੇ ਦਿਲਬਰ ਸਿੰਘ ਸ਼ਾਹਪੁਰ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਨੂੰ ਗਰੀਨ ਜ਼ੋਨ ਅਧੀਨ ਲੈਣ ਖ਼ਿਲਾਫ਼ ਮਾਜਰੀ ਬਲਾਕ ਵਿਖੇ ਰੋਡ ਜਾਮ ਕਰਨ ਦਾ ਪ੍ਰੋਗਰਾਮ ਭਲਕੇ ਅਗਲੀ ਖ਼ਬਰ ਚੰਡੀਗੜ੍ਹ ’ਚ ਲੇਖਕਾ ਕੁਲਵਿੰਦਰ ਕੌਰ ਕਿੰਦਰ ਦੀ ਕਾਵਿ ਪੁਸਤਕ ‘‘ਮੋਹ ਦੀਆਂ ਤੰਦਾਂ’’ ਹੋਈ ਲੋਕ ਅਰਪਣ
Ad Position 24