ਐੱਸ. ਏ. ਐੱਸ. ਨਗਰ, 8 ਅਗਸਤ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਠਵੇਂ ਪਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਸ਼ਾਮ ਸਮੇਂ ਨਾਮ ਸਿਮਰਨ ਉਪਰੰਤ ਪ੍ਰਸਿੱਧ ਕਥਾ-ਵਾਚਕ ਭਾਈ ਮੇਘ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ, ਜਦਕਿ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਵਲੋਂ ਸਮੁੱਚੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬਣ ਰਹੇ ਕਮਰਿਆਂ ਦੀ ਉਸਾਰੀ ‘ਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ। ਅੰਤ ‘ਚ ਗੁਰੂ-ਘਰ ਦੇ ਮੀਤ ਗ੍ਰੰਥੀ ਹਰਵਿੰਦਰ ਸਿੰਘ ਵਲੋਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਘੇ ਟਰਾਂਸਪੋਰਟਰ ਅਵਤਾਰ ਸਿੰਘ, ਹਰਜਿੰਦਰਪਾਲ ਸਿੰਘ ਸੈਣੀ, ਪਰਮਿੰਦਰ ਸਿੰਘ, ਧਰਮਵੀਰ ਸਿੰਘ ਵਾਲੀਆ, ਜਸਵੀਰ ਸਿੰਘ ਹਾਊਸਫੈੱਡ-2, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ , ਗੁਰਦੀਪ ਸਿੰਘ, ਜਸਵਿੰਦਰ ਸਿੰਘ ਵੇਵ ਅਸਟੇਟ, ਸਾਬਕਾ ਪ੍ਰਧਾਨ ਅਮਰੀਕ ਸਿੰਘ, ਸੁੱਚਾ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਮੇਹਰ ਸਿੰਘ, ਭਾਗ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਰਮਿੰਦਰ ਕੌਰ, ਅਮਨਪ੍ਰੀਤ ਕੌਰ, ਅਵਿਨਾਸ਼ ਕੌਰ, ਬਲਜੀਤ ਕੌਰ, ਜਸਵੀਰ ਕੌਰ, ਇੰਦਰਜੀਤ ਕੌਰ ਤੇ ਬਲਜਿੰਦਰ ਕੌਰ ਸਮੇਤ ਵੱਖ-ਵੱਖ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰ ਹਾਜ਼ਰ ਸਨ।