10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਸੁੰਡਰਾਂ ਦੇ ਵਸਨੀਕਾਂ ਵਲੋਂ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਪਾਣੀ ਦੇ ਕੁਨੈਕਸ਼ਨ ਦੇਣ ਦਾ ਵਿਰੋਧ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਕੀਤੀ ਮੰਗ

ਡੇਰਾਬੱਸੀ , 9 ਅਗਸਤ ( ਗੁਰਮੀਤ ਸਿੰਘ )- ਪਿੰਡ ਸੁੰਡਰਾਂ ਦੇ ਵਸਨੀਕਾਂ ਨੇ ਪਿੰਡ ਦੀ ਹੱਦ ਤੋਂ ਬਾਹਰ ਵਿਕਸਿਤ ਕੀਤੀਆਂ ਜਾ ਰਹੀਆਂ ਗ਼ੈਰ - ਕਾਨੂੰਨੀ ਕਾਲੋਨੀਆਂ ਨੂੰ ਸਰਕਾਰੀ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ । ਇਸ ਸੰਬੰਧੀ ਪਿੰਡ ਵਾਸੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਤੇ ਐਸ .

Ad Position 21
No active advertisement
ਅਜੀਤ ਡੈਸਕ 10-08-2026
ਡੇਰਾਬੱਸੀ , 9 ਅਗਸਤ ( ਗੁਰਮੀਤ ਸਿੰਘ )- ਪਿੰਡ ਸੁੰਡਰਾਂ ਦੇ ਵਸਨੀਕਾਂ ਨੇ ਪਿੰਡ ਦੀ ਹੱਦ ਤੋਂ ਬਾਹਰ ਵਿਕਸਿਤ ਕੀਤੀਆਂ ਜਾ ਰਹੀਆਂ ਗ਼ੈਰ - ਕਾਨੂੰਨੀ ਕਾਲੋਨੀਆਂ ਨੂੰ ਸਰਕਾਰੀ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ । ਇਸ ਸੰਬੰਧੀ ਪਿੰਡ ਵਾਸੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਤੇ ਐਸ . ਡੀ . ਓ . ਨੂੰ ਲਿਖਤੀ ਸ਼ਿਕਾਇਤ ਦੇ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ । ਪਿੰਡ ਵਾਸੀ ਭੁਪਿੰਦਰ ਸਿੰਘ , ਸੰਜੀਵ ਕੁਮਾਰ , ਪ੍ਰਵੇਸ਼ ਕੁਮਾਰ , ਨਰਿੰਦਰ ਸਿੰਘ , ਮਨੀਸ਼ ਕੁਮਾਰ ਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੀ ਆਬਾਦੀ ਕਰੀਬ 3 ਤੋਂ 3.5 ਹਜ਼ਾਰ ਦੇ ਕਰੀਬ ਹੈ ਅਤੇ ਲੋਕ ਸਰਕਾਰੀ ਟਿਊਬਵੈੱਲਾਂ ਦੇ ਪਾਣੀ ‘ ਤੇ ਨਿਰਭਰ ਹਨ । ਉਨ੍ਹਾਂ ਦਾ ਦੋਸ਼ ਹੈ ਕਿ ਨੇੜਲੇ ਇਲਾਕਿਆਂ ‘ ਚ ਬਣ ਰਹੀਆਂ ਗ਼ੈਰ - ਕਾਨੂੰਨੀ ਕਾਲੋਨੀਆਂ ਨੂੰ ਵੱਡੀ ਗਿਣਤੀ ‘ ਚ ਪਾਣੀ ਦੇ ਕੁਨੈਕਸ਼ਨ ਦਿੱਤੇ ਜਾ ਰਹੇ ਹਨ , ਜਿਸ ਕਾਰਨ ਪਿੰਡ ‘ ਚ ਪਾਣੀ ਦਾ ਦਬਾਅ ਘਟ ਗਿਆ ਹੈ ਅਤੇ ਪੀਣ ਵਾਲੇ ਪਾਣੀ ਦੀ ਕਮੀ ਪੈਦਾ ਹੋ ਰਹੀ ਹੈ । ਪਿੰਡ ਵਾਸੀਆਂ ਨੇ ਕਿਹਾ ਕਿ ਨਿਯਮਾਂ ਅਨੁਸਾਰ ਨਵੀਆਂ ਕਾਲੋਨੀਆਂ ‘ ਚ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸੰਬੰਧਿਤ ਬਿਲਡਰ ਦੀ ਹੁੰਦੀ ਹੈ । ਉਨ੍ਹਾਂ ਮੰਗ ਕੀਤੀ ਕਿ ਨਵੇਂ ਕੁਨੈਕਸ਼ਨਾਂ ‘ ਤੇ ਤੁਰੰਤ ਰੋਕ ਲਗਾ ਕੇ ਮਾਮਲੇ ਦੀ ਜਾਂਚ ਕੀਤੀ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਪਿੰਡ ਵਾਸੀ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ । ਇਸ ਮਾਮਲੇ ਸੰਬੰਧੀ ਸੰਪਰਕ ਕਰਨ ‘ ਤੇ ਸਰਪੰਚ ਪਰਮਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਪੰਚਾਇਤਾਂ ਦੇ ਸਮੇਂ ਕੁਝ ਅਣ - ਅਧਿਕਾਰਤ ਕਾਲੋਨੀਆਂ ‘ ਚ ਪਾਈਪ ਲਾਈਨਾਂ ਵਿਛਾਈਆਂ ਗਈਆਂ ਸਨ , ਪਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਗ਼ੈਰ - ਕਾਨੂੰਨੀ ਕਾਲੋਨੀ ‘ ਚ ਕੋਈ ਨਵੀਂ ਪਾਈਪ ਲਾਈਨ ਨਹੀਂ ਪਾਈ ਗਈ । ਉਧਰ ਜਲ ਸਪਲਾਈ ਵਿਭਾਗ ਦੇ ਐਸ . ਡੀ . ਓ . ਨੇ ਕਿਹਾ ਕਿ ਮਾਮਲੇ ਦੀ ਜਾਂਚ ­ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਮਿਸ਼ਨ ਕਲੀਨ ਪੰਜਾਬ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ਸਕੂਲੀ ਬੱਚਿਆਂ ਦੀ ਜਾਨ ਨੂੰ ਪੈਦਾ ਹੋਇਆ ਖ਼ਤਰਾ ਅਗਲੀ ਖ਼ਬਰ ਡੇਰਾਬੱਸੀ ’ਚ ਗਰਮੀ ਵਿਚ ਬੰਦ ਪੱਖਿਆਂ ਹੇਠ ਬੱਸਾਂ ਦੀ ਉਡੀਕ ਕਰਨ ਲਈ ਮਜ਼ਬੂਰ ਯਾਤਰੀ ਬੱਸ ਕਿਊ ਸ਼ੈਲਟਰਾਂ ’ਚ ਸਹੂਲਤਾਂ ਦਾ...
Ad Position 24