ਖਿਜ਼ਰਾਬਾਦ ਦੇ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਮਾਜਰੀ, 9 ਅਗਸਤ (ਕੁਲਵੰਤ ਸਿੰਘ ਧੀਮਾਨ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਖਿਜ਼ਰਾਬਾਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਹਰਚਰਨ ਸਿੰਘ ਨੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੰਦੀ ਹੋਏ ਪੰਜਾਬੀ ਜੀਵਨ ’ਚ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਮਾਜਰੀ, 9 ਅਗਸਤ (ਕੁਲਵੰਤ ਸਿੰਘ ਧੀਮਾਨ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਖਿਜ਼ਰਾਬਾਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਹਰਚਰਨ ਸਿੰਘ ਨੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੰਦੀ ਹੋਏ ਪੰਜਾਬੀ ਜੀਵਨ ’ਚ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਮੈਡਮ ਮੀਨਾ ਨੇ ਵਿਦਿਆਰਥੀਆਂ ਨੂੰ ਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮੈਡਮ ਗੁਰਪ੍ਰੀਤ ਕੌਰ, ਰਮਨਦੀਪ, ਨੀਤੀ, ਪਰਮਜੀਤ ਨੀਨਾ ਆਦਿ ਅਧਿਆਪਕਾਂ ਨੇ ਵਿਦਿਆਰਥੀਆਂ ਨੇ ਰਲਕੇ ਤੀਆਂ ਦਾ ਤਿਉਹਾਰ ਮਨਾਇਆ ਅਤੇ ਬੋਲੀਆਂ ਤੇ ਗਿੱਧੇ ਦੇ ਸੁਮੇਲ ’ਚ ਚੰਗੀਆਂ ਰੌਣਕਾਂ ਲਗਾਈਆਂ। ਇਸ ਤੋਂ ਬਾਅਦ ਵਿਦਿਆਰਥਣਾਂ ਦਾ ਮਹਿੰਦੀ ਲਗਵਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਜਸ਼ਮਜੋਤ, ਨਵਜੋਤ ਤੇ ਧੋਨਾਕਸੀ ਨੇ ਪਹਿਲਾ, ਹਰਸਿਮਰਨ, ਪ੍ਰਿੰਸ ਤੇ ਹਰੀਸਤਾ ਨੇ ਦੂਜਾ ਅਤੇ ਤਨੀਸਤਾ, ਅਰੂਸੀ ਤੇ ਸਾਹਿਬਜੋਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾਇਰੈਕਟਰ ਸਤਨਾਮ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।