11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੋਨੇ ਦਾ ਲਾਕੇਟ ਝਪਟਣ ਦੇ ਮਾਮਲੇ ’ਚ ਦੋ ਮੁਲਜ਼ਮ ਕਾਬੂ

ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਥਾਣਾ ਮੌਲੀ ਜਾਗਰਾਂ ਦੀ ਪੁਲਿਸ ਨੇ ਝਪਟਮਾਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਝਪਟਿਆ ਹੋਇਆ ਇਕ ਸੋਨੇ ਦਾ ਲਾਕੇਟ ਅਤੇ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਨੰਬਰ ਪੀ. ਬੀ.

Ad Position 21
No active advertisement
ਅਜੀਤ ਡੈਸਕ 11-08-2026
ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਥਾਣਾ ਮੌਲੀ ਜਾਗਰਾਂ ਦੀ ਪੁਲਿਸ ਨੇ ਝਪਟਮਾਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਝਪਟਿਆ ਹੋਇਆ ਇਕ ਸੋਨੇ ਦਾ ਲਾਕੇਟ ਅਤੇ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਨੰਬਰ ਪੀ.ਬੀ.49-ਡੀ-5069 ਬਰਾਮਦ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਅਨੁਸਾਰ ਇਸ ਸਬੰਧੀ ਨਿਰਮਲਾ ਦੇਵੀ ਪਤਨੀ ਬਿਰੇਂਦਰ ਯਾਦਵ ਵਾਸੀ ਸੁੰਦਰ ਨਗਰ, ਮੌਲੀ ਜਾਗਰਾਂ ਦੀ ਸ਼ਿਕਾਇਤ ’ਤੇ ਧਾਰਾ 304(2), 3(5) ਬੀ.ਐੱਨ.ਐੱਸ. ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ 8 ਅਗਸਤ ਨੂੰ ਸ਼ਾਮ ਕਰੀਬ 5 ਵਜੇ ਉਹ ਆਪਣੀ ਬੇਟੀ ਨਾਲ ਵਿਕਾਸ ਨਗਰ, ਮੌਲੀ ਜਾਗਰਾਂ ਦੀ ਮਾਰਕੀਟ ਗਈ ਸੀ। ਜਦੋਂ ਉਹ ਕਮਿਊਨਿਟੀ ਸੈਂਟਰ ਦੇ ਪਿਛਲੇ ਪਾਸੇ ਪਹੁੰਚੀਆਂ ਤਾਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਉਸ ਦਾ ਸੋਨੇ ਦਾ ਲਾਕੇਟ ਝਪਟ ਕੇ ਫ਼ਰਾਰ ਹੋ ਗਏ। ਜਾਂਚ ਦੌਰਾਨ ਪੁਲਿਸ ਨੇ 9 ਅਗਸਤ ਨੂੰ ਸ਼ਿਕਾਇਤਕਰਤਾ ਵਲੋਂ ਸ਼ਨਾਖਤ ਕੀਤੇ ਜਾਣ ਦੇ ਆਧਾਰ ’ਤੇ ਮੰਗਾ ਸਿੰਘ ਉਰਫ਼ ਸਨੀ ਵਾਸੀ ਪਿੰਡ ਨੰਗਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਗੁਰਜੀਤ ਸਿੰਘ ਵਾਸੀ ਮੌਲੀ ਜਾਗਰਾਂ, ਚੰਡੀਗੜ੍ਹ ਨੂੰ ਵਿਕਾਸ ਨਗਰ ਵਿਖੇ ਰੇਲਵੇ ਅੰਡਰਬ੍ਰਿਜ ਨੇੜਿਓਂ ਕਾਬੂ ਕੀਤਾ। ਪੁਲਿਸ ਨੇ ਮੰਗਾ ਸਿੰਘ ਕੋਲੋਂ ਸੋਨੇ ਦਾ ਲਾਕੇਟ ਅਤੇ ਗੁਰਜੀਤ ਸਿੰਘ ਕੋਲੋਂ ਮੋਟਰਸਾਈਕਲ ਬਰਾਮਦ ਕੀਤਾ। ਬਰਾਮਦਗੀ ਤੋਂ ਬਾਅਦ ਮਾਮਲੇ ’ਚ ਧਾਰਾ 317(2) ਬੀ.ਐੱਨ.ਐੱਸ. ਦਾ ਵਾਧਾ ਕੀਤਾ ਗਿਆ ਹੈ। ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਦੋਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ 50 ਲੱਖ ਲਾਭਪਾਤਰੀਆਂ ਦੇ ਖਾਤਿਆਂ ’ਚ ਪਾਈ 1,595 ਕਰੋੜ ਰੁਪਏ ਤੋਂ ਵੱਧ ਦੀ ਰਕਮ ਅਗਲੀ ਖ਼ਬਰ 42 ਵੀਂ ਚੰਡੀਗੜ੍ਹ ਰਾਜ ਖੇਡ ਚੈਂਪੀਅਨਸ਼ਿਪ ਦੀ ਹੋਈ ਸ਼ਾਨਦਾਰ ਸ਼ੁਰੂਆਤ
Ad Position 24