24-25 ਅਗਸਤ ਨੂੰ ਪੰਜਾਬ ਦੌਰੇ ’ਤੇ ਆਉਣਗੇ ਬੀ. ਐਲ. ਸੰਤੋਸ਼
ਚੰਡੀਗੜ੍ਹ, 10 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦੇ ਨਾਲ-ਨਾਲ ਹਾਲ ਹੀ ਵਿਚ ਹੋਏ ਸੰਗਠਨਾਤਮਕ ਪੁਨਰਗਠਨ ਤੋਂ ਬਾਅਦ ਪੈਦਾ ਹੋਈ ਅੰਦਰੂਨੀ ਖਿੱਚੋਤਾਣ ਨੂੰ ਸੁਲਝਾਉਣ ਦੀ ਕਵਾਇਦ ਵੀ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ। ਇਸੇ ਕੜੀ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.
ਭ
ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ. ਐਲ. ਸੰਤੋਸ਼।
11-08-2026
ਚੰਡੀਗੜ੍ਹ, 10 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦੇ ਨਾਲ-ਨਾਲ ਹਾਲ ਹੀ ਵਿਚ ਹੋਏ ਸੰਗਠਨਾਤਮਕ ਪੁਨਰਗਠਨ ਤੋਂ ਬਾਅਦ ਪੈਦਾ ਹੋਈ ਅੰਦਰੂਨੀ ਖਿੱਚੋਤਾਣ ਨੂੰ ਸੁਲਝਾਉਣ ਦੀ ਕਵਾਇਦ ਵੀ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ। ਇਸੇ ਕੜੀ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ 24 ਤੇ 25 ਅਗਸਤ ਨੂੰ ਪੰਜਾਬ ਦੌਰੇ ’ਤੇ ਆਉਣਗੇ। ਦੋ ਰੋਜ਼ਾ ਦੌਰੇ ਦੌਰਾਨ ਉਹ ਸੂਬਾ ਪੱਧਰ ਤੋਂ ਲੈ ਕੇ ਜ਼ਿਲ੍ਹਾ, ਮੰਡਲ ਅਤੇ ਸਰਕਲ ਪੱਧਰ ਤੱਕ ਦੇ ਆਗੂਆਂ ਤੇ ਅਹੁਦੇਦਾਰਾਂ ਨਾਲ ਵਿਸਥਾਰਤ ਬੈਠਕਾਂ ਕਰਨਗੇ। ਬੀ. ਐਲ. ਸੰਤੋਸ਼ ਦਾ ਪੰਜਾਬ ਦੌਰਾ ਪਿਛਲੇ ਦਿਨੀਂ ਸੂਬੇ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਤੋਂ ਬਾਅਦ ਪਾਰਟੀ ਅੰਦਰ ਉੱਠੇ ਬਗਾਵਤੀ ਸੁਰਾਂ ਅਤੇ ਟਕਸਾਲੀ ਆਗੂਆਂ ਵਲੋਂ ਦਿੱਤੇ ਗਏ ਅਸਤੀਫ਼ਿਆਂ ਦੇ ਚਲਦਿਆਂ ਵਿਸ਼ੇਸ਼ ਅਹਿਮੀਅਤ ਰੱਖਦਾ ਹੈ। ਜਥੇਬੰਦਕ ਤਬਦੀਲੀਆਂ ਤੋਂ ਬਾਅਦ ਕੁਝ ਆਗੂਆਂ ਵਲੋਂ ਨਾਰਾਜ਼ਗੀ ਜ਼ਾਹਰ ਕੀਤੇ ਜਾਣ ਕਾਰਨ ਪਾਰਟੀ ਅੰਦਰਲੇ ਮਤਭੇਦ ਸਿਆਸੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਅਜਿਹੇ ਵਿਚ ਕਿਆਸ ਲਗਾਏ ਜਾ ਰਹੇ ਹਨ ਕਿ ਆਪਣੇ ਦੌਰੇ ਦੌਰਾਨ ਬੀ.ਐਲ. ਸੰਤੋਸ਼ ਇਨ੍ਹਾਂ ਨਾਰਾਜ਼ ਆਗੂਆਂ ਅਤੇ ਟਕਸਾਲੀ ਆਗੂਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਇਸ ਸਬੰਧੀ ਪਾਰਟੀ ਵਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਪੰਜਾਬ ਦੌਰੇ ਦੌਰਾਨ ਬੀ.ਐਲ. ਸੰਤੋਸ਼ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਬੀ.ਐਲ. ਸੰਤੋਸ਼ ਵਲੋਂ ਕੇਂਦਰੀ ਲੀਡਰਸ਼ਿਪ ਦੀਆਂ ਹਦਾਇਤਾਂ ਤੋਂ ਆਗੂਆਂ ਤੇ ਵਰਕਰਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਵਿਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਦੀ ਉਮੀਦ ਹੈ। ਪੰਜਾਬ ਭਾਜਪਾ ਵਿਚ ਹਾਲੀਆ ਜਥੇਬੰਦਕ ਤਬਦੀਲੀਆਂ ਅਤੇ ਇਸ ਤੋਂ ਬਾਅਦ ਪੈਦਾ ਹੋਏ ਮਤਭੇਦਾਂ ਦੇ ਮੱਦੇਨਜ਼ਰ ਕੌਮੀ ਜਨਰਲ ਸਕੱਤਰ (ਸੰਗਠਨ) ਦਾ ਇਹ ਦੌਰਾ ਪਾਰਟੀ ਲਈ ਦੋਹਰੇ ਪੱਖੋਂ ਬੇਹਦ ਅਹਿਮ ਮੰਨਿਆ ਜਾ ਰਿਹਾ ਹੈ।