12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨੈਸ਼ਨਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ

ਕੁਰਾਲੀ, 11 ਅਗਸਤ (ਬਿੱਲਾ ਅਕਾਲਗੜ੍ਹੀਆ)- ਮੈਡਮ ਅਲਕਾ ਲਾਂਬਾ, ਪ੍ਰਧਾਨ ਆਲ ਇੰਡੀਆ ਮਹਿਲਾ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਅਤੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੇ ਸਹਿਯੋਗ ਨਾਲ ਨੈਸ਼ਨਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬੱਚਿਆਂ ਨੇ ਪਤੰਗਾਂ ’ਤੇ ‘ਸਾਡਾ ਸੰਵਿਧਾਨ-ਸਾਡੇ ਅਧਿਕਾਰ’, ‘ਭਾਰਤ ਦਾ ਸੰਵਿਧਾਨ’, ‘ਬੇਟੀ ਬਚਾਓ-ਬੇਟੀ ਪੜ੍ਹਾਓ’, ‘ਲੋਕਤੰਤਰ ਜ਼ਿੰਦਾਬਾਦ’ ਤੇ ‘ਸਮਾਨਤਾ’ ਆਦਿ ਦੇ ਨਾਅਰੇ ਲਿਖ ਕੇ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਕੁਰਾਲੀ, 11 ਅਗਸਤ (ਬਿੱਲਾ ਅਕਾਲਗੜ੍ਹੀਆ)- ਮੈਡਮ ਅਲਕਾ ਲਾਂਬਾ, ਪ੍ਰਧਾਨ ਆਲ ਇੰਡੀਆ ਮਹਿਲਾ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਅਤੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੇ ਸਹਿਯੋਗ ਨਾਲ ਨੈਸ਼ਨਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬੱਚਿਆਂ ਨੇ ਪਤੰਗਾਂ ’ਤੇ ‘ਸਾਡਾ ਸੰਵਿਧਾਨ-ਸਾਡੇ ਅਧਿਕਾਰ’, ‘ਭਾਰਤ ਦਾ ਸੰਵਿਧਾਨ’, ‘ਬੇਟੀ ਬਚਾਓ-ਬੇਟੀ ਪੜ੍ਹਾਓ’, ‘ਲੋਕਤੰਤਰ ਜ਼ਿੰਦਾਬਾਦ’ ਤੇ ‘ਸਮਾਨਤਾ’ ਆਦਿ ਦੇ ਨਾਅਰੇ ਲਿਖ ਕੇ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਇਸ ਸਮਾਗਮ ਦੌਰਾਨ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਨੇ ਕਿਹਾ ਕਿ 15 ਅਗਸਤ ਦਾ ਦਿਨ ਸਾਡੇ ਦੇਸ਼ ਲਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਵਿਜੇ ਸ਼ਰਮਾ ਟਿੰਕੂ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਨਹਿਰੇ ਭਵਿੱਖ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੀ ਪ੍ਰਿੰਸੀਪਲ ਡਾ. ਕਵਿਤਾ ਕੁੰਦਰਾ, ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸਮਾਜ ਸੇਵਿਕਾ ਮੋਨਿਕਾ ਖਰੜ ਅਤੇ ਕੁਲਦੀਪ ਸਿੰਘ ਓਇੰਦ, ਨਿੱਜੀ ਸਕੱਤਰ ਵਿਜੇ ਸ਼ਰਮਾ ਟਿੰਕੂ ਤੋਂ ਇਲਾਵਾ ਸਕੂਲ ਦਾ ਸਟਾਫ਼ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਾਂ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਦੀ ਅਗਾਊਂ ਜ਼ਮਾਨਤ ਰੱਦ ਅਗਲੀ ਖ਼ਬਰ ਟਰਾਲੇ ’ਚੋਂ ਰਿੰਮਾਂ ਸਮੇਤ 8 ਟਾਇਰ ਚੋਰੀ
Ad Position 24