12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਾਂ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਦੀ ਅਗਾਊਂ ਜ਼ਮਾਨਤ ਰੱਦ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-08-2026
ਐੱਸ. ਏ. ਐੱਸ., 11 ਅਗਸਤ (ਕਪਿਲ ਵਧਵਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਟੀ. ਪੀ. ਐੱਸ. ਰੰਧਾਵਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਥਿਤ ਸੰਬੰਧਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਰਜੁਨ ਕੁਮਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਗੰਭੀਰ ਦੋਸ਼ ਲੱਗੇ ਹਨ ਅਤੇ ਉਸ ਕੋਲੋਂ ਕਥਿਤ .9 ਐੱਮ. ਐੱਮ. ਪਿਸਤੌਲ ਬਰਾਮਦ ਕਰਨੀ ਹਾਲੇ ਬਾਕੀ ਹੈ, ਜਿਸ ਲਈ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ। ਮਾਮਲਾ ਮਈ 2023 ਵਿਚ ਦਰਜ ਐੱਫ. ਆਈ. ਆਰ. ਨਾਲ ਸੰਬੰਧਿਤ ਹੈ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਮਹਫੂਜ਼ ਉਰਫ਼ ਵਿਸ਼ਾਲ ਖ਼ਾਨ ਤੋਂ ਪੁੱਛਗਿੱਛ ਦੌਰਾਨ ਕਈ ਵਿਅਕਤੀਆਂ ਜਿਵੇਂ ਅਨਿਕੇਤ, ਗੋਲਡੀ, ਮਨਜੀਤ ਸਿੰਘ ਉਰਫ਼ ਗੁਰੀ, ਜੋਗਿੰਦਰ ਸਿੰਘ ਉਰਫ਼ ਜੋਗਾ, ਮੌਂਟੀ, ਅਜੈ ਰਾਣਾ ਅਤੇ ਲਾਰੈਂਸ ਬਿਸ਼ਨੋਈ ਸਮੇਤ ਹੋਰਨਾਂ ਦੇ ਨਾਂਅ ਸਾਹਮਣੇ ਆਏ ਸਨ। ਅਦਾਲਤੀ ਰਿਕਾਰਡ ਮੁਤਾਬਿਕ ਰੰਧੀਰ ਸਿੰਘ ਉਰਫ਼ ਹੈੱਪੀ ਉਰਫ਼ ਕਮਾਂਡੋ ਦੇ ਕਥਿਤ ਬਿਆਨ ਦੇ ਆਧਾਰ ‘ਤੇ ਅਰਜੁਨ ਕੁਮਾਰ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਅਪ੍ਰੈਲ 2023 ਵਿਚ ਲਾਰੈਂਸ ਬਿਸ਼ਨੋਈ ਦੇ ਕਹਿਣ ‘ਤੇ ਅਰਜੁਨ ਨੂੰ .9 ਐੱਮ. ਐੱਮ. ਪਿਸਤੌਲ ਦਿੱਤੀ ਗਈ ਸੀ, ਜੋ ਕਿ ਅਜੇ ਬਰਾਮਦ ਨਹੀਂ ਹੋਈ। ਅਰਜੁਨ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਨੂੰ ਐੱਫ. ਆਈ. ਆਰ. ਦਰਜ ਹੋਣ ਤੋਂ ਕਰੀਬ ਤਿੰਨ ਸਾਲਾਂ ਬਾਅਦ ਮਾਮਲੇ ‘ਚ ਝੂਠਾ ਫਸਾਇਆ ਗਿਆ ਹੈ। ਸਰਕਾਰੀ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਹਥਿਆਰ ਦੀ ਬਰਾਮਦਗੀ ਲਈ ਪੁਲਿਸ ਹਿਰਾਸਤ ਵਿਚ ਪੁੱਛਗਿੱਛ ਨੂੰ ਜ਼ਰੂਰੀ ਦੱਸਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਅਗਾਊਂ ਜ਼ਮਾਨਤ ਦਾ ਕੋਈ ਆਧਾਰ ਨਾ ਮਿਲਣ ‘ਤੇ ਅਰਜ਼ੀ ਰੱਦ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ
Ad Position 24