12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਬਹਿਡਾਲੀ ਦੀ ਪੰਚਾਇਤ ਵਲੋਂ ਸਰਬਸੰਮਤੀ ਨਾਲ ਅਹਿਮ ਮਤੇ ਪਾਸ

ਕੁਰਾਲੀ, 11 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਬਹਿਡਾਲੀ (ਬਡਾਲੀ) ਦੇ ਪੰਚਾਇਤ ਮੈਂਬਰਾਂ ਦੀ ਮੀਟਿੰਗ ਸਰਪੰਚ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨਸ਼ਿਆਂ ਨੂੰ ਠੱਲ੍ਹ ਪਾਉਣ ਤੋਂ ਇਲਾਵਾ ਪੰਚਾਇਤ ਵਲੋਂ ਕਈ ਅਹਿਮ ਫ਼ੈਸਲੇ ਲਏ ਗਏ।

Ad Position 21
No active advertisement
ਅਜੀਤ ਡੈਸਕ 12-08-2026
ਕੁਰਾਲੀ, 11 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਬਹਿਡਾਲੀ (ਬਡਾਲੀ) ਦੇ ਪੰਚਾਇਤ ਮੈਂਬਰਾਂ ਦੀ ਮੀਟਿੰਗ ਸਰਪੰਚ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨਸ਼ਿਆਂ ਨੂੰ ਠੱਲ੍ਹ ਪਾਉਣ ਤੋਂ ਇਲਾਵਾ ਪੰਚਾਇਤ ਵਲੋਂ ਕਈ ਅਹਿਮ ਫ਼ੈਸਲੇ ਲਏ ਗਏ। ਇਸ ਸੰਬੰਧੀ ਮਤੇ ਦੀ ਕਾਪੀ ਜਾਰੀ ਕਰਦਿਆਂ ਸਰਪੰਚ ਗੁਰਦੀਪ ਸਿੰਘ, ਪੰਚ ਰਾਜਬੀਰ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਪਰਮਜੀਤ ਕੌਰ, ਪੰਚ ਹਰਭਜਨ ਕੌਰ ਅਤੇ ਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤ ਦੀ ਮੀਟਿੰਗ ਦੌਰਾਨ ਪਿੰਡ ‘ਚ ਬੱਚੇ ਦੇ ਜਨਮ ਅਤੇ ਵਿਆਹ ਦੀ ਖੁਸ਼ੀ ਮੌਕੇ ਵਧਾਈ ਲੈਣ ਆਏ ਕਿੰਨਰਾਂ ਨੂੰ 2100 ਰੁ. ਸ਼ਗਨ ਦੇਣ ਸੰਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ‘ਚ ਕਈ ਵਾਰ ਬਾਹਰੋਂ ਆਉਣ ਵਾਲੇ ਪਸ਼ੂ-ਪਾਲਕਾਂ (ਗੁੱਜਰਾਂ) ਵਲੋਂ ਪਿੰਡ ਦੀਆਂ ਫ਼ਸਲਾਂ ਦਾ ਵੱਡੇ ਪੱਧਰ ‘ਤੇ ਉਜਾੜਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ‘ਚ ਜੇਕਰ ਪਸ਼ੂ ਪਿੰਡ ਵਾਸੀਆਂ ਦੇ ਖੇਤਾਂ ‘ਚ ਖੜ੍ਹੀ ਫ਼ਸਲ ਨੂੰ ਖ਼ਰਾਬ ਕਰਦੇ ਹਨ ਤਾਂ ਪਸ਼ੂ-ਪਾਲਕ ਨੂੰ ਉਸ ਦਾ ਹਰਜ਼ਾਨਾ ਦੇਣਾ ਪਵੇਗਾ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਕਤ ਤੋਂ ਇਲਾਵਾ ਗ੍ਰਾਮ ਪੰਚਾਇਤ ਵਲੋਂ ਇਕ ਹੋਰ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਜੇਕਰ ਪਿੰਡ ਦਾ ਰਹਿਣ ਵਾਲਾ ਮੁੰਡਾ-ਕੁੜੀ ਆਪਸ ਵਿਆਹ ਕਰਦੇ ਹਨ ਤਾਂ ਸਾਰੇ ਪਿੰਡ ਵਲੋਂ ਮੁੰਡੇ ਅਤੇ ਕੁੜੀ ਦੇ ਪਰਿਵਾਰ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਪਿੰਡ ‘ਚ ਕੋਈ ਵਿਅਕਤੀ ਨਸ਼ਾ ਵੇਚਦਾ ਫੜ੍ਹਿਆ ਗਿਆ ਤਾਂ ਪੰਚਾਇਤ ਵਲੋਂ ਮੁੱਖ ਮੰਤਰੀ ਵਲੋਂ ਜਾਰੀ ਨੰਬਰ ‘ਤੇ ਪ੍ਰਸ਼ਾਸਨ ਨੂੰ ਉਸ ਦੀ ਸੂਚਨਾ ਦਿੱਤੀ ਜਾਵੇਗੀ ਤਾਂ ਜੋ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ। ਸਰਪੰਚ ਗੁਰਦੀਪ ਸਿੰਘ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿੰਡ ‘ਚ ਆਪਣਾ ਘਰ ਕਿਰਾਏ ‘ਤੇ ਦਿੰਦਾ ਹੈ ਤਾਂ ਮਕਾਨ ਮਾਲਕ ਨੂੰ ਕਿਰਾਏਦਾਰ ਦੀ ਸੂਚਨਾ ਸੰਬੰਧਿਤ ਥਾਣੇ ਨੂੰ ਦੇਣੀ ਲਾਜ਼ਮੀ ਹੋਵੇਗੀ ਤਾਂ ਜੋ ਪਿੰਡ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਉਕਤ ਸਾਰੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਇਨ੍ਹਾਂ ਮਤਿਆਂ ਦੌਰਾਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ઠ
Ad Position 22
No active advertisement
ਪਿਛਲੀ ਖ਼ਬਰ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ’ਤੇ ਹਮਲਾ ਅਗਲੀ ਖ਼ਬਰ ਸਫ਼ਾਈ ਮਿੱਤਰਾਂ ਦੀ ਹੜਤਾਲ ਨੂੰ ਲੈ ਕੇ ਸਾਬਕਾ ਵਿਧਾਇਕ ਨੇ ਘੇਰੀ ਸਰਕਾਰ ਕਿਹਾ, ਸ਼ਹਿਰੀ ਖੇਤਰਾਂ ਦੇ ਨਾਲ ਪਿੰਡਾਂ ’ਚ ਵੀ...
Ad Position 24