12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ’ਤੇ ਹਮਲਾ

ਐੱਸ. ਏ.

Ad Position 21
No active advertisement
— ਪਿਤਾ — ਹਰਪ੍ਰੀਤ ਸਿੰਘ — ਮਾਤਾ — ਕੋਮਲ ਕੌਰ — ਵਾਸੀ — ਬਠਲਾਣਾ ਜ਼ਿਲ੍ਹਾ ਮੁਹਾਲੀ। 12-08-2026
ਐੱਸ. ਏ. ਐੱਸ. ਨਗਰ, 11 ਅਗਸਤ (ਕਪਿਲ ਵਧਵਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ਸਹਿਰਾਜ ਸਿੰਘ ਨਾਲ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਕਥਿਤ ਤੌਰ ‘ਤੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸੋਹਾਣਾ ਦੀ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਅਤੇ ਕਾਲੇ ਰੰਗ ਦੀ ਸਵਿਫ਼ਟ ਕਾਰ ਦੇ ਚਾਲਕਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਸ਼ਿਕਾਇਤਕਰਤਾ ਸਹਿਰਾਜ ਸਿੰਘ ਨੇ ਦੱਸਿਆ ਕਿ ਉਹ ਐਮਿਟੀ ਯੂਨੀਵਰਸਿਟੀ ਸੈਕਟਰ-82ਏ ਮੁਹਾਲੀ ਵਿਖੇ ਲਾਅ ਦੀ ਪੜ੍ਹਾਈ ਕਰ ਰਿਹਾ ਹੈ। 7 ਅਗਸਤ ਦੀ ਰਾਤ ਨੂੰ ਕਰੀਬ 8.55 ਵਜੇ ਉਹ ਯੂਨੀਵਰਸਿਟੀ ਤੋਂ ਆਪਣੀ ਕਾਰ ਰਾਹੀਂ ਆਪਣੇ ਦੋਸਤ ਦੇ ਘਰ ਜਾ ਰਿਹਾ ਸੀ ਅਤੇ ਇਸੇ ਦੌਰਾਨ ਜਦੋਂ ਉਹ ਸੈਕਟਰ-80 ਦੀ ਮਾਰਕੀਟ ਦੇ ਪਿੱਛੇ ਤੋਂ ਹੁੰਦਾ ਹੋਇਆ ਸੈਕਟਰ ਦੀਆਂ ਲਾਈਟਾਂ ਨੇੜੇ ਪੁੱਜਿਆ ਤਾਂ ਕਾਲੇ ਰੰਗ ਦੀ ਸਵਿਫ਼ਟ ਕਾਰ ਵਿਚ ਸਵਾਰ 3 ਨੌਜਵਾਨਾਂ ਨੇ ਉਸ ਦੀ ਕਾਰ ਅੱਗੇ ਆਪਣੀ ਕਾਰ ਲਗਾ ਕੇ ਉਸ ਨੂੰ ਘੇਰ ਲਿਆ। ਸ਼ਿਕਾਇਤਕਰਤਾ ਅਨੁਸਾਰ ਸਵਿਫ਼ਟ ਕਾਰ ਨੂੰ ਇਕ ਸਰਦਾਰ ਨੌਜਵਾਨ ਚਲਾ ਰਿਹਾ ਸੀ, ਜਦਕਿ ਦੋ ਹੋਰ ਨੌਜਵਾਨ ਉਸ ਦੇ ਨਾਲ ਬੈਠੇ ਸਨ। ਉਨ੍ਹਾਂ ਉਸ ਦੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਉਸ ਨੂੰ ਘਸੁੰਨਾਂ ਅਤੇ ਲੱਤਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਇਕ ਨੌਜਵਾਨ ਨੇ ਉਸ ਦੀ ਸੱਜੀ ਅੱਖ ਦੇ ਹੇਠ ਘਸੁੰਨ ਮਾਰਿਆ। ਹਮਲਾਵਰਾਂ ਵਲੋਂ ਉਸ ਨੂੰ ਗਾਲ੍ਹਾਂ ਵੀ ਕੱਢੀਆਂ ਗਈਆਂ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਤਿੰਨਾਂ ਨੌਜਵਾਨਾਂ ਨੇ ਕੁੱਟਮਾਰ ਕਰਨ ਤੋਂ ਬਾਅਦ ਆਪਣੀ ਕਾਰ ਵਿਚ ਮੌਕੇ ਤੋਂ ਫ਼ਰਾਰ ਹੁੰਦੇ ਸਮੇਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਾਲੀ ਸਵਿਫ਼ਟ ਕਾਰ ਦਾ ਨੰਬਰ ਨਹੀਂ ਪੜ੍ਹ ਸਕਿਆ, ਪਰ ਸਾਹਮਣੇ ਆਉਣ ‘ਤੇ ਤਿੰਨਾਂ ਨੌਜਵਾਨਾਂ ਅਤੇ ਕਾਰ ਦੀ ਪਛਾਣ ਕਰ ਸਕਦਾ ਹੈ। ਥਾਣਾ ਸੋਹਾਣਾ ਦੀ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ‘ਤੇ ਤਿੰਨ ਅਣਪਛਾਤੇ ਵਿਅਕਤੀਆਂ ਅਤੇ ਕਾਲੇ ਰੰਗ ਦੀ ਸਵਿਫ਼ਟ ਕਾਰ ਸਵਾਰਾਂ ਵਿਰੁੱਧ ਬੀ. ਐੱਨ. ਐੱਸ. ਦੀਆਂ ਧਾਰਾਵਾਂ 115 (2), 126 (2), 351 (2) ਅਤੇ 3 (5) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਨੀਮਾਜਰਾ ’ਚ ਸਕੂਟੀ ਸਵਾਰ ਔਰਤ ਤੋਂ ਪਰਸ ਝਪਟਣ ਵਾਲੇ 2 ਕਾਬੂ ਅਗਲੀ ਖ਼ਬਰ ਪਿੰਡ ਬਹਿਡਾਲੀ ਦੀ ਪੰਚਾਇਤ ਵਲੋਂ ਸਰਬਸੰਮਤੀ ਨਾਲ ਅਹਿਮ ਮਤੇ ਪਾਸ
Ad Position 24