11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟੋਕਨ ਗ੍ਰਾਂਟ ਤਹਿਤ 12 ਜ਼ਿਲ੍ਹਿਆਂ ਲਈ ₹85 ਲੱਖ, ਮਲੋਟ ਦੇ ਸੂਬਾ ਪੱਧਰੀ ਸਮਾਗਮ ਲਈ 15 ਲੱਖ ਰਾਖਵੇਂ-ਡਾ. ਬਲਜੀਤ ਕੌਰ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵਿੱਤੀ ਸਾਲ 2026-27 ਦੌਰਾਨ ₹1 ਕਰੋੜ ਦਾ ਟੋਕਨ ਗ੍ਰਾਂਟ ਪ੍ਰਾਪਤ ਹੋਇਆ ਹੈ। ਇਸ ਵਿੱਚੋਂ 12 ਜ਼ਿਲ੍ਹਿਆਂ ਵਿਚ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਲਈ 85 ਲੱਖ ਜਾਰੀ ਕੀਤੇ ਗਏ ਹਨ, ਜਦਕਿ ਮਹੀਨਾ ਅਗਸਤ, 2026 ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ 15 ਲੱਖ ਰਾਖਵੇਂ ਰੱਖੇ ਗਏ ਹਨ।

Ad Position 21
No active advertisement
ਅਜੀਤ ਡੈਸਕ 12-08-2026
ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵਿੱਤੀ ਸਾਲ 2026-27 ਦੌਰਾਨ ₹1 ਕਰੋੜ ਦਾ ਟੋਕਨ ਗ੍ਰਾਂਟ ਪ੍ਰਾਪਤ ਹੋਇਆ ਹੈ। ਇਸ ਵਿੱਚੋਂ 12 ਜ਼ਿਲ੍ਹਿਆਂ ਵਿਚ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਲਈ 85 ਲੱਖ ਜਾਰੀ ਕੀਤੇ ਗਏ ਹਨ, ਜਦਕਿ ਮਹੀਨਾ ਅਗਸਤ, 2026 ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ 15 ਲੱਖ ਰਾਖਵੇਂ ਰੱਖੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ, ਰੋਕਥਾਮ, ਮੁੜ ਵਸੇਬੇ ਅਤੇ ਲੋਕ ਭਾਗੀਦਾਰੀ ਨੂੰ ਬਰਾਬਰ ਮਹੱਤਵ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਪਠਾਨਕੋਟ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਨ੍ ਹਾਂ ਤਹਿਤ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰਾਂ, ਵਿੱਦਿਅਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਅਸੀਂ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰ ਸਕਦੇ ਹਾਂ।”
Ad Position 22
No active advertisement
ਪਿਛਲੀ ਖ਼ਬਰ ਸੈਨਾ ਪ੍ਰਮੁੱਖ ਜਨਰਲ ਧੀਰਜ ਸੇਠ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਨੀਮਾਜਰਾ ’ਚ ਸਕੂਟੀ ਸਵਾਰ ਔਰਤ ਤੋਂ ਪਰਸ ਝਪਟਣ ਵਾਲੇ 2 ਕਾਬੂ
Ad Position 24