11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੈਨਾ ਪ੍ਰਮੁੱਖ ਜਨਰਲ ਧੀਰਜ ਸੇਠ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 11 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਰਤੀ ਸੈਨਾ ਦੇ ਪ੍ਰਮੁੱਖ ਜਨਰਲ ਧੀਰਜ ਸੇਠ, ਪੀ. ਵੀ.

Ad Position 21
No active advertisement
ਅਜੀਤ ਡੈਸਕ 12-08-2026
ਚੰਡੀਗੜ੍ਹ, 11 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਰਤੀ ਸੈਨਾ ਦੇ ਪ੍ਰਮੁੱਖ ਜਨਰਲ ਧੀਰਜ ਸੇਠ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ., ਏ.ਵੀ.ਐਸ.ਐਮ. ਨੇ ਅੱਜ ਉਨ੍ਹਾਂ ਦੇ ਆਵਾਸ ਸੰਤ ਕਬੀਰ ਕੁਟੀਰ ਵਿਖੇ ਮੁਲਾਕਾਤ ਕੀਤੀ। ਮੀਟਿੰਗ ਵਿੱਚ ਸਿਵਲ-ਮਿਲਟਰੀ ਤਾਲਮੇਲ ਨੂੰ ਮਜ਼ਬੂਤ ਕਰਨ ਤੇ ਖੇਤਰੀ ਸੁਰੱਖਿਆ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ। ਇਸ ਮੌਕੇ ਪੱਛਮੀ ਕਮਾਨ ਦੇ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ, ਏ.ਵੀ.ਐਸ.ਐਮ., ਐਸ.ਐਮ. ਸਮੇਤ ਸੈਨਾ ਮੁੱਖ ਦਫ਼ਤਰ ਅਤੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਜਨਰਲ ਧੀਰਜ ਸੇਠ ਵੱਲੋਂ ਭਾਰਤੀ ਸੈਨਾ ਦੇ ਪ੍ਰਮੁੱਖ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਮੀਟਿੰਗ ਦਾ ਤਾਲਮੇਲ ਕਰਨਲ ਜਸਦੀਪ ਸੰਧੂ, ਸਲਾਹਕਾਰ, ਸਿਵਲ-ਮਿਲਟਰੀ ਅਫੇਅਰਜ਼ ਐਂਡ ਆਈ.ਟੀ. ਵਲੋਂ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦਾ ਹਥਿਆਰਬੰਦ ਬਲਾਂ ਨਾਲ ਲੰਬੇ ਸਮੇਂ ਤੋਂ ਡੂੰਘਾ ਸਬੰਧ ਹੈ ਅਤੇ ਰਾਜ ਸਰਕਾਰ ਸੇਵਾਮੁਕਤ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦੌਰਾਨ ਭਾਰਤੀ ਸੈਨਾ ਵਿੱਚ ਸੇਵਾ ਨਿਭਾ ਰਹੇ ਹਰਿਆਣਾ ਦੇ ਖਿਡਾਰੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ। ਜਨਰਲ ਧੀਰਜ ਸੇਠ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰਿਆਣਾ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਸੇਵਾਮੁਕਤੀ ਤੋਂ ਬਾਅਦ ਪੁਨਰਵਾਸ ਅਤੇ ਸਥਾਈ ਬਸੇਬੇ ਲਈ ਨਵੇਂ ਮੌਕੇ ਤਲਾਸ਼ਣ ‘ਤੇ ਵੀ ਚਰਚਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਪ’ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮ. ਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰ... ਅਗਲੀ ਖ਼ਬਰ ਟੋਕਨ ਗ੍ਰਾਂਟ ਤਹਿਤ 12 ਜ਼ਿਲ੍ਹਿਆਂ ਲਈ ₹85 ਲੱਖ, ਮਲੋਟ ਦੇ ਸੂਬਾ ਪੱਧਰੀ ਸਮਾਗਮ ਲਈ 15 ਲੱਖ ਰਾਖਵੇਂ-ਡਾ. ਬਲਜੀਤ ਕੌਰ
Ad Position 24