11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ : ਪੰਜਾਬ ’ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ‘ਜੀਕਾ’ ਦੇ ਸਹਿਯੋਗ ਨਾਲ ਹੋਵੇਗਾ ਲਾਗੂ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ (ਜੀਕਾ) ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ।

Ad Position 21
No active advertisement
ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਜਪਾਨ ਕੌਮਾਤਰੀ ਸਹਿਯੋਗ ਏਜੰਸੀ (ਜੀਕਾ) ਦੀ ਸਹਾਇਤਾ ਨਾਲ ਸੂਬੇ ਵਿਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ 12-08-2026
ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ (ਜੀਕਾ) ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ। ‘ਜੀਕਾ’ ਦੀ ਸਹਾਇਤਾ ਨਾਲ ਸੂਬੇ ਵਿਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ। ਇਹ ਜਾਣਕਾਰੀ ਦਿੰਦੇ ਹੋਏ ਇੱਥੇ ਇਕ ਮੀਟਿੰਗ ਵਿਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਹੈ। ਇਸ ਤੋਂ ਬਿਨਾਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸ਼ਣ ਨੂੰ ਰੋਕਣਾ ਅਤੇ ਪੇਂਡੂ ਭਾਈਚਾਰਿਆਂ ਦੀ ਆਮਦਨ ਵਿਚ ਵਾਧਾ ਕਰਨਾ ਵੀ ਅਹਿਮ ਪੱਖ ਹਨ। ਇਸ ਪ੍ਰੋਜੈਕਟ ਦਾ ਇੱਕ ਉਦੇਸ਼ ਈਕੋਟੂਰਿਜ਼ਮ ਨੂੰ ਹੱਲਾਸ਼ੇਰੀ ਦੇਣਾ ਵੀ ਹੈ ਤਾਂ ਜੋ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਕਟਾਰੂਚੱਕ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਿਤ ਲਾਗਤ 760.30 ਕਰੋੜ ਰੁਪਏ ਹੈ, ਜਿਸ ਵਿਚ 85:15 ਦੇ ਅਨੁਪਾਤ ਅਨੁਸਾਰ ਵਿੱਤੀ ਹਿੱਸੇਦਾਰੀ ਹੈ। ਪ੍ਰੋਜੈਕਟ ਨੂੰ 8 ਸਾਲਾਂ ਦੀ ਮਿਆਦ ਦੌਰਾਨ ਲਾਗੂ ਕਰਨ ਦੀ ਤਜਵੀਜ਼ ਹੈ ਅਤੇ ਇਸ ਨੂੰ ਸੋਸਾਇਟੀ ਮੋਡ ਰਾਹੀਂ ਲਾਗੂ ਕੀਤਾ ਜਾਣਾ ਹੈ। ਇਸ ਮੌਕੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਸੌਰਵ ਗੁਪਤਾ ਪੀ.ਸੀ.ਸੀ.ਐਫ ਚੀਫ਼ ਪ੍ਰੋਜੈਕਟ ਡਾਇਰੈਕਟਰ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ, ਮੁੱਖ ਵਣਪਾਲ (ਪਲੇਨਜ਼) ਨਿਧੀ ਸ਼੍ਰੀਵਾਸਤਵ, ਮੁੱਖ ਵਣਪਾਲ (ਜੰਗਲੀ ਜੀਵ) ਸਤਿੰਦਰ ਸਾਗਰ ਤੇ ਹੋਰ ਅਧਿਕਾਰੀ ਵੀ ਹਾਜ਼ਿਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਨੇ ਸੋਨ ਤਗਮਾ ਜੇਤੂ ਲਵਲੀਨ ਕੌਰ ਦੀ ਕੀਤੀ ਹੌਸਲਾ ਅਫਜ਼ਾਈ ਨੌਜਵਾਨ ਦੇਸ਼ ਦਾ ਭਵਿੱਖ, ਖਿਡਾਰੀ ਪੰਜਾਬ... ਅਗਲੀ ਖ਼ਬਰ ਜੇ. ਐਸ. ਡਬਲਯੂ. ਐਮ. ਜੀ. ਮੋਟਰ ਇੰਡੀਆ ਨੇ ਹੈਕਟਰ ਦੀ 7ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਵਰ੍ਹੇਗੰਢ ਪ੍ਰੋਗਰਾਮ ਦਾ ਕੀਤਾ ਐ...
Ad Position 24