11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਿੱਖਿਆ ਮੰਤਰੀ ਬੈਂਸ ਨੇ ਸੋਨ ਤਗਮਾ ਜੇਤੂ ਲਵਲੀਨ ਕੌਰ ਦੀ ਕੀਤੀ ਹੌਸਲਾ ਅਫਜ਼ਾਈ ਨੌਜਵਾਨ ਦੇਸ਼ ਦਾ ਭਵਿੱਖ, ਖਿਡਾਰੀ ਪੰਜਾਬ ਦੀ ਤਰੱਕੀ ਦੇ ਪ੍ਰਤੀਕ-ਹਰਜੋਤ ਸਿੰਘ ਬੈਂਸ

ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ 10, ਰਾਜਨਗਰ ਵਿਖੇ ਸੋਨ ਤਗਮਾ ਜੇਤੂ ਹੋਣਹਾਰ ਖਿਡਾਰਨ ਲਵਲੀਨ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਵਲੀਨ ਕੌਰ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਖੇਡਾਂ ਪ੍ਰਤੀ ਉਸ ਦੀ ਮਿਹਨਤ, ਲਗਨ ਤੇ ਸਮਰਪਣ ਦੀ ਸ਼ਲਾਘਾ ਕੀਤੀ।

Ad Position 21
No active advertisement
ਨੰਗਲ ਵਿਖੇ ਸੋਨ ਤਗਮਾ ਜੇਤੂ ਲਵਲੀਨ ਕੌਰ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। 12-08-2026
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ 10, ਰਾਜਨਗਰ ਵਿਖੇ ਸੋਨ ਤਗਮਾ ਜੇਤੂ ਹੋਣਹਾਰ ਖਿਡਾਰਨ ਲਵਲੀਨ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਵਲੀਨ ਕੌਰ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਖੇਡਾਂ ਪ੍ਰਤੀ ਉਸ ਦੀ ਮਿਹਨਤ, ਲਗਨ ਤੇ ਸਮਰਪਣ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਲਵਲੀਨ ਕੌਰ ਦੀਆਂ ਹੁਣ ਤੱਕ ਦੀਆਂ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਸ ਵਲੋਂ ਹਾਸਲ ਕੀਤੇ ਮੈਡਲਾਂ ਤੇ ਸਰਟੀਫਿਕੇਟਾਂ ਨੂੰ ਵੀ ਵੇਖਿਆ। ਉਨ੍ਹਾਂ ਕਿਹਾ ਕਿ ਲਵਲੀਨ ਵਰਗੇ ਹੋਣਹਾਰ ਖਿਡਾਰੀ ਕਿਸੇ ਵੀ ਇਲਾਕੇ ਦੀ ਅਸਲ ਤਾਕਤ ਅਤੇ ਮਾਣ ਹੁੰਦੇ ਹਨ। ਖੇਡਾਂ ਨੌਜਵਾਨਾਂ ਅੰਦਰ ਅਨੁਸ਼ਾਸਨ, ਮਿਹਨਤ, ਸਬਰ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸ੍ਰ. ਬੈਂਸ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਖੇਡ ਮੈਦਾਨ ਵਿਚ ਮਿਹਨਤ ਕਰਕੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਸਾਰਿਆਂ ਲਈ ਮਾਣ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਲਵਲੀਨ ਕੌਰ ਦੀ ਪ੍ਰਾਪਤੀ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਲਵਲੀਨ ਨੂੰ ਭਵਿੱਖ ਵਿਚ ਲੋੜੀਂਦਾ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਲਵਲੀਨ ਕੌਰ ਨੇ ਹਰਜੋਤ ਸਿੰਘ ਬੈਂਸ ਵਲੋਂ ਕੀਤੀ ਹੌਸਲਾ ਅਫਜ਼ਾਈ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਫਲਤਾ ਲਈ ਮਿਹਨਤ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦਾ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ‘ਆਪ’ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫ਼ੱਤਾ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ : ਪੰਜਾਬ ’ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈ...
Ad Position 24