12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਖ਼ਾਲਸਾ ਗਰਲਜ਼ ਕਾਲਜ ਵਿਖੇ ਲਾਇਬ੍ਰੇਰੀਅਨ ਦਿਵਸ ਮਨਾਇਆ

ਮੋਰਿੰਡਾ, 12 ਅਗਸਤ (ਤਰਲੋਚਨ ਸਿੰਘ ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਮੋਰਿੰਡਾ, 12 ਅਗਸਤ (ਤਰਲੋਚਨ ਸਿੰਘ ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਇਬ੍ਰੇਰੀਅਨ ਲਵਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਵਿਚ ਆਈਆਂ ਨਵੀਆਂ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਕਿਤਾਬਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਕਿਤਾਬਾਂ ਇੱਕ ਚੰਗੇ ਦੋਸਤ ਵਾਂਗ ਹੁੰਦੀਆਂ ਹਨ, ਜੋ ਸਾਡੀ ਜਾਣਕਾਰੀ ਵਿਚ ਵਾਧਾ ਕਰਦੀਆਂ ਹਨ। ਇਸ ਲਈ ਸਾਨੂੰ ਆਪਣੇ ਗਿਆਨ ਵਿਚ ਵਾਧਾ ਕਰਨ ਲਈ ਕਿਤਾਬਾਂ ਜ਼ਰੂਰ ਪੜ੍ਹਨੀਆਂ ਚਾਹੀਦੀਆਂ ਹਨ। ਇਸ ਮੌਕੇ ਮੈਡਮ ਡਿੰਪਲ ਨੇ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀਆਂ ਵੱਖ-ਵੱਖ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਡੀ. ਜੀ. ਪੀ. ਗੁਰਪ੍ਰੀਤ ਦਿਓ ਨੇ ਸਮਾਗਮ ਦੌਰਾਨ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੀਤਾ ਪ੍ਰੇਰ... ਅਗਲੀ ਖ਼ਬਰ ਲੁਹਾਰਕਾ ਰੋਡ-ਗੁਮਟਾਲਾ ਲਿੰਕ ਸੜਕ ਦੀ ਮੰਦੀ ਹਾਲਤ ਨੂੰ ਲੈ ਕੇ ਲੋਕਾਂ ’ਚ ਰੋਸ
Ad Position 24