ਸਪੈਸ਼ਲ ਡੀ. ਜੀ. ਪੀ. ਗੁਰਪ੍ਰੀਤ ਦਿਓ ਨੇ ਸਮਾਗਮ ਦੌਰਾਨ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)– ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਲੋਂ ਹਾਰਟੇਕ ਫਾਊਂਡੇਸ਼ਨ ਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ, ਰੀਜਨਲ ਸੈਂਟਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਇਕ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੀ ਨੈਸ਼ਨਲ ਸਰਵਿਸ ਸਕੀਮ ਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।
ਚ
ਚੰਡੀਗੜ੍ਹ ’ਚ ਪੰਜਾਬ ਕਲਾ ਭਵਨ ਵਿਖੇ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਦੌਰਾਨ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਦਿਓ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਤਸ਼ਾਹਤ ਕਰਦੇ ਹਏ। ਤਸਵੀਰ : ਗੁਰਿੰਦਰ ਸਿੰਘ
13-08-2026
ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)– ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਲੋਂ ਹਾਰਟੇਕ ਫਾਊਂਡੇਸ਼ਨ ਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ, ਰੀਜਨਲ ਸੈਂਟਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਇਕ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੀ ਨੈਸ਼ਨਲ ਸਰਵਿਸ ਸਕੀਮ ਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਦੋ ਵਾਰ ਓਲੰਪੀਅਨ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਅਤੇ ਅਰਜੁਨ ਪੁਰਸਕਾਰ ਜੇਤੂ ਅੰਜੁਮ ਮੋਦਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਰਜੀਐਨਆਈਵਾਈਡੀ ਦੇ ਡਾਇਰੈਕਟਰ ਸੁਬਰਤਾ ਹਾਜ਼ਰਾ ਅਤੇ ਹਰਟੇਕ ਫਾਊਂਡੇਸ਼ਨ ਦੇ ਸੀਈਓ ਹਰਕੀਰਤ ਕੌਰ ਵੀ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ, ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ, ਲੀਡਰਸ਼ਿਪ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਸਮਾਜਿਕ ਭਲਾਈ ਤੇ ਰਾਸ਼ਟਰੀ ਵਿਕਾਸ ਵਿਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਹੋਏ ਅਨੁਸ਼ਾਸਨ, ਆਤਮਵਿ ਸ਼ਵਾਸ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਵਧਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ, ਸਮਾਗਮ ਦੀ ਸ਼ੁਰੂਆਤ ਇਕ ਕਲਾ ਮੁਕਾਬਲੇ ਨਾਲ ਹੋਈ, ਜਿਸ ਤੋਂ ਬਾਅਦ ਸਟੂਡੈਂਟ ਪੁਲਿਸ ਕੈਡਿਟਾਂ ਵਲੋਂ ਇਕ ਮਨਮੋਹਕ ਸਮੂਹ ਸੰਗੀਤਕ ਪੇਸ਼ਕਾਰੀ ਕੀਤੀ ਗਈ। ਸੱਭਿਆਚਾਰਕ ਤੇ ਸਮਾਜਿਕ ਸੰਦੇਸ਼ ਦਿੰਦਿਆਂ, ਪੰਜਾਬ ਯੂਨੀਵਰਸਿਟੀ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੇ ‘ਸਵੱਛ ਭਾਰਤ’ ਦੇ ਵਿਸ਼ੇ ‘ਤੇ ਕੇਂਦਰਿਤ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ।