ਐਚ. ਪੀ. ਨੇ ਭਾਰਤ ਲਈ ਵਿਸ਼ੇਸ਼ ਤੌਰ ’ਤੇ ਤਿਆਰ ਐਚ.ਪੀ. ਓਮਨੀਪੈਡ 12 ਦੀ ਉਪਲਬਧਤਾ ਦਾ ਕੀਤਾ ਐਲਾਨ
ਚੰਡੀਗੜ੍ਹ, 12 ਅਗਸਤ (ਕਪਿਲ ਵਧਵਾ)- ਸੈਕਟਰ-25 ਵਿਚ ਇਕ ਨੌਜਵਾਨ ’ਤੇ 6 ਹਮਲਾਵਰਾਂ ਵਲੋਂ ਕੁਹਾੜੀ ਤੇ ਗੰਡਾਸਿਆਂ ਨਾਲ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ। ਹਮਲੇ ਵਿਚ ਸਿਰ ’ਤੇ ਵੀ ਗੰਭੀਰ ਸੱਟਾਂ ਲੱਗੀਆਂ।
ਅ
ਅਜੈ ਹੱਤਿਆਕਾਂਡ ਦੀ ਰੰਜਿਸ਼ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
13-08-2026
ਚੰਡੀਗੜ੍ਹ, 12 ਅਗਸਤ (ਕਪਿਲ ਵਧਵਾ)- ਸੈਕਟਰ-25 ਵਿਚ ਇਕ ਨੌਜਵਾਨ ’ਤੇ 6 ਹਮਲਾਵਰਾਂ ਵਲੋਂ ਕੁਹਾੜੀ ਤੇ ਗੰਡਾਸਿਆਂ ਨਾਲ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ। ਹਮਲੇ ਵਿਚ ਸਿਰ ’ਤੇ ਵੀ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਦੀ ਪਛਾਣ ਸੈਕਟਰ-25 ਕਾਲੋਨੀ ਵਾਸੀ ਸ਼ਾਕਿਬ (29) ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸ਼ਾਕਿਬ ਅਨੁਸਾਰ ਉਹ ਘਰੋਂ ਬਾਹਰ ਨਿਕਲਿਆ ਤਾਂ ਇਕ ਹੌਂਡਾ ਸਿਟੀ ਕਾਰ ਤੇ ਐਕਟਿਵਾ ’ਤੇ ਸਵਾਰ 6 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਕੁਝ ਹਮਲਾਵਰਾਂ ਨੇ ਉਸ ਨੂੰ ਫੜ ਲਿਆ, ਜਦਕਿ ਹੋਰਨਾਂ ਨੇ ਕੁਹਾੜੀ ਤੇ ਗੰਡਾਸੇ ਨਾਲ ਉਸ ਦੀਆਂ ਦੋਵੇਂ ਲੱਤਾਂ ’ਤੇ ਵਾਰ ਕੀਤੇ। ਹਮਲੇ ਦੌਰਾਨ ਉਸ ਦੇ ਸਿਰ ’ਤੇ ਵੀ ਸੱਟ ਲੱਗੀ। ਵਾਰਦਾਤ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਸ਼ਾਕਿਬ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੋਏ ਅਜੈ ਹੱਤਿਆਕਾਂਡ ਵਿਚ ਉਸ ’ਤੇ ਸ਼ੱਕ ਕੀਤਾ ਜਾ ਰਿਹਾ ਸੀ ਅਤੇ ਇਸੇ ਰੰਜਿਸ਼ ਕਾਰਨ ਅਜੈ ਦੇ ਭਰਾ ਤੇ ਉਸ ਦੇ ਸਾਥੀਆਂ ਵਲੋਂ ਉਸ ’ਤੇ ਹਮਲਾ ਕੀਤਾ ਗਿਆ। ਪੁਲਿਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੀਪ ਨਾਂ ਦੇ ਨੌਜਵਾਨ ਵਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਇਸ ਵੀਡੀਓ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਅਜੈ ਹੱਤਿਆਕਾਂਡ ਅਤੇ ਇਸ ਹਮਲੇ ਵਿਚਕਾਰ ਸਬੰਧ ਦੀ ਵੀ ਜਾਂਚ ਕਰ ਰਹੀ ਹੈ।