13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਾਂਗਰਸ ਸਰਕਾਰ ਬਣਨ ’ਤੇ ਘੱਟ ਗਿਣਤੀ ਵਰਗ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਪ੍ਰੋ. ਨਾਹਰ

ਖਰੜ, 12 ਅਗਸਤ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਖਰੜ ਸਥਿਤ ਦਫ਼ਤਰ ਵਿਖੇ ਹੋਈ, ਜਿਸ ‘ਚ ਜਸਵਿੰਦਰ ਸਿੰਘ ਵਿੱਕੀ ਸਹਿ-ਇੰਚਾਰਜ ਪੰਜਾਬ, ਸੂਬਾ ਚੇਅਰਮੈਨ ਪ੍ਰੋ. ਇਮਾਨੁਯਲ ਨਾਹਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਤੇ ਕਾਂਗਰਸ ਪਾਰਟੀ ਦੇ ਮੈਂਬਰ ਸਵਰਨਜੀਤ ਕੌਰ ਆਦਿ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਵੀਰਵਾਰ, 13 ਅਗਸਤ, 2026 13-08-2026
ਖਰੜ, 12 ਅਗਸਤ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਖਰੜ ਸਥਿਤ ਦਫ਼ਤਰ ਵਿਖੇ ਹੋਈ, ਜਿਸ ‘ਚ ਜਸਵਿੰਦਰ ਸਿੰਘ ਵਿੱਕੀ ਸਹਿ-ਇੰਚਾਰਜ ਪੰਜਾਬ, ਸੂਬਾ ਚੇਅਰਮੈਨ ਪ੍ਰੋ. ਇਮਾਨੁਯਲ ਨਾਹਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਤੇ ਕਾਂਗਰਸ ਪਾਰਟੀ ਦੇ ਮੈਂਬਰ ਸਵਰਨਜੀਤ ਕੌਰ ਆਦਿ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸੇ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਸਮੁੱਚੇ ਆਗੂਆਂ ਨੂੰ ਯੋਗ ਅਗਵਾਈ ਅਤੇ ਅਨੁਸ਼ਾਸਨ ਵਿਚ ਰਹਿਣ ਦੀ ਅਪੀਲ ਕੀਤੀ ਤਾਂਕਿ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਪ੍ਰੋ. ਨਾਹਰ ਨੇ ਹਾਜ਼ਰੀਨਾਂ ਨੂੰ ਕਾਂਗਰਸ ਪਾਰਟੀ ਦੇ ਉਦੇਸ਼ਾਂ ਪ੍ਰਤੀ ਜਾਣੂ ਕਰਵਾਉਂਦਿਆਂ ਕਿਹਾ ਕਿ ਕਾਂਗਰਸ ਸਾਰੇ ਧਰਮਾਂ ਅਤੇ ਜਾਤੀਆਂ ਨੂੰ ਇਕ ਬਰਾਬਰ ਦਾ ਦਰਜਾ ਦਿੰਦੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ‘ਤੇ ਘੱਟ ਗਿਣਤੀ ਵਰਗ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਦੇ ਹੋਏ 2027 ਦੀਆਂ ਵਿਧਾਨ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕਰਨੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਨਗਲੀਆਂ, ਹੰਸ ਰਾਜ, ਮੁਹੰਮਦ ਇਕਬਾਲ, ਗੁਰਿੰਦਰ ਸਿੰਘ ਬੈਦਵਾਣ, ਚੰਨੀ ਇਕਬਾਲ, ਸ਼ੇਰ ਸਿੰਘ ਗੁਰਾਇਆ, ਮਨਰਾਜ ਸਿੰਘ ਮੰਨਾ, ਮੰਗਤ ਖਾਨ, ਹੈਪੀ ਮਲਿਕ, ਸੈਮਸਨ ਮਸੀਹ, ਪੀਟਰ ਜੌਸਫ, ਕਮਲ ਖਾਨ ਤੇ ਇੰਤਰਾਜ ਸਮੇਤ ਜ਼ਿਲ੍ਹਾ ਤੇ ਬਲਾਕ ਪੱਧਰੀ ਅਹੁਦੇਦਾਰ/ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਚ. ਪੀ. ਨੇ ਭਾਰਤ ਲਈ ਵਿਸ਼ੇਸ਼ ਤੌਰ ’ਤੇ ਤਿਆਰ ਐਚ.ਪੀ. ਓਮਨੀਪੈਡ 12 ਦੀ ਉਪਲਬਧਤਾ ਦਾ ਕੀਤਾ ਐਲਾਨ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਵਿਅਕਤੀ ਜ਼ਖ਼ਮੀ
Ad Position 24