ਨੌਜਵਾਨ ਸ਼ਕਤੀ ਹੀ ‘ਵਿਕਸਿਤ ਭਾਰਤ ਤੇ ਵਿਕਸਿਤ ਹਰਿਆਣਾ’ ਦੀ ਸਭ ਤੋਂ ਵੱਡੀ ਤਾਕਤ-ਨਾਇਬ ਸਿੰਘ ਸੈਣੀ
ਪੰਚਕੂਲਾ, 12 ਅਗਸਤ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਦੀ ਊਰਜਾ, ਸਮਰੱਥਾ ਅਤੇ ਹੁਨਰ ‘ਵਿਕਸਿਤ ਭਾਰਤ-2047’ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਨਿਰਣਾਇਕ ਭੂਮਿਕਾ ਨਿਭਾਉਣਗੇ।
ਪੰਚਕੂਲਾ, 12 ਅਗਸਤ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਦੀ ਊਰਜਾ, ਸਮਰੱਥਾ ਅਤੇ ਹੁਨਰ ‘ਵਿਕਸਿਤ ਭਾਰਤ-2047’ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਨਿਰਣਾਇਕ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਸੈਣੀ ਅੱਜ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਐੱਚ. ਆਈ. ਵੀ./ਏਡਜ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ 12 ਅਕਤੂਬਰ ਤੱਕ ਪੂਰੇ ਸੂਬੇ ‘ਚ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਐੱਚ. ਆਈ. ਵੀ./ਏਡਜ਼ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾਉਣਾ ਅਗਿਆਨਤਾ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਨਾਲ ਲੜਨਾ ਹੈ, ਨਾ ਕਿ ਬਿਮਾਰ ਵਿਅਕਤੀ ਨਾਲ। ਉਨ੍ਹਾਂ ਕਿਹਾ ਕਿ ਐੱਚ. ਆਈ. ਵੀ. ਖ਼ਿਲਾਫ਼ ਲੜਾਈ ਸਹੀ ਜਾਣਕਾਰੀ, ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਨਾਲ ਹੀ ਜਿੱਤੀ ਜਾ ਸਕਦੀ ਹੈ। ਇਸ ਦੌਰਾਨ ਮੁੱਖ ਮੰਤਰੀ ਵਲੋਂ ਕੁਰੂਕਸ਼ੇਤਰ ਅਤੇ ਕੈਥਲ ਜ਼ਿਲ੍ਹਿਆਂ ਨੂੰ ਐੱਚ. ਆਈ. ਵੀ. ਖ਼ਿਲਾਫ਼ ਬਿਹਤਰ ਕਾਰਗੁਜ਼ਾਰੀ ਲਈ ਉਚੇਚੇ ਸਨਮਾਨਿਤ ਵੀ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨ ਨੌਕਰੀ ਲੱਭਣ ਦੇ ਨਾਲ-ਨਾਲ ਰੁਜ਼ਗਾਰ ਪੈਦਾ ਕਰਨ ਵਾਲੇ ਵੀ ਬਣਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ 11 ਸਾਲਾਂ ‘ਚ ਹਰਿਆਣਾ ‘ਚ ਬਿਨਾਂ ਪਰਚੀ-ਬਿਨਾਂ ਖ਼ਰਚੀ ਤੋਂ 2 ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਠੱਗੀ ਤੋਂ ਬਚਾਉਣ ਲਈ ਸਰਕਾਰ ਨੇ ਕਾਨੂੰਨ ਬਣਾਉਣ ਦੇ ਨਾਲ ਹਰਿਆਣਾ ਵਿਦੇਸ਼ ਸਹਿਯੋਗ ਵਿਭਾਗ ਵੀ ਸਥਾਪਿਤ ਕੀਤਾ ਹੈ। ਇਸ ਮੌਕੇ ਰਾਜ ਮੰਤਰੀ ਗੌਰਵ ਗੌਤਮ, ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਮੇਅਰ ਸ਼ਿਆਮ ਲਾਲ ਬਾਂਸਲ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਅਅਤੇ ਡਿਪਟੀ ਕਮਿਸ਼ਨਰ ਪੁਲਿਸ ਅਦਿੱਤੀ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।