ਸੂਬੇ ਦੀ ਤਰੱਕੀ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਜ਼ਰੂਰੀ-ਰਵਿੰਦਰ ਸਿੰਘ ਖੇੜਾ
ਕੁਰਾਲੀ, 12 ਅਗਸਤ (ਹਰਪ੍ਰੀਤ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦੀ ਦੀ ਮਜ਼ਬੂਤੀ ਤੇ ਇਲਾਕਾ ਵਾਸੀਆਂ ਨਾਲ ਰਾਬਤਾ ਕਾਇਮ ਕਰਨ ਅਤੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੇ ਹੱਲ ਦੇ ਮੱਦੇਨਜ਼ਰ ਕੁਰਾਲੀ ਵਿਖੇ ਪਾਰਟੀ ਦਫ਼ਤਰ ਖੋਲ੍ਹਿਆ ਗਿਆ। ਇਸ ਸੰਬੰਧੀ ਕਰਵਾਏ ਗਏ ਸਮਾਗਮ ਦੇ ਪਹਿਲੇ ਚਰਨ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ।
ਕੁਰਾਲੀ, 12 ਅਗਸਤ (ਹਰਪ੍ਰੀਤ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦੀ ਦੀ ਮਜ਼ਬੂਤੀ ਤੇ ਇਲਾਕਾ ਵਾਸੀਆਂ ਨਾਲ ਰਾਬਤਾ ਕਾਇਮ ਕਰਨ ਅਤੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੇ ਹੱਲ ਦੇ ਮੱਦੇਨਜ਼ਰ ਕੁਰਾਲੀ ਵਿਖੇ ਪਾਰਟੀ ਦਫ਼ਤਰ ਖੋਲ੍ਹਿਆ ਗਿਆ। ਇਸ ਸੰਬੰਧੀ ਕਰਵਾਏ ਗਏ ਸਮਾਗਮ ਦੇ ਪਹਿਲੇ ਚਰਨ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਦੀ ਅਗਵਾਈ ਅਤੇ ਪਾਰਟੀ ਦੇ ਹਲਕਾ ਖਰੜ ਤੋਂ ਐੱਸ. ਸੀ. ਵਿੰਗ ਦੇ ਪ੍ਰਧਾਨ ਪ੍ਰੀਤ ਮਹਿੰਦਰ ਸਿੰਘ ਬਿੱਟਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਪਾਰਟੀ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦੇ ਹੋਏ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪ੍ਰਦੀਪ ਕੁਮਾਰ ਰੂੜਾ ਅਤੇ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਅਤੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਪਾਰਟੀ ਵਲੋਂ ਦਫ਼ਤਰ ਖੋਲ੍ਹਿਆ ਗਿਆ ਹੈ। ਇਸੇ ਦੌਰਾਨ ਰਵਿੰਦਰ ਸਿੰਘ ਖੇੜਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸੇ ਸੂਬੇ ਦੀ ਤਰੱਕੀ ਲਈ ਉਸ ਦੀ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਬਜਬਾਗ਼ ਦਿਖਾ ਕੇ ਤੇ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਜਿਹੜਾ ਪੈਸਾ ਵਿਕਾਸ ਕਾਰਜਾਂ ‘ਤੇ ਲੱਗਣਾ ਚਾਹੀਦਾ ਹੈ, ਉਸ ਪੈਸੇ ਨੂੰ ਝੂਠ ਨੂੰ ਸੱਚ ਦਿਖਾਉਣ ‘ਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਖਰੜ ਸ਼ਹਿਰ ਵਾਂਗ ਕੁਰਾਲੀ ਦੇ ਹਰ ਵਾਰਡ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਨੇ ਲੋਕਾਂ ਵਲੋਂ ਪਾਰਟੀ ਨੂੰ ਦਿੱਤੇ ਜਾ ਰਹੇ ਸਹਿਯੋਗ ਬਦਲੇ ਸਭਨਾਂ ਦਾ ਧੰਨਵਾਦ ਕਰਦਿਆਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਸਪਾਲ ਸਿੰਘ ਲੱਕੀ ਮਾਵੀ, ਪਾਰਟੀ ਦੇ ਸ਼ਹਿਰੀ ਸਰਪ੍ਰਸਤ ਇੰਦਰਬੀਰ ਸਿੰਘ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਐਸ. ਸੀ. ਵਿੰਗ ਜ਼ਿਲ੍ਹਾ ਮੁਹਾਲੀ, ਮਹਿਲਾ ਵਿੰਗ ਦੇ ਹਲਕਾ ਪ੍ਰਧਾਨ ਰੁਪਿੰਦਰ ਕੌਰ, ਪ੍ਰਿੰ. ਸਵਰਨ ਸਿੰਘ, ਗੁਰਜੀਤ ਸਿੰਘ ਬੈਂਸ, ਅੰਮ੍ਰਿਤਪਾਲ ਸਿੰਘ ਲਾਲਾ, ਕੰਵਲਪ੍ਰੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਖ਼ਾਲਸਾ, ਮਾਸਟਰ ਬਲਜਿੰਦਰ ਸਿੰਘ, ਸਵਰਨ ਸਿੰਘ ਗਿੱਲ, ਪਾਲ ਸਿੰਘ, ਮਨਜੀਤ ਸਿੰਘ ਮਹਿਤੋਂ, ਹਰਪਾਲ ਸਿੰਘ, ਮਲਕੀਤ ਸਿੰਘ, ਹਰਮਿੰਦਰ ਸਿੰਘ ਕਾਲਾ, ਹਰਦੀਪ ਸਿੰਘ ਖਿਜ਼ਰਾਬਾਦ, ਮਾਸਟਰ ਬਲਜਿੰਦਰ ਸਿੰਘ, ਰਣਜੀਤ ਸਿੰਘ ਨੋਨਾ ਪਡਿਆਲਾ, ਬਲਵਿੰਦਰ ਸਿੰਘ ਪਟਵਾਰੀ, ਬੀਬੀ ਹਰਜੀਤ ਕੌਰ, ਹਰਪਾਲ ਸਿੰਘ, ਗੁਲਜਾਰ ਸਿੰਘ ਖੇੜਾ, ਬੀਬੀ ਕਮਲਪ੍ਰੀਤ ਕੌਰ ਕੁਰਾਲੀ, ਲਖਵਿੰਦਰ ਸਿੰਘ ਜੋਨੀ, ਅਰਵਿੰਦਰ ਸਿੰਘ ਕਾਲੇਵਾਲ, ਜਰਨੈਲ ਸਿੰਘ ਰਕੌਲੀ, ਕੇਸਰ ਸਿੰਘ ਗੋਚਰ ਤੇ ਹੋਰ ਹਾਜ਼ਰ ਸਨ।