12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮਨੀਮਾਜਰਾ ’ਚ ਤਿੰਨ ਬਹੁ-ਮੰਜ਼ਿਲਾ ਪਾਰਕਿੰਗਾਂ ਵਿਕਸਤ ਕਰਨ ਦੀ ਤਿਆਰੀ

ਚੰਡੀਗੜ੍ਹ, 12 ਅਗਸਤ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਸ਼ਹਿਰ ਦੇ ਵਾਰਡ ਨੰਬਰ 6 ਖ਼ਾਸ ਕਰਕੇ ਮਨੀਮਾਜਰਾ ਇਲਾਕੇ ਵਿਚ ਨਾਗਰਿਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਨੇ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਵਾਰਡ ਦਾ ਦੌਰਾ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 13-08-2026
ਚੰਡੀਗੜ੍ਹ, 12 ਅਗਸਤ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਸ਼ਹਿਰ ਦੇ ਵਾਰਡ ਨੰਬਰ 6 ਖ਼ਾਸ ਕਰਕੇ ਮਨੀਮਾਜਰਾ ਇਲਾਕੇ ਵਿਚ ਨਾਗਰਿਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਨੇ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਵਾਰਡ ਦਾ ਦੌਰਾ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇਲਾਕਾ ਕੌਂਸਲਰ ਸਰਬਜੀਤ ਕੌਰ, ਸਾਬਕਾ ਡਿਪਟੀ ਮੇਅਰ ਜਗਤਾਰ ਸਿੰਘ ਜੱਗਾ, ਮੁੱਖ ਇੰਜੀਨੀਅਰ ਸੰਜੇ ਅਰੋੜਾ, ਐਸ.ਈ. ਧਰਮਿੰਦਰ ਸ਼ਰਮਾ, ਐਕਸੀਅਨ ਅਜੇ ਗਰਗ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਕਮਿਊਨਿਟੀ ਸੈਂਟਰ ਦਾ ਟੈਂਡਰ ਲੱਗ ਚੁੱਕਾ ਹੈ ਤੇ ਇਸੇ ਮਹੀਨੇ ਇਸ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਮਨੀਮਾਜਰਾ ਸਥਿਤ ਨਗਰ ਨਿਗਮ ਦੀ ਜ਼ਮੀਨ ਦਾ ਨਿਰੀਖਣ ਕੀਤਾ ਗਿਆ। ਪਿਛਲੇ ਸਮੇਂ ਦੌਰਾਨ ਇਲਾਕੇ ਦੇ ਦੌਰੇ ਮੌਕੇ ਇੱਥੇ ਪਾਰਕਿੰਗ ਵਿਕਸਤ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਦੇ ਸੰਦਰਭ ਵਿਚ ਇਲਾਕਾ ਕੌਂਸਲਰ ਦੀ ਮੰਗ ’ਤੇ ਕਮਿਸ਼ਨਰ ਨੇ ਇੱਥੇ ਬਹੁ-ਮੰਜ਼ਿਲਾ ਪਾਰਕਿੰਗ ਵਿਕਸਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨਰ ਵਲੋਂ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਨਗਰ ਨਿਗਮ ਦੇ 5, 10 ਅਤੇ 15 ਮਰਲੇ ਦੇ ਖਾਲੀ ਪਏ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ। ਸਾਬਕਾ ਮੇਅਰ ਸਰਬਜੀਤ ਕੌਰ ਨੇ ਸੁਝਾਅ ਦਿੱਤਾ ਕਿ ਇਨ੍ਹਾਂ ਪਲਾਟਾਂ ਦੀ ਬਿਡ ਜਾਂ ਨਿਲਾਮੀ ਕਰਵਾ ਕੇ ਨਗਰ ਨਿਗਮ ਨੂੰ ਵਧੇਰੇ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਭਵਿੱਖ ਵਿਚ ਹੋਣ ਵਾਲੇ ਨਾਜਾਇਜ਼ ਕਬਜ਼ਿਆਂ ਨੂੰ ਵੀ ਰੋਕਿਆ ਜਾ ਸਕਦਾ ਹੈ। ਇਸ ਤੋਂ ਬਾਅਦ ਸ਼ਿਵਾਲਿਕ ਇਨਕਲੇਵ ਦਾ ਦੌਰਾ ਕੀਤਾ ਗਿਆ, ਜਿੱਥੇ ਨਾਲੇ ਦੇ ਨਾਲ ਲੱਗਦੀ ਨਗਰ ਨਿਗਮ ਦੀ ਜ਼ਮੀਨ ’ਤੇ ਗ੍ਰੀਨ ਬੈਲਟ ਵਿਕਸਤ ਕਰਨ ਦੇ ਪ੍ਰਸਤਾਵ ’ਤੇ ਵਿਚਾਰ ਕੀਤਾ ਗਿਆ। ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ਼ਾਂਤੀ ਨਗਰ ਵਿਚ ਖੇੜਾ ਮੰਦਰ ਨੇੜੇ ਪਾਰਕਿੰਗ ਨੂੰ ਬਹੁ-ਮੰਜ਼ਿਲਾ ਪਾਰਕਿੰਗ ਵਜੋਂ ਵਿਕਸਤ ਕਰਨ ਦੀ ਮੰਗ ਵੀ ਰੱਖੀ ਗਈ। ਸਾਬਕਾ ਮੇਅਰ ਸਰਬਜੀਤ ਕੌਰ ਨੇ ਦੱਸਿਆ ਕਿ ਲਗਪਗ 50 ਫ਼ੀਸਦੀ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਸੜਕਾਂ ਦਾ ਕੰਮ ਵੀ ਜਲਦ ਪੂਰਾ ਕੀਤਾ ਜਾਣਾ ਜ਼ਰੂਰੀ ਹੈ। ਕਮਿਸ਼ਨਰ ਅਮਿਤ ਕੁਮਾਰ ਨੇ ਨਗਰ ਨਿਗਮ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਸੁਚੱਜੀ ਵਰਤੋਂ ਕਰਕੇ ਆਮਦਨ ਵਧਾਉਣ ਦੇ ਨਾਲ-ਨਾਲ ਸਰਕਾਰੀ ਜਾਇਦਾਦ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਰਾਣਾ, ਮੰਡਲ ਪ੍ਰਧਾਨ ਰਾਜੀਵ ਢੀਂਗਰਾ, ਯੁਵਾ ਮੋਰਚਾ ਪ੍ਰਧਾਨ ਮਨਜੀਤ ਸਿੰਘ ਜੀਤ ਵਾਸ਼ੂ ਖੋਟੀਆਂ, ਅੰਕਿਤ ਅਰੋੜਾ ਡਿੰਪਲ, ਹਰਕੇਸ਼ ਵਰਮਾ ਸਮੇਤ ਇਲਾਕੇ ਦੇ ਹੋਰ ਵਰਕਰ ਮੌਜੂਦ ਸਨ। ਉਨ੍ਹਾਂ ਨਗਰ ਨਿਗਮ ਕਮਿਸ਼ਨਰ ਅਤੇ ਸਮੁੱਚੀ ਟੀਮ ਦਾ ਮਨੀਮਾਜਰਾ ਦੌਰਾ ਕਰਨ ਅਤੇ ਸਥਾਨਕ ਸਮੱਸਿਆਵਾਂ ਦਾ ਮੌਕੇ ’ਤੇ ਜਾਇਜ਼ਾ ਲੈਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਹੁਣ ਡਿਜੀਟਲ ਰੁਪਏ ਰਾਹੀਂ ਮਿਲੇਗੀ ਖ਼ੁਰਾਕ ਸਬਸਿਡੀ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਵਾਸ ਵਿਖੇ ਹਰਿਆਲੀ ਤੀਜ ਤਿਉਹਾਰ ਮਨਾਇਆ
Ad Position 24