12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੈਂਗਸਟਰਾਂ ’ਤੇ ਵਾਰ ਦਾ 204ਵਾਂ ਦਿਨ : ਪੰਜਾਬ ਪੁਲਿਸ ਵਲੋਂ 624 ਥਾਈਂ ਛਾਪੇਮਾਰੀ, 408 ਕਾਬੂ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 13-08-2026
ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 624 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,987 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 529ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 811 ਨਸ਼ੀਲੀਆਂ ਗੋਲੀਆਂ ਅਤੇ 9100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 529 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,745 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਨੇ ‘ਬ੍ਰੇਕ ਫਰੀ’ ਐੱਚ. ਆਈ. ਵੀ . ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਦੇ ਐਨ. ਐਸ. ਐਸ ਵਲੰਟੀਅਰਾਂ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਕੀਤਾ ਦੌਰਾ
Ad Position 24