14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਲੂ ਬੈਰੀ ਫੀਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)- ਬਲੂ ਬੈਰੀ ਫੀਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਹਿਰਾਵਿਆਂ ‘ਚ ਸਜ਼ ਕੇ ਸਭ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 14-08-2026
ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)- ਬਲੂ ਬੈਰੀ ਫੀਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਹਿਰਾਵਿਆਂ ‘ਚ ਸਜ਼ ਕੇ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਬੱਚੇ ਤਿਰੰਗੇ ਦੇ ਰੰਗਾਂ ਤੇ ਵੱਖ-ਵੱਖ ਪਹਿਰਾਵਿਆਂ ‘ਚ ਸਜ ਕੇ ਸਕੂਲ ਪਹੁੰਚੇ। ਇਸ ਤੋਂ ਬਾਅਦ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਜਦੋਂ ਸਟੇਜ ‘ਤੇ ਪਹੁੰਚ ਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਤਾਂ ਪੂਰਾ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਬੱਚਿਆਂ ਦੀ ਮਾਸੂਮ ਅਦਾਕਾਰੀ ਅਤੇ ਆਤਮ-ਵਿਸ਼ਵਾਸ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਾਖ਼ੂਬੀ ਪ੍ਰਭਾਵਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰ . ਮਾਲਵਿਕਾ ਬਾਂਸਲ ਨੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਦੀ ਤਾਕੀਦ ਕੀਤੀ। ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਅਖਿਲੇਸ਼ਵਰ ਬਾਂਸਲ ਨੇ ਬੱਚਿਆਂ ਦੇ ਹੁਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਦਾ ਵਧੀਆ ਮੰਚ ਹਨ। ਸਮਾਗਮ ਦੌਰਾਨ ਮਾਪੇ ਵੀ ਆਪਣੇ ਬੱਚਿਆਂ ਦੀ ਪੇਸ਼ਕਾਰੀ ਵੇਖ ਕੇ ਪੂਰੀ ਤਰ੍ਹਾਂ ਖੁਸ਼ ਨਜ਼ਰ ਆਏ।
Ad Position 22
No active advertisement
ਪਿਛਲੀ ਖ਼ਬਰ ਪਿੰਡ ਈਸਾਪੁਰ ਵਿਖੇ ‘ਲੋਕ-ਮਿਲਣੀ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦੋ ਮਹੀਨਿਆਂ ਤੱਕ ਚਾਲੂ ਹੋ ਜਾਵੇਗਾ ਦਿਆਲਪੁਰਾ ਦਾ ਆਯੂਸ਼ ਹਸਪਤਾਲ
Ad Position 24