14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸੀ. ਜੀ. ਸੀ. ਲਾਂਡਰਾਂ ਵਲੋਂ ‘ਵਿਸ਼ਵ ਅੰਗਦਾਨ ਦਿਵਸ’ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 14-08-2026
ਐੱਸ. ਏ. ਐੱਸ. ਨਗਰ, 13 ਅਗਸਤ (ਪ੍ਰੋ. ਅਵਤਾਰ ਸਿੰਘ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਵਲੋਂ ‘ਵਿਸ਼ਵ ਅੰਗਦਾਨ ਦਿਵਸ’ ਨੂੰ ਸਮਰਪਿਤ ‘ਜੀਵਾਂਸ਼-ਲਾਈਫ਼ ਬਿਓਂਡ ਲਾਈਫ਼’ ਨਾਮਕ ਇਕ ਕਮਿਊਨਿਟੀ ਕੇਂਦਰਿਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਅੰਗਦਾਨ ਸੰਬੰਧੀ ਜਾਗਰੂਕਤਾ ਵਧਾਉਣਾ ਤੇ ਇਸ ਵਿਸ਼ੇ ਸੰਬੰਧੀ ਨੌਜਵਾਨਾਂ ਸਮੇਤ ਆਮ ਲੋਕਾਂ ‘ਚ ਜਾਣਕਾਰੀ ਭਰਪੂਰ ਗੱਲਬਾਤ ਨੂੰ ਹੁਲਾਰਾ ਦੇਣਾ ਹੈ। ਸੀ. ਜੀ. ਸੀ. ਲਾਂਡਰਾਂ ਦੀ ਸੰਸਥਾਗਤ ਸਮਾਜਿਕ ਜ਼ਿੰਮੇਵਾਰੀ ਪਹਿਲਕਦਮੀ ਦੇ ਹਿੱਸੇ ਵਜੋਂ ਤਿਆਰ ਕੀਤੀ ਗਈ ਇਹ ਜਾਗਰੂਕਤਾ ਤੇ ਆਊਟਰੀਚ ਮੁਹਿੰਮ ਕਾਲਜ ਕੈਂਪਸ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਲਾਂਚ ਕੀਤੀ ਗਈ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਇਕ ਅਧਿਕਾਰਤ ਪੋਸਟਰ ਵੀ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੰਗਦਾਨ ਜਾਗਰੂਕਤਾ ਕਮਿਊਨਿਟੀ ਵਜੋਂ ਸਥਾਪਿਤ ‘ਜੀਵਾਂਸ਼’ ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਲੋਂ ਚਲਾਇਆ ਜਾਣ ਵਾਲਾ ਇਕ ਗਰੁੱਪ ਹੈ, ਜੋ ਕਿ ਕਾਲਜ ਦੇ ਆਸ-ਪਾਸ ਦੇ ਸਕੂਲਾਂ, ਕਾਲਜਾਂ ਤੇ ਸ਼ਹਿਰੀ ਭਾਈਚਾਰਿਆਂ, ਸੂਬੇ ਦੇ ਵੱਖ-ਵੱਖ ਹਿੱਸਿਆਂ ਤੇ ਜਨਤਕ ਥਾਵਾਂ ‘ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਸਮਰਪਿਤ ਹੈ। ਇਸ ਮੌਕੇ ਸਿਹਤ ਸੰਭਾਲ ਖੇਤਰ ਦੇ ਪ੍ਰਸਿੱਧ ਮਾਹਿਰਾਂ ਦੇ ਵਿਸ਼ੇਸ਼ ਪੈਨਲ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ, ਜਿਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ਪ੍ਰਸਿੱਧ ਪੰਜਾਬੀ ਅਦਾਕਾਰ ਗੁਰਪ੍ਰੀਤ ਕੌਰ ਭੰਗੂ ਤੇ ਮਲਕੀਤ ਰੌਣੀ, ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ, ਸੀ. ਜੀ. ਸੀ. ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਸੀ. ਜੀ. ਸੀ. ਲਾਂਡਰਾਂ ਦੇ ਵਾਈਸ ਚੇਅਰਮੈਨ ਪਰਮਪਾਲ ਸਿੰਘ ਢਿੱਲੋਂ, ਵਿਦਿਆਰਥੀ ਭਲਾਈ ਅਤੇ ਸਾਬਕਾ ਵਿਦਿਆਰਥੀ ਮਾਮਲੇ ਦੇ ਡਾਇਰੈਕਟਰ ਡਾ. ਗਗਨਦੀਪ ਭੁੱਲਰ, ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ, ਸੀ. ਜੀ. ਸੀ. ਲਾਂਡਰਾਂ ਦੇ ਹੋਰ ਡਾਇਰੈਕਟਰ, ਮੁਖੀ, ਫੈਕਲਟੀ ਮੈਂਬਰ, ਵਿਦਿਆਰਥੀ ਅਤੇ ਸਮਾਜਿਕ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਜੀਵਾਂਸ਼ ਕਮਿਊਨਿਟੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਜਦਕਿ ਸੀ. ਜੀ. ਸੀ. ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਸਿਰਫ ਕਲਾਸਰੂਮ ਤੱਕ ਹੀ ਸੀਮਿਤ ਨਹੀਂ ਹੁੰਦੀ। ਇਸੇ ਦੌਰਾਨ ਸੀ. ਜੀ. ਸੀ. ਲਾਂਡਰਾਂ ਦੀ ਮੈਨੇਜਮੈਂਟ ਵਲੋਂ ਹਰ ਸਾਲ ‘ਅੰਗਦਾਨ ਜਾਗਰੂਕਤਾ ਹਫ਼ਤਾ’ ਮਨਾਉਣ ਦਾ ਐਲਾਨ ਕੀਤਾ ਗਿਆ ਅਤੇ ਨਾਲ ਹੀ ਵੱਖ-ਵੱਖ ਵਿਸ਼ਿਆਂ ਤੇ ਵਿਭਾਗਾਂ ਜਿਵੇਂ ਕਿ ਵਕਾਲਤ, ਸਵੈ-ਸੇਵਾ ਅਤੇ ਖੋਜ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਇਸ ‘ਚ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਗਿਆ ਤਾਂ ਜੋ ਅੰਗਦਾਨ ਸੰਬੰਧੀ ਜ਼ਿੰਮੇਵਾਰ ਅਤੇ ਜਾਣਕਾਰੀ ਆਧਾਰਿਤ ਜਾਗਰੂਕਤਾ ਨੂੰ ਹੋਰ ਵਿਆਪਕ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸੜਕ ਦੇ ਉਦਘਾਟਨ ਮੌਕੇ ‘ਆਪ’ ਦੇ ਆਗੂਆਂ ਦੀ ਧੜੇਬੰਦੀ ਉੱਭਰ ਕੇ ਸਾਹਮਣੇ ਆਈ ਅਗਲੀ ਖ਼ਬਰ ਚੰਡੀਗੜ੍ਹ ਸਾਹਿਤ ਅਕਾਦਮੀ ਨੇ ਪੰਜ ਭਾਸ਼ਾਈ ਕਵੀ ਦਰਬਾਰ ਕਰਵਾਇਆ
Ad Position 24