14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੜਕ ਦੇ ਉਦਘਾਟਨ ਮੌਕੇ ‘ਆਪ’ ਦੇ ਆਗੂਆਂ ਦੀ ਧੜੇਬੰਦੀ ਉੱਭਰ ਕੇ ਸਾਹਮਣੇ ਆਈ

ਮਾਜਰੀ, 13 ਅਗਸਤ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ-ਚਟੌਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਰਸਮੀ ਤੌਰ ‘ਤੇ ਉਦਘਾਟਨ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਸਰਕਾਰੀ ਅਮਲੇ ਸਮੇਤ ਖਿਜ਼ਰਾਬਾਦ ਵਿਖੇ ਕੀਤਾ ਗਿਆ। ਇਸ ਸੜਕ ਦੇ ਨਿਰਮਾਣ ਨਾਲ ਘਾੜੇ ਇਲਾਕੇ ਦੇ ਇਕ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲਣ ਦੀ ਆਸ ਬੱਝੀ ਹੈ।

Ad Position 21
No active advertisement
ਅਜੀਤ ਡੈਸਕ 14-08-2026
ਮਾਜਰੀ, 13 ਅਗਸਤ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ-ਚਟੌਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਰਸਮੀ ਤੌਰ ‘ਤੇ ਉਦਘਾਟਨ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਸਰਕਾਰੀ ਅਮਲੇ ਸਮੇਤ ਖਿਜ਼ਰਾਬਾਦ ਵਿਖੇ ਕੀਤਾ ਗਿਆ। ਇਸ ਸੜਕ ਦੇ ਨਿਰਮਾਣ ਨਾਲ ਘਾੜੇ ਇਲਾਕੇ ਦੇ ਇਕ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲਣ ਦੀ ਆਸ ਬੱਝੀ ਹੈ। ਭਾਵੇਂ ਕਿ ਹਲਕਾ ਵਿਧਾਇਕਾ ਅਨਮੋਲ ਗਗਨ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਸੜਕ ਦਾ ਨਿਰਮਾਣ ਸੰਬੰਧੀ ਲਾਰੇ ਲਗਾਉਂਦੇ ਹੋਏ 4 ਸਾਲਾਂ ਦਾ ਸਮਾਂ ਲੰਘਾ ਦਿੱਤਾ, ਪਰ ਆਖਿਰਕਾਰ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਖੇਤਰ ਦੇ ਲੋਕ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਖਿਜ਼ਰਾਬਾਦ-ਚਟੌਲੀ ਸੜਕ ਦਾ ਨਿਰਮਾਣ ਨਾ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਸਨ, ਪਰ ਸੜਕ ਦੇ ਨਿਰਮਾਣ ਕਾਰਜਾਂ ਦੇ ਉਦਘਾਟਨ ਕਾਰਨ ਉਨ੍ਹਾਂ ਨੂੰ ਆਸ ਦੀ ਕਿਰਨ ਨਜ਼ਰ ਆਈ ਹੈ। ਉਧਰ ਖੇਤਰ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਆਗੂ ਪਰਮਿੰਦਰ ਸਿੰਘ ਗੋਲਡੀ ਵਲੋਂ ਚਟੌਲੀ ਵਿਖੇ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਤਰ੍ਹਾਂ ਇਕ ਸੜਕ ਦੇ ਨਿਰਮਾਣ ਕਾਰਜਾਂ ਦਾ ਦੋ ਆਗੂਆਂ ਵਲੋਂ ਉਦਘਾਟਨ ਕੀਤੇ ਜਾਣ ਨਾਲ ਪਾਰਟੀ ਦੀ ਆਪਸੀ ਧੜੇਬੰਦੀ ਉੱਭਰ ਕੇ ਸਾਹਮਣੇ ਆਈ ਹੈ। ਇਸ ਸੰਬੰਧੀ ਖੇਤਰ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ‘ਦੇਰ ਆਏ ਦਰੁਸਤ ਆਏ’ ਦੀ ਕਹਾਵਤ ਪੂਰੀ ਤਰ੍ਹਾਂ ਢੁਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੜਕ ਦੇ ਨਿਰਮਾਣ ਕਾਰਜ ਸਿਰੇ ਚੜ੍ਹਨਗੇ ਤਾਂ ਹੀ ਖੇਤਰ ਦੇ ਲੋਕ ਤੇ ਰਾਹਗੀਰਾਂ ਨੂੰ ਆਵਾਜਾਈ ਪੱਖੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਦੋ ਕੁ ਮਹੀਨੇ ਪਹਿਲਾਂ ਬਲਾਕ ਮਾਜਰੀ-ਬਿੰਦਰੱਖ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ ਸੀ, ਪਰ ਇਹ ਸੜਕ ਨਿਰਮਾਣ ਤੋਂ ਦੋ ਹਫ਼ਤਿਆਂ ਬਾਅਦ ਹੀ ਟੁੱਟਣੀ ਸ਼ੁਰੂ ਹੋ ਗਈ ਸੀ। ਇਸ ਦੌਰਾਨ ਖਿਜ਼ਰਾਬਾਦ-ਬਿੰਦਰੱਖ ਸੜਕ ‘ਚ ਵੱਡੇ-ਵੱਡੇ ਟੋਏ ਪੈ ਗਏ ਹਨ, ਲਿਹਾਜ਼ਾ ਸੜਕ ਦੇ ਨਿਰਮਾਣ ਕਾਰਜਾਂ ‘ਚ ਵਰਤੀ ਗਈ ਸਮੱਗਰੀ ਦੀ ਜਾਂਚ ਹੋਣੀ ਚਾਹੀਦੀ ਹੈ। ਕੇਵਲ ਦੋ ਹਫ਼ਤਿਆਂ ਦੇ ਅਰਸੇ ਦੌਰਾਨ ਹੀ ਸੜਕ ‘ਤੇ ਪਾਇਆ ਗਿਆ ਪ੍ਰੀਮਿਕਸ ਖਿੱਲਰ ਗਿਆ, ਜੋ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੇ ਦਾਅਵਿਆਂ ਦੀ ਫੂਕ ਕੱਢਦਾ ਨਜ਼ਰ ਆ ਰਿਹਾ ਹੈ। ਖੇਤਰ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਭ ਦੇ ਸਾਹਮਣੇ ਲਿਆਂਦਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸੀ. ਜੀ. ਸੀ. ਲਾਂਡਰਾਂ ਵਲੋਂ ‘ਵਿਸ਼ਵ ਅੰਗਦਾਨ ਦਿਵਸ’ ਨੂੰ ਸਮਰਪਿਤ ਜਾਗਰੂਕਤਾ...
Ad Position 24