13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਡੀ. ਸੀ. ਕੋਮਲ ਮਿੱਤਲ ਤੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਵਲੋਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਡੀ . ਸੀ . ਨੇ ਪ੍ਰਬੰਧਾਂ ਦੀ ਸਮੀਖਿਆ ਲਈ ਮੀਟਿੰਗ ਸੱਦ ਕੇ ਖਾਮੀਆਂ ਨੂੰ ਦੂਰ ਕਰਨ ਦੇ ਦਿੱਤੇ ਨਿਰਦੇਸ਼ ਨੌਕਰੀ ਦਾ ਵਾਅਦਾ ਕਰ ਕੇ 19 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਰੁੱਧ ਮਾਮਲਾ ਦਰਜ

ਐੱਸ. ਏ.

Ad Position 21
No active advertisement
ਡੀ . ਸੀ . ਨੇ ਪ੍ਰਬੰਧਾਂ ਦੀ ਸਮੀਖਿਆ ਲਈ ਮੀਟਿੰਗ ਸੱਦ ਕੇ ਖਾਮੀਆਂ ਨੂੰ ਦੂਰ ਕਰਨ ਦੇ ਦਿੱਤੇ ਨਿਰਦੇਸ਼ 14-08-2026
ਐੱਸ. ਏ. ਐੱਸ. ਨਗਰ, 13 ਅਗਸਤ (ਪ੍ਰੋ. ਅਵਤਾਰ ਸਿੰਘ)- ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡੀ. ਸੀ. ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਵਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ. ਸੀ. ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸੰਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ. ਐੱਸ. ਪੀ. ਖਰੜ ਈਸ਼ਾਨ ਸਿੰਗਲਾ ਵਲੋਂ ਕੀਤੀ ਗਈ। ਇਸ ਮੌਕੇ ਮਾਰਚ ਪਾਸਟ ਅਤੇ ਸੱਭਿਆਚਾਰਕ ਸਮਾਗਮ ‘ਚ 1 2 ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਸੱਭਿਆਚਾਰਕ ਪ੍ਰੋਗਰਾਮ ‘ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ. ਪੀ. ਜੇ. ਸਕੂਲ ਮੁੰਡੀ ਖਰੜ, ਐੱਨ. ਪੀ. ਐੱਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਮੁਹਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3ਬੀ1 ਦੇ ਵਿਸ਼ੇਸ਼ ਬੱਚਿਆਂ ਨੇ ਹਿੱਸਾ ਲਿਆ, ਜਦਕਿ ਮਾਰਚ ਪਾਸਟ ‘ਚ ਸਰਕਾਰੀ ਕਾਲਜ ਫੇਜ਼-6 ਮੁਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐੱਨ. ਸੀ. ਸੀ. ਕੈਡਿਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਪੁਲਿਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਏ. ਡੀ. ਸੀ. ਗੀਤਿਕਾ ਸਿੰਘ, ਏ. ਡੀ. ਸੀ. ਸੋਨਮ ਚੌਧਰੀ, ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮੁਹਾਲੀ ਨਵਦੀਪ ਸਿੰਘ, ਐੱਸ. ਪੀ. ਦਿਲਪ੍ਰੀਤ ਸਿੰਘ, ਐੱਸ. ਪੀ. ਰਮਨਦੀਪ ਸਿੰਘ, ਐੱਸ. ਪੀ. ਮੋਹਿਤ ਅਗਰਵਾਲ, ਐੱਸ. ਪੀ. ਦੀਪਿਕਾ ਸਿੰਘ, ਏ. ਐਸ. ਪੀ. ਗ਼ਜ਼ਲਪ੍ਰੀਤ ਕੌਰ, ਡੀ. ਡੀ. ਪੀ. ਓ. ਡਾ. ਪਰਮਬੀਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਭਾਰੀ ਵਾਹਨਾਂ ਦੀ ਆਵਾਜਾਈ ਤੋਂ ਸੈਕਟਰ -76 ਦੇ ਵਸਨੀਕ ਡਾਹਢੇ ਪ੍ਰੇਸ਼ਾਨ ਸੁਸਾਇਟੀਆਂ ਦੇ ਅਹੁਦੇਦਾਰਾਂ ਨੇ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿਰਫ਼ ਵਿਅਕਤੀ ’ਤੇ ਨਹੀਂ, ਸਿਆਸੀ ਪ੍ਰਣਾਲੀ ’ਤੇ ਹਮਲਾ- ਰਣਜੀਤ ਸਿੰਘ ਗਿੱਲ
Ad Position 24