13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਚੰਡੀਗੜ੍ਹ ਪੁਲਿਸ ਵਲੋਂ ਅੰਤਰਰਾਜੀ ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼

ਚੰਡੀਗੜ੍ਹ, 13 ਅਗਸਤ (ਕਪਿਲ ਵਧਵਾ)–ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਰਾਜਸਥਾਨ ਤੋਂ ਚੰਡੀਗੜ੍ਹ ਤੱਕ ਚੱਲ ਰਹੇ ਅੰਤਰਰਾਜੀ ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਨਾਜਾਇਜ਼ ਹਥਿਆਰ, 19 ਜ਼ਿੰਦਾ ਕਾਰਤੂਸ ਅਤੇ 2 ਮੈਗਜ਼ੀਨ ਬਰਾਮਦ ਕੀਤੇ ਹਨ।

Ad Position 21
No active advertisement
ਅੰਤਰਰਾਜੀ ਹਥਿਆਰਾਂ ਦੀ ਸਪਲਾਈ ਮਾਮਲੇ ਵਿਚ ਗ੍ਰਿਫਤਾਰ ਮੁਲਜ਼ਮਾਂ ਦੇ ਕਬਜ਼ੇ ਤੇ ਨਿਸ਼ਾਨਦੇਹੀ ਬਰਾਮਦ ਅਸਲ੍ਹਾ ਅਤੇ ਕਾਰਤੂਸ । ਤਸਵੀਰਾਂ : ਰਕੇਸ਼ ਸ਼ਾਹ 14-08-2026
ਚੰਡੀਗੜ੍ਹ, 13 ਅਗਸਤ (ਕਪਿਲ ਵਧਵਾ)–ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਰਾਜਸਥਾਨ ਤੋਂ ਚੰਡੀਗੜ੍ਹ ਤੱਕ ਚੱਲ ਰਹੇ ਅੰਤਰਰਾਜੀ ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਨਾਜਾਇਜ਼ ਹਥਿਆਰ, 19 ਜ਼ਿੰਦਾ ਕਾਰਤੂਸ ਅਤੇ 2 ਮੈਗਜ਼ੀਨ ਬਰਾਮਦ ਕੀਤੇ ਹਨ। ਜਾਂਚ ਦੌਰਾਨ ਹਥਿਆਰਾਂ ਦੀ ਖਰੀਦ ਨਾਲ ਸਬੰਧਤ ਕਰੀਬ 2 ਲੱਖ ਰੁਪਏ ਦਾ ਵਿੱਤੀ ਲੈਣ-ਦੇਣ ਵੀ ਸਾਹਮਣੇ ਆਇਆ ਹੈ। ਪੁਲਿਸ ਦੀ ਇਸ ਕਾਰਵਾਈ ਸਬੰਧੀ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ. ਪੀ. ਆਪਰੇਸ਼ਨਜ਼ ਗੀਤਾਂਜਲੀ ਖੰਡੇਲਵਾਲ ਨੇ ਦੱਸਿਆ ਕਿ ਆਪਰੇਸ਼ਨ ਸੈੱਲ ਦੀ ਟੀਮ ਨੂੰ ਇਸ ਨੈੱਟਵਰਕ ਬਾਰੇ ਸੂਚਨਾ ਮਿਲੀ ਸੀ ਕਿ ਰਾਜਸਥਾਨ ਤੋਂ ਇਕ ਗਰੋਹ ਚੰਡੀਗੜ੍ਹ ਵਿਚ ਅਪਰਾਧੀਆਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰ ਰਿਹਾ ਹੈ ਅਤੇ ਹਥਿਆਰਾਂ ਦੀ ਕੀਮਤ ਦੀ ਅਦਾਇਗੀ ਆਨਲਾਈਨ ਕੀਤੀ ਜਾ ਰਹੀ ਹੈ। ਜਿਸ ’ਤੇ ਕਾਰਵਾਈ ਕਰਦਿਆਂ ਰਾਜਸਥਾਨ ਵਾਸੀ ਗੁਰਚਰਨ ਸਿੰਘ ਉਰਫ਼ ਜੀ.ਸੀ. ਨੂੰ ਕਾਬੂ ਕੀਤਾ ਗਿਆ। ਉਸ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ ਚੰਡੀਗੜ੍ਹ ਵਾਸੀ ਗੁਰਬਚਨ ਸਿੰਘ ਉਰਫ਼ ਗੁਰੀ ਵਲੋਂ ਕਰੀਬ 2 ਲੱਖ ਰੁਪਏ ਟਰਾਂਸਫਰ ਕੀਤੇ ਜਾਣ ਦਾ ਪਤਾ ਲੱਗਾ। ਇਸ ਵਿੱਤੀ ਕੜੀ ਦੇ ਆਧਾਰ ‘ਤੇ ਪੁਲਿਸ ਨੇ 8 ਅਗਸਤ ਨੂੰ ਸੈਕਟਰ-38 ਚੰਡੀਗੜ੍ਹ ਵਾਸੀ ਗੁਰਬਚਨ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕੀਤਾ। ਅਗਲੀ ਜਾਂਚ ਦੌਰਾਨ ਪੁਲਿਸ ਨੇ ਰਾਜਸਥਾਨ ਦੇ ਭਰਤਪੁਰ ਇਲਾਕੇ ਨਾਲ ਸਬੰਧਤ ਪੁਸ਼ਪਿੰਦਰ ਸਿੰਘ ਉਰਫ਼ ਭੂਰਾ ਨੂੰ ਵੀ ਕਾਬੂ ਕੀਤਾ, ਜਿਸ ਦੇ ਖੁਲਾਸੇ ‘ਤੇ ਇਕ ਦੇਸੀ ਪਿਸਤੌਲ, 3 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਧਨਾਸ ਵਾਸੀ ਸਰਵਣ ਉਰਫ਼ ਸੋਲੀ ਨੂੰ 10 ਅਗਸਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਦੇਸੀ ਕੱਟਾ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। 12 ਅਗਸਤ ਨੂੰ ਰਾਜਸਥਾਨ ਦੇ ਕੋਟਾ ਵਾਸੀ ਲੋਕੇਸ਼ ਮੀਣਾ ਨੂੰ ਵੀ ਕਾਬੂ ਕੀਤਾ ਗਿਆ। ਪੁਲਿਸ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਲੋਕੇਸ਼ ਮੀਣਾ ਅਤੇ ਗੁਰਚਰਨ ਸਿੰਘ ਮੱਧ ਪ੍ਰਦੇਸ਼ ਵਿਚਲੇ ਇਕ ਵਿਅਕਤੀ, ਜਿਸ ਨੂੰ ‘ਪਾਜੀ’ ਵਜੋਂ ਦੱਸਿਆ ਗਿਆ ਹੈ, ਤੋਂ ਨਾਜਾਇਜ਼ ਹਥਿਆਰ ਮੰਗਵਾਉਂਦੇ ਸਨ। ਪੁਲਿਸ ਮੁਤਾਬਕ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਚੰਡੀਗੜ੍ਹ ਵਿਚ ਗੁਰਬਚਨ ਸਿੰਘ ਉਰਫ਼ ਗੁਰੀ ਅਤੇ ਉਸ ਦੇ ਸਾਥੀਆਂ ਨੂੰ ਸਪਲਾਈ ਕੀਤੇ ਜਾਂਦੇ ਸਨ। ਪੁੱਛਗਿੱਛ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਨੈੱਟਵਰਕ ਵਲੋਂ ਚੰਡੀਗੜ੍ਹ ਵਿਚ ਕਰੀਬ 10 ਤੋਂ 12 ਨਾਜਾਇਜ਼ ਹਥਿਆਰ ਸਪਲਾਈ ਕੀਤੇ ਜਾ ਚੁੱਕੇ ਹਨ। ਪੁਲਿਸ ਹੁਣ ਇਨ੍ਹਾਂ ਹਥਿਆਰਾਂ ਦੇ ਸਰੋਤ, ਖਰੀਦਦਾਰਾਂ ਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਿਚ ਜੁਟੀ ਹੋਈ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤੇ ਹਥਿਆਰਾਂ ਦੀ ਖਰੀਦ-ਫਰੋਖ਼ਤ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਵਲੋਂ ਸੀ.ਬੀ.ਆਈ. ਦੀ ਪਟੀਸ਼ਨ ਖ਼ਾਰਜ ਕਰਨ ਦੀ ਮੰਗ ਅਗਲੀ ਖ਼ਬਰ ਸੀਨੀਅਰ ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਸ਼੍ਰੀਮਤੀੀੀ ਪ੍ਰਾਣਸ਼ੀ ਅਰੋੜਾ ਨੇ ਸੋਨ ਤਗਮਾ ਜਿੱਤਿਆ
Ad Position 24