ਧਾਰਮਿਕ ਸ਼ਖ਼ਸੀਅਤਾਂ ਦੇ ਘਰ ਵੀ ਸੁਰੱਖਿਅਤ ਨਹੀਂ-ਜਾਖੜ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਗੋਲੀ ਚੱਲਣ ਦੀ ਘਟਨਾ ਦੀ ਕੀਤੀ ਨਿੰਦਾ
ਚੰਡੀਗੜ੍ਹ, 14 ਅਗਸਤ (ਸੰਦੀਪ ਕੁਮਾਰ ਮਾਹਨਾ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਗੋਲੀ ਚੱਲਣ ਦੀ ਕਥਿਤ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਇਸ ਕਦਰ ਚਿੰਤਾਜਨਕ ਬਣਦੇ ਜਾ ਰਹੇ ਹਨ ਕਿ ਲੋਕ ਆਪਣੇ ਘਰਾਂ ਅੰਦਰ ਵੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।
ਚੰਡੀਗੜ੍ਹ, 14 ਅਗਸਤ (ਸੰਦੀਪ ਕੁਮਾਰ ਮਾਹਨਾ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਗੋਲੀ ਚੱਲਣ ਦੀ ਕਥਿਤ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਇਸ ਕਦਰ ਚਿੰਤਾਜਨਕ ਬਣਦੇ ਜਾ ਰਹੇ ਹਨ ਕਿ ਲੋਕ ਆਪਣੇ ਘਰਾਂ ਅੰਦਰ ਵੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਜਾਖੜ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਪਾਰੀਆਂ, ਉਦਯੋਗਪਤੀਆਂ, ਆਮ ਲੋਕਾਂ ਤੇ ਇੱਥੋਂ ਤੱਕ ਕਿ ਪੁਲਿਸ ਥਾਣਿਆਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਜੇਕਰ ਧਾਰਮਿਕ ਸ਼ਖ਼ਸੀਅਤਾਂ ਦੇ ਘਰਾਂ ਦੇ ਬਾਹਰ ਵੀ ਗੋਲੀਬਾਰੀ ਵਰਗੀ ਘਟਨਾ ਵਾਪਰਦੀ ਹੈ ਤਾਂ ਇਹ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਲਈ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਾਖੜ ਨੇ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਅਪਰਾਧ ’ਤੇ ਨਕੇਲ ਕੱਸਣ ਅਤੇ ਸੂਬੇ ਵਿੱਚ ਕਾਨੂੰਨ ਦਾ ਰਾਜ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਹੀ ਸਖ਼ਤ ਅਤੇ ਪ੍ਰਭਾਵਸ਼ਾਲੀ ਸ਼ਾਸਨ ਮੁਹੱਈਆ ਕਰਵਾ ਸਕਦੀ ਹੈ।