15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ 11.19 ਲੱਖ ਦੀ ਠੱਗੀ, ਇਮੀਗ੍ਰੇਸ਼ਨ ਫਰਮ ਦੇ ਸੰਚਾਲਕਾਂ ਖ਼ਿਲਾਫ਼ ਕੇਸ

ਚੰਡੀਗੜ੍ਹ, 14 ਅਗਸਤ (ਕਪਿਲ ਵਧਵਾ)- ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ 11 ਲੱਖ 19 ਹਜ਼ਾਰ 500 ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਸੈਕਟਰ-17 ਥਾਣਾ ਪੁਲਿਸ ਨੇ ਇਮੀਗ੍ਰੇਸ਼ਨ ਫਰਮ ਦੇ ਸੰਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਅੰਬਾਲਾ ਜ਼ਿਲ੍ਹੇ ਦੇ ਪਿੰਡ ਪਿਲਖਣੀ ਵਾਸੀ ਸਾਹਿਲ ਸੈਣੀ ਅਤੇ ਹੋਰਨਾਂ ਦੀ ਸ਼ਿਕਾਇਤ ’ਤੇ ਹਰਮਨ, ਮੋਂਟੂ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਕਪਿਲ ਵਧਵਾ)- ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ 11 ਲੱਖ 19 ਹਜ਼ਾਰ 500 ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਸੈਕਟਰ-17 ਥਾਣਾ ਪੁਲਿਸ ਨੇ ਇਮੀਗ੍ਰੇਸ਼ਨ ਫਰਮ ਦੇ ਸੰਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਅੰਬਾਲਾ ਜ਼ਿਲ੍ਹੇ ਦੇ ਪਿੰਡ ਪਿਲਖਣੀ ਵਾਸੀ ਸਾਹਿਲ ਸੈਣੀ ਅਤੇ ਹੋਰਨਾਂ ਦੀ ਸ਼ਿਕਾਇਤ ’ਤੇ ਹਰਮਨ, ਮੋਂਟੂ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸੈਕਟਰ-17 ਸਥਿਤ ‘ਐਕਸਪਰਟ ਵੀਜ਼ਾ ਇਮੀਗ੍ਰੇਸ਼ਨ’ ਦੇ ਦਫ਼ਤਰ ਨਾਲ ਸਬੰਧਤ ਵਿਅਕਤੀਆਂ ਨੇ ਉਨ੍ਹਾਂ ਨੂੰ ਵਰਕ ਵੀਜ਼ਾ ਮੁਹੱਈਆ ਕਰਵਾਉਣ ਦਾ ਭਰੋਸਾ ਦੇ ਕੇ ਕੁੱਲ 11,19,500 ਰੁਪਏ ਲੈ ਲਏ, ਪਰ ਬਾਅਦ ਵਿਚ ਵਾਅਦੇ ਮੁਤਾਬਕ ਵੀਜ਼ਾ ਮੁਹੱਈਆ ਨਹੀਂ ਕਰਵਾਇਆ। ਇਸ ਸਬੰਧੀ ਸੈਕਟਰ-17 ਥਾਣਾ ਪੁਲਿਸ ਨੇ ਧਾਰਾ 316(2), 318(4), 61(2) ਬੀ.ਐੱਨ.ਐੱਸ. ਅਤੇ ਧਾਰਾ 24 ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼ ‘ ਆਓ, ਪੰਜਾਬ ਨੂੰ ਕਾਲੇ ਧੂੰਏਂ ਤੋਂ ਮੁਕਤ ਤੇ ਸ... ਅਗਲੀ ਖ਼ਬਰ ਗੋਲੀਬਾਰੀ, ਕਤਲ ਤੇ ਫ਼ਿਰੌਤੀਆਂ ਨੇ ਪੰਜਾਬ ਨੂੰ ਦਹਿਸ਼ਤ ਦੇ ਸਾਏ ਹੇਠ ਲਿਆਂਦਾ-ਕੇਵਲ ਸਿੰਘ ਢਿੱਲੋਂ
Ad Position 24