14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਾਹਨ ਚੋਰੀ ਗਰੋਹ ਦਾ ਪਰਦਾਫਾਸ਼, ਦੋ ਮੈਂਬਰ ਕਾਬੂ ਚੋਰੀਸ਼ੁਦਾ 4 ਐਕਟਿਵਾ, 10 ਮੋਟਰਸਾਈਕਲ ਤੇ 5 ਸਾਈਕਲ ਬਰਾਮਦ

ਐੱਸ. ਏ.

Ad Position 21
No active advertisement
ਅਜੀਤ ਡੈਸਕ 15-08-2026
ਐੱਸ. ਏ. ਐੱਸ. ਨਗਰ, 14 ਅਗਸਤ (ਕਪਿਲ ਵਧਵਾ)- ਸਥਾਨਕ ਥਾਣਾ ਫੇਜ਼-11 ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗੋਰਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੈਂਬਰਾਂ ਨੂੰ ਨਾਮਜ਼ਦ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਮੁਲਜ਼ਮਾਂ ਦੀ ਪਛਾਣ ਰਾਜ ਕੁਮਾਰ ਮੂਲ ਵਾਸੀ ਬਿਹਾਰ ਤੇ ਹਾਲ ਵਾਸੀ ਪਿੰਡ ਬੜਮਾਜਰਾ ਤੇ ਰਿੰਕੂ ਮੂਲ ਵਾਸੀ ਉੱਤਰ ਪ੍ਰਦੇਸ਼ ਤੇ ਹਾਲ ਵਾਸੀ ਪਿੰਡ ਬੜਮਾਜਰਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਕ੍ਰਿਸ਼ਨਾ ਨਾਂਅ ਦੇ ਵਿਅਕਤੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਫੇਜ਼-11 ਦੇ ਐੱਸ. ਐੱਚ . ਓ. ਇੰਸਪੈਕਟਰ ਅਮਨ ਬੈਦਵਾਣ ਦੀ ਦੇਖ-ਰੇਖ ਹੇਠ ਪੁਲਿਸ ਨੇ ਨਾਕਾਬੰਦੀ ਦੌਰਾਨ ਉਕਤ ਮੁਲਜ਼ਮਾਂ ਨੂੰ ਚੋਰੀਸ਼ੁਦਾ ਵਾਹਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਹਿਰਾਸਤ ਦੌਰਾਨ ਮੁਲਜ਼ਮਾਂ ਦੀ ਪੁੱਛਗਿੱਛ ਅਤੇ ਨਿਸ਼ਾਨਦੇਹੀ ਦੇ ਆਧਾਰ ‘ਤੇ ਚੋਰੀਸ਼ੁਦਾ 4 ਐਕਟਿਵਾ, 10 ਮੋਟਰਸਾਈਕਲ ਅਤੇ 5 ਸਾਈਕਲ ਬਰਾਮਦ ਕਰ ਲਏ ਗਏ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਹੋਈ ਇਕ ਐਕਿਟਵਾ ਸੈਕਟਰ-43 ਚੰਡੀਗੜ੍ਹ ਤੋਂ ਚੋਰੀ ਕੀਤੀ ਗਈ ਸੀ। ਇਸ ਸੰਬੰਧੀ ਥਾਣਾ-36 ਚੰਡੀਗੜ੍ਹ ਵਿਖੇ ਮਾਮਲਾ ਪਹਿਲਾਂ ਤੋਂ ਹੀ ਦਰਜ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਸਮਾਪਤ ਹੋਣ ਉਪਰੰਤ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮਾਂ ਤੋਂ ਹਾਸਿਲ ਕੀਤੀ ਗਈ ਇੰਨਪੁਟ ਦੇ ਆਧਾਰ ‘ਤੇ ਅਗਲੀ ਜਾਂਚ ਅਤੇ ਕਾਰਵਾਈ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਹਰਿਆਣਾ ਕੋਲ ਹਲਕੇ ਤੇ ਪੰਜਾਬ ਦੇ ਭਖ਼ਦੇ ਮੁੱਦੇ ਚੁੱਕੇ ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਪੁਆਧੀ ਅਖਾੜਾ ਪ੍ਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਣ ਦੀ ਯਾਦਗਾਰ ’ਤੇ ਹੋਏ ਨਤਮਸਤਕ ਟਰਾਂਸਫਾਰਮ...
Ad Position 24