ਐੱਸ. ਏ. ਐੱਸ. ਨਗਰ, 16 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੁਹਾਲੀ ਅੰਦਰ ਵੱਖ-ਵੱਖ ਥਾਈਂ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਸਥਾਨਕ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਮੁਹਾਲੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਅਤੇ ਦੇਸ਼-ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆ ਦਿੱਤੀਆਂ ਹਨ, ਲਿਹਾਜ਼ਾ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਸਮਾਜ ਦੀ ਸਿਰਜਣਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲਾ ਖੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਪੱਖੀ ਫ਼ੈਸਲਿਆਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਰਾਹੀਂ ਅਜਿਹਾ ਪੰਜਾਬ ਸਿਰਜਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਥੇ ਕਿ ਹਰ ਵਰਗ ਨੂੰ ਬਿਹਤਰ ਸਹੂਲਤਾਂ ਅਤੇ ਵਿਕਾਸ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮਾਂ ਤਹਿਤ ਸੂਬੇ ਨੂੰ ਨਸ਼ਾ ਤੇ ਗੈਂਗਸਟਰਵਾਦ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸੜਕ ਸੁਰੱਖਿਆ ਫੋਰਸ ਵਲੋਂ ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਡੀ. ਐੱਸ. ਪੀ. ਇਸ਼ਾਨ ਸਿੰਗਲਾ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਪਰੇਡ ‘ਚ ਪੁਲਿਸ ਦੀਆਂ ਪੁਰਸ਼ ਅਤੇ ਮਹਿਲਾ ਟੁਕੜੀਆਂ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ ਸਮੇਤ ਵੱਖ-ਵੱਖ ਸਕੂਲਾਂ ਦੇ ਐਨ. ਸੀ. ਸੀ. ਕੈਡਿਟਾਂ ਨੇ ਵੀ ਭਾਗ ਲਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਦਕਿ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਉਚੇਚ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਵੀ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਾਲਜ ਦੇ ਅੰਦਰ ਬਣੀ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਦੀ ਯਾਦਗਾਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਆਨਰੇਰੀ ਕੈਪਟਨ ਹਰਮਿੰਦਰ ਸਿੰਘ (ਸ਼ੌਰਿਆ ਚੱਕਰ ਜੇਤੂ) (ਪਿੰਡ ਬਡਾਲਾ), ਸੂਬੇਦਾਰ ਸੁਰਿੰਦਰ ਸਿੰਘ (ਪਿੰਡ ਨਗਲੀਆਂ), ਹੌਲਦਾਰ ਸਰਬਜੀਤ ਸਿੰਘ (ਪਿੰਡ ਬਲਟਾਣਾ), ਹੌਲਦਾਰ ਕਸ਼ਮੀਰੀ ਲਾਲ (ਪਿੰਡ ਬੜ੍ਹਮਾਜਰਾ) ਅਤੇ ਲਾਂਸ ਨਾਇਕ ਗਗਨਦੀਪ ਸਿੰਘ (ਲਾਲੜੂ) ਆਦਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਇਕੋ-ਇਕ ਜਿਊਂਦੇ ਆਜ਼ਾਦੀ ਘੁਲਾਟੀਏ ਗੁਰਦੀਪ ਸਿੰਘ, ਜੋ ਕਿ ਸਿਹਤ ਕਾਰਨਾਂ ਕਰਕੇ ਸਮਾਗਮ ‘ਚ ਸ਼ਾਮਿਲ ਨਹੀਂ ਹੋ ਸਕੇ, ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਮਹਿਲਾਵਾਂ ਨੂੰ 10 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਸਮਾਗਮ ‘ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਮਾਤਾ ਸੁਰਿੰਦਰ ਕੌਰ ਅਤੇ ਪਤਨੀ ਸੁਹਿੰਦਰ ਕੌਰ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਿਮਰਨਦੀਪ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੇਘਾ ਧਾਲੀਵਾਲ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ. ਡੀ. ਸੀ. ਸੋਨਮ ਚੌਧਰੀ, ਏ. ਡੀ. ਸੀ. ਗੀਤਿਕਾ ਸਿੰਘ, ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਐੱਸ. ਪੀ. ਸਿਟੀ ਦਿਲਪ੍ਰੀਤ ਸਿੰਘ, ਐੱਸ. ਪੀ. ਹੈੱਡਕੁਆਰਟਰ ਮੋਹਿਤ ਅਗਰਵਾਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਉਪ ਚੇਅਰਮੈਨ ਸੁਭਾਸ਼ ਸ਼ਰਮਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸੇ ਤਰ੍ਹਾਂ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਵਿਖੇ ਵੀ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੁਲ ਕਸਾਨਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਸਮੁੱਚੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਜ਼ਾਦੀ ਸੰਗਰਾਮ ਦੌਰਾਨ ਜੀਵਨ ਦਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ। ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਅਤੇ ਰਾਸ਼ਟਰ ਗਾਇਨ ਪੇਸ਼ ਕੀਤਾ ਗਿਆ, ਜਿਸ ਨਾਲ ਸਮਾਗਮ ‘ਚ ਦੇਸ਼-ਭਗਤੀ ਦਾ ਮਾਹੌਲ ਹੋਰ ਗਹਿਰਾ ਹੋ ਗਿਆ। ਅੰਤ ‘ਚ ਉਨ੍ਹਾਂ ਨੇ ਸਮਾਗਮ ‘ਚ ਸ਼ਾਮਿਲ ਸਾਰੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਰਗਰਮ ਸਹਿਯੋਗ, ਅਨੁਸ਼ਾਸਨ ਅਤੇ ਸਮਰਪਣ ਲਈ ਧੰਨਵਾਦ ਕੀਤਾ। ਇਸੇ ਤਰ੍ਹਾਂ ਡਾ. ਅੰਬੇਡਕਰ ਵੈੱਲਫੇਅਰ ਮਿਸ਼ਨ ਪੰਜਾਬ ਵਲੋਂ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਜਸਟਿਸ ਦਰਸ਼ਨ ਸਿੰਘ ਮਲਵਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾ-ਮੁਕਤ) ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹਾਜ਼ਰ ਪਤਵੰਤੇ ਨਾਗਰਿਕਾਂ, ਬੁੱਧੀਜੀਵੀਆਂ ਅਤੇ ਬੱਚਿਆਂ ਨੇ ਰਾਸ਼ਟਰੀ ਗਾਇਨ ਗਾ ਕੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ‘ਚ ਜਸਟਿਸ ਦਰਸ਼ਨ ਸਿੰਘ ਮਲਵਈ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਪਰਵਾਨਿਆਂ ਅਤੇ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨਕ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਗਿਆਨੀ ਬਲਦੇਵ ਸਿੰਘ ਨਾਗਵੰਸ਼ੀ ਦੀ ਨਵੀਂ ਪੁਸਤਕ ‘ਧੁਰ ਕੀ ਬਾਣੀ ਆਈ’ ਨੂੰ ਵੀ ਮੁੱਖ ਮਹਿਮਾਨ ਅਤੇ ਮਿਸ਼ਨ ਦੇ ਅਹੁਦੇਦਾਰਾਂ ਵਲੋਂ ਲੋਕ-ਅਰਪਣ ਕੀਤਾ ਗਿਆ। ਇਸ ਮੌਕੇ ਡਾ. ਹਰਨੇਕ ਸਿੰਘ ਕਲੇਰ ਅਤੇ ਫ਼ਤਿਹ ਜੰਗ ਸਿੰਘ ਨੇ ਕਿਤਾਬ ਬਾਰੇ ਪਰਚੇ ਪੜ੍ਹੇ, ਜਦਕਿ ਹੋਰਨਾਂ ਸ਼ਖ਼ਸੀਅਤਾਂ ਨੇ ਗਿਆਨੀ ਬਲਦੇਵ ਸਿੰਘ ਨਾਗਵੰਸ਼ੀ ਦੇ ਇਸ ਸਾਹਿਤਕ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਵਧਾਈ ਵੀ ਦਿੱਤੀ। ਅੰਤ ‘ਚ ਮਿਸ਼ਨ ਦੇ ਸਰਪ੍ਰਸਤ ਕੁਲਵੰਤ ਸਿੰਘ ਸੰਧੂ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਸਿਕੰਦਰ ਸਿੰਘ ਧਮੋਟ, ਜਨਰਲ ਸਕੱਤਰ ਬਲਬੀਰ ਸਿੰਘ, ਕਾਨੂੰਨੀ ਸਲਾਹਕਾਰ ਜ਼ੈਲ ਚੰਦ ਮਾਹੇ, ਫਾਈਨਾਂਸ ਸੈਕਟਰੀ ਹਰੀ ਰਾਮ, ਮੰਗਤ ਰਾਮ ਕਨਸੋਟੀਆ, ਪ੍ਰੋ. ਲਖਵਿੰਦਰ ਕੌਰ ਸੇਵਾ-ਮੁਕਤ ਪ੍ਰਿੰਸੀਪਲ, ਜਸਟਿਸ ਆਕਾਸ਼ਦੀਪ ਸਿੰਘ ਮਲਵਈ, ਜਸਟਿਸ ਅਰਪਨਾ ਤੇ ਦਵਿੰਦਰ ਸਿੰਘ ਧਮੋਟ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸੇ ਤਰ੍ਹਾਂ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ‘ਚ ਮੇਜਰ ਜਨਰਲ ਅਜੇ ਸੂਦ (ਸੇਵਾ-ਮੁਕਤ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਮੈਨਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੇਸ਼ ਦੇ ਭਵਿੱਖ ਨੂੰ ਘੜਨ ‘ਚ ਉਨ੍ਹਾਂ ਦੀ ਭੂਮਿਕਾ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ, ਜਦਕਿ ਯੂਨੀਵਰਸਿਟੀ ਦੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਗਿਆਨ ਪ੍ਰਾਪਤ ਕਰਨ, ਇਮਾਨਦਾਰੀ ਬਣਾਈ ਰੱਖਣ, ਨਵੀਨਤਾ ਦੀ ਭਾਵਨਾ ਪੈਦਾ ਕਰਨ ਅਤੇ ‘ਵਿਕਸਿਤ ਭਾਰਤ’ ਦੇ ਸੁਪਨੇ ‘ਚ ਸਾਕਾਰ ਕਰਨ ‘ਚ ਸਾਰਥਕ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਆਜ਼ਾਦੀ ਸਿਰਫ਼ ਇਕ ਇਤਿਹਾਸਕ ਪ੍ਰਾਪਤੀ ਨਹੀਂ ਹੈ, ਸਗੋਂ ਇਹ ਇਕ ਨਿਰੰਤਰ ਜ਼ਿੰਮੇਵਾਰੀ ਹੈ, ਜੋ ਕਿ ਹਰ ਨਾਗਰਿਕ ਖਾਸ ਕਰਕੇ ਨੌਜਵਾਨਾਂ ਨੂੰ ਮੌਕਿਆਂ ਨੂੰ ਤਰੱਕੀ ‘ਚ ਬਦਲਣ ਲਈ ਪ੍ਰੇਰਿਤ ਕਰਦੀ ਹੈ। ਸਮਾਗਮ ਦੀ ਸਮਾਪਤੀ ਦੇਸ਼ ਭਗਤੀ ਦੇ ਜੋਸ਼ ਨਾਲ ਹੋਈ, ਜਿਸ ਨਾਲ ਯੂਨੀਵਰਸਿਟੀ ਭਾਈਚਾਰੇ ਨੂੰ ਆਜ਼ਾਦੀ, ਏਕਤਾ ਤੇ ਸੇਵਾ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਨਵੀਂ ਪ੍ਰੇਰਨਾ ਮਿਲੀ। ਇਸੇ ਲੜੀ ਤਹਿਤ ਤਹਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੁੱਚੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਇਸ ਮੌਕੇ ਗਰੁੱਪ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਅਤੇ ਵਾਈਸ ਪ੍ਰੈਜ਼ੀਡੈਂਟ ਜੈਸਿਕਾ ਦੁੱਗਲ ਬਾਹਰਾ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਬਾਅਦ ਰਿਆਤ-ਬਾਹਰਾ ਗਰੁੱਪ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ। ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਕਈ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਤੇ ਹਾਜ਼ਰੀਨਾਂ ‘ਚ ਮਠਿਆਈ ਵੀ ਵੰਡੀ ਗਈ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਸੀ। ਸਮਾਗਮ ਦੀ ਸਮਾਪਤੀ ਦੇਸ਼ ਦੀ ਏਕਤਾ, ਅਖੰਡਤਾ ਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਨਾਲ ਹੋਈ।
ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ
ਖਰੜ, (ਗੁਰਮੁੱਖ ਸਿੰਘ ਮਾਨ)- ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰ. ਰਕਸ਼ਾ ਕਿਰਨ ਨੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੀ ਹਾਜ਼ਰੀ ‘ਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਿੰ. ਰਕਸ਼ਾ ਕਿਰਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਲਿਹਾਜ਼ਾ ਇਸ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕਵਿਤਾ ਮੌਂਗਾ, ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਸੰਦੀਪ ਬਜਾਜ, ਕੁਲਦੀਪ ਰਾਏ, ਅੰਸ਼ੂ ਸ਼ਰਮਾ, ਪੂਰਨੀਮਾ ਤੇ ਪ੍ਰੋ. ਰਮਨ ਕੁਮਾਰ ਸਮੇਤ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਸਮਾਰਕ ’ਤੇ ਕੌਮੀ ਝੰਡਾ ਲਹਿਰਾਇਆ
ਖਰੜ, 16 ਅਗਸਤ (ਗੁਰਮੁੱਖ ਸਿੰਘ ਮਾਨ)- ਖਰੜ ਨੇੜਲੇ ਪਿੰਡ ਤੋਲੇਮਾਜਰਾ ਵਿਖੇ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਯਾਦ ‘ਚ ਸਥਾਪਿਤ ਸਮਾਰਕ ‘ਤੇ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਸਮੇਤ ਦੇਸ਼ ਦੀ ਆਜ਼ਾਦੀ ਅਤੇ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਸੂਰਬੀਰ ਯੋਧਿਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੀਏ ਅਤੇ ਉਨ੍ਹਾਂ ਦੀ ਸੋਚ ਤੇ ਕੁਰਬਾਨੀ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਈਏ। ਇਸ ਮੌਕੇ ਆਦੇਸ਼ ਮਠੋਡਾ ਅਤੇ ਗਗਨਦੀਪ ਸਿੰਘ ਤੋਲੇਮਾਜਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਨਗਰ ਕੌਂਸਲ ਖਰੜ ਸਮੇਤ ਹੋਰ ਵੱਖ-ਵੱਖ ਸੰਸਥਾਵਾਂ ਵਲੋਂ
ਖਰੜ, (ਜੰਡਪੁਰੀ)- ਨਗਰ ਕੌਂਸਲ ਖਰੜ ਸਮੇਤ ਹੋਰ ਵੱਖ-ਵੱਖ ਸੰਸਥਾਵਾਂ ਵਲੋਂ ਖਰੜ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਨਗਰ ਕੌਂਸਲ ਖਰੜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆਂ ਵਲੋਂ ਨਿਭਾਈ ਗਈ, ਉਪਰੰਤ ਪੁਲਿਸ ਟੁਕੜੀ ਵਲੋਂ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸਰਕਾਰੀ ਮਾਡਲ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆਂ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਪੈਰਾਂ ‘ਚੋਂ ਗੁਲਾਮੀ ਦੀਆਂ ਜੰਜ਼ੀਰਾਂ ਤੋੜਨ ਵਾਸਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਹੋਰਨਾਂ ਸੂਰਮਿਆਂ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਕਾਰਨ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਲਿਹਾਜ਼ਾ ਸਾਨੂੰ ਆਪਣੇ ਸੂਰਮਿਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਮਨੂ ਵਲੋਂ ਵੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਰਘਬੀਰ ਸਿੰਘ ਮੋਦੀ ਚੇਅਰਮੈਨ ਬਲਾਕ ਸੰਮਤੀ, ਐਕਸਨ ਬੈਂਸ ਤੇ ਜੇ. ਈ. ਦੀਪਕ ਕੁਮਾਰ ਸਮੇਤ ਨਗਰ ਕੌਂਸਲ ਦੇ ਹੋਰਨਾਂ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰ੍ਹਾਂ ਏ. ਪੀ. ਜੇ. ਪਬਲਿਕ ਸਕੂਲ ਵਿਖੇ ਵੀ ਆਜ਼ਾਦੀ ਦਿਹਾੜਾ ਉਤਸ਼ਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਦੇਸ਼-ਭਗਤੀ ‘ਤੇ ਆਧਾਰਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ, ਜਦਕਿ ਸਕੂਲ ਪ੍ਰਿੰ. ਜਸਬੀਰ ਚੰਦਰ ਵਲੋਂ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਮੈਕਸੀਮ ਮੈਰੀ ਸਕੂਲ ਵਲੋਂ ਵੀ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰ. ਪੂਜਾ ਖੋਸਲਾ ਤੇ ਬਲਜੀਤ ਕੌਰ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਦੇਸ਼-ਭਗਤੀ ਦੇ ਗੀਤ ਗਾਏ ਗਏ। ਇਸੇ ਲੜੀ ਤਹਿਤ ਭਾਰਤੀ ਕਲੀਨਿਕ ਖਰੜ ਵਲੋਂ ਵੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਥੇ ਕਿ ਫ਼ਿਲਮੀ ਅਦਾਕਾਰ ਅਤੇ ਸਵ. ਗਾਇਕ ਰਾਜ ਬਰਾੜ ਦੀ ਪਤਨੀ ਇੰਦੂ ਬਰਾੜ, ਸਵ. ਗਾਇਕ ਮਨਿੰਦਰ ਮੰਗਾ ਦੀ ਪਤਨੀ ਪਰਮਜੀਤ ਕੌਰ ਅਤੇ ਉੱਘੀ ਸਮਾਜ ਸੇਵਿਕਾ ਹਰਦੀਪ ਕੌਰ ਹੁੰਦਲ, ਕੋਰੀਓਗ੍ਰਾਫ਼ਰ ਕਲਾਕਾਰ ਹੇਮਾ, ਫ਼ਿਲਮੀ ਅਦਾਕਾਰ ਦੀਪ ਗਿੱਲ, ਅਸ਼ਮੀਨ ਅਰੋੜਾ ਕੋਰੀਓਗ੍ਰਾਫ਼ਰ ਤੇ ਸਮਾਜ ਸੇਵੀ ਪ੍ਰਵੇਸ਼ ਭਾਰਤੀ ਸਮੇਤ ਹੋਰ ਕਈ ਪ੍ਰਸਿੱਧ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਇਪਿੰਦਰ ਭਾਰਤੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਇਸੇ ਤਰ੍ਹਾਂ ਐਨੀਜ ਸਕੂਲ ਸ਼ਿਵਜੋਤ ਖਰੜ ਵਲੋਂ ਵੀ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਮੌਕੇ ਜਿਥੇ ਸਕੂਲੀ ਬੱਚਿਆਂ ਵਲੋਂ ਦੇਸ਼-ਭਗਤੀ ‘ਤੇ ਆਧਾਰਿਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਹੀ ਦੇਸ਼-ਭਗਤੀ ਦੇ ਗੀਤ ਵੀ ਗਾਏ ਗਏ। ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਅਦਿੱਤੀ ਗੋਇਲ ਅਤੇ ਪ੍ਰਿੰ. ਨਿਰੰਜਨਾ ਚੈਟਰਜੀ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ।
ਡੇਰਾਬੱਸੀ ਵਿਖੇ ਆਜ਼ਾਦੀ ਦਿਹਾੜਾ
ਡੇਰਾਬੱਸੀ, (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਕਾਲਜ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਅਮਿਤ ਗੁਪਤਾ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਤਹਿਸੀਲਦਾਰ ਬੀਰਕਰਨ ਸਿੰਘ, ਐੱਸ. ਪੀ. ਬਿਕਰਮਜੀਤ ਸਿੰਘ ਬਰਾੜ, ਥਾਣਾ ਮੁਖੀ ਸੁਮੀਤ ਮੋਰ, ਐੱਸ. ਐੱਮ. ਓ. ਡਾ. ਧਰਮਿੰਦਰ ਸਿੰਘ ਅਤੇ ਈ. ਓ .ਰਵਨੀਤ ਸਿੰਘ ਸਮੇਤ ਕਈ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਐੱਸ. ਡੀ. ਐੱਮ. ਅਮਿਤ ਗੁਪਤਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀ ਸੂਰਬੀਰਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਜਲ੍ਹਿਆਂਵਾਲਾ ਬਾਗ਼ ਸੰਬੰਧੀ ਨਾਟਕ ਪੇਸ਼ ਕੀਤਾ। ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਅਤੇ ਸੀਨੀਅਰ ਉਪ ਪ੍ਰਧਾਨ ਦਵਿੰਦਰ ਸੈਣੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਸਫ਼ਾ 7 ਦੀ ਬਾਕੀ
ਐੱਸ. ਏ. ਐੱਸ. ਨਗਰ, (ਪ੍ਰੋ. ਅਵਤਾਰ ਸਿੰਘ)- ਮੁਹਾਲੀ ਦੇ ਵਾ. ਨੰ. 6 ਅਧੀਨ ਪੈਂਦੇ ਫੇਜ਼-3ਬੀ1 ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾ. ਨੰ. 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਸਮੁੱਚੇ ਵਾਰਡ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਬਾਤ ਦਿੱਤੀ ਗਈ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ‘ਚ ਇਕੱਤਰ ਹੋਏ ਵਾਰਡ ਵਾਸੀਆਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਬਜ਼ੁਰਗਾਂ ਅਤੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸ ਮੌਕੇ ਦੇਸ਼ ਦੇ ਇਤਿਹਾਸ ਸੰਬੰਧੀ ਕੁਇਜ਼ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ‘ਚ ਵਾਰਡ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਬਜ਼ੁਰਗਾਂ ਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਪੇਸ਼ਕਾਰੀਆਂ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਮਾਣ, ਸਤਿਕਾਰ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਯਾਦ ਕਰਨ ਦਾ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਸੂਰਮਿਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦੀ ਉਸਾਰੀ ਲਈ ਇਕਜੁੱਟ ਹੋ ਕੇ ਕੰਮ ਕਰੀਏ। ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਤੇ ਤਰੱਕੀ ਨੂੰ ਹੋਰ ਮਜ਼ਬੂਤ ਕਰਨਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਇਕੱਤਰ ਹੋਏ ਸਮੁੱਚੇ ਵਾਰਡ ਵਾਸੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ।
ਭਾਜਪਾ ਨੇ ਕੱਢੀ ਸ਼ਾਨਦਾਰ ਤਿਰੰਗਾ ਯਾਤਰਾ
ਜ਼ੀਰਕਪੁਰ, (ਹੈਪੀ ਪੰਡਵਾਲਾ)- ਭਾਰਤ ਦੇ ਸੁਤੰਤਰਤਾ ਦਿਵਸ ਦੇ ਪਾਵਨ ਮੌਕੇ ‘ਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਜ਼ੀਰਕਪੁਰ ਸ਼ਹਿਰ ਦੀਆਂ ਸੜਕਾਂ ‘ਤੇ ਇਕ ਵਿਸ਼ਾਲ ਤੇ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਮੋਟਰਸਾਈਕਲ ਤੇ ਸਕੂਟਰ ਸਵਾਰ ਹਲਕਾ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ, ਜਿਸ ਨਾਲ ਪੂਰਾ ਸ਼ਹਿਰ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਰਿਆਂ ਨਾਲ ਗੂੰਜ ਉੱਠਿਆ। ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਮੋਟਰਸਾਈਕਲਾਂ ਅਤੇ ਸਕੂਟਰਾਂ ‘ਤੇ ਸਵਾਰ ਹੋ ਕੇ ਹੱਥਾਂ ‘ਚ ਤਿਰੰਗੇ ਝੰਡੇ ਫੜ੍ਹ ਕੇ ਵਧ ਚੜ੍ਹ ਕੇ ਹਿੱਸਾ ਲਿਆ। ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਖੁਦ ਟਰੈਕਟਰ ਚਲਾ ਕੇ ਪੂਰੇ ਸ਼ਹਿਰ ਦਾ ਗੇੜਾ ਕੱਢਿਆ, ਜਿਸ ਨੇ ਮੌਜੂਦ ਲੋਕਾਂ ‘ਚ ਭਾਰੀ ਜੋਸ਼ ਭਰ ਦਿੱਤਾ। ਗੁਰਦਰਸ਼ਨ ਸਿੰਘ ਸੈਣੀ ਦੇ ਨਾਲ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਅਤੇ ਜ਼ਿਲ੍ਹਾ ਓ. ਬੀ. ਸੀ. ਮੋਰਚੇ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਕਈ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਪਹਿਲਾਂ ਭਾਜਪਾ ਦਫ਼ਤਰ ਦੇ ਵਿਹੜੇ ‘ਚ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅੱਗੇ ਆਉਣ ਦਾ ਪੁਰਜ਼ੋਰ ਸੱਦਾ ਦਿੱਤਾ। ਯਾਤਰਾ ਦੌਰਾਨ ਜ਼ੀਰਕਪੁਰ ਦੇ ਬਾਜ਼ਾਰਾਂ ‘ਚ ਦੇਸ਼ ਭਗਤੀ ਦਾ ਅਨੋਖਾ ਨਜ਼ਾਰਾ ਦੇਖਣ ਨੂੰ ਮਿਲਿਆ ਅਤੇ ਥਾਂ-ਥਾਂ ‘ਤੇ ਇਸ ਤਿਰੰਗਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ।
ਐੱਸ. ਡੀ. ਐੱਮ ਨੇ ਲਹਿਰਾਇਆ ਕੌਮੀ ਤਿਰੰਗਾ
ਖਰੜ, (ਗੁਰਮੁੱਖ ਸਿੰਘ ਮਾਨ)-ਉਪ ਮੰਡਲ ਪ੍ਰਸ਼ਾਸਨ ਖਰੜ ਵਲੋਂ ਸਬ-ਡਵੀਜ਼ਨ ਪੱਧਰੀ ਆਜ਼ਾਦੀ ਦਿਵਸ ਸਥਾਨਕ ਅਨਾਜ ਮੰਡੀ ਵਿਖੇ ਮਨਾਇਆ ਗਿਆ, ਜਿਥੇ ਕਿ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਵਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਦੇਸ਼-ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਸਮਾਜ ਸੇਵੀ ਸੰਸਥਾਵਾਂ ਤੇ ਵੱਖ-ਵੱਖ ਖੇਤਰਾਂ ਵਿਚ ਉਪਲੱਧੀਆਂ ਪ੍ਰਾਪਤ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਰੜ ਦੇ ਜੱਜ ਸਾਹਿਬਾਨ, ਤਹਿਸੀਲਦਾਰ ਖਰੜ ਮੇਜਰ ਡਾ. ਹਰਮਿੰਦਰ ਸਿੰਘ ਘੋਲੀਆ, ਸਬ-ਰਜਿਸਟਰਾਰ ਖਰੜ ਨਵਪ੍ਰੀਤ ਸਿੰਘ ਸ਼ੇਰਗਿੱਲ, ਜੁਆਇੰਟ ਸਬ-ਰਜਿਸਟਰਾਰ ਰਾਜਬੀਰ ਸਿੰਘ ਮਰਵਾਹਾ, ਜੁਆਇੰਟ ਸਬ-ਰਜਿਸਟਰਾਰ ਮਾਜਰੀ ਜਸਵੀਰ ਕੌਰ, ਨਾਇਬ ਤਹਿਸੀਲਦਾਰ ਖਰੜ ਅਕਸ਼ੈ ਕੁੰਦਰਾ, ਨਾਇਬ ਤਹਿਸੀਲਦਾਰ ਘੜੂੰਆਂ ਕਸ਼ਿਸ਼ ਗਰਗ, ਨਗਰ ਕੌਂਸਲ ਖਰੜ ਦੇ ਈ. ਓ. ਅਸ਼ੋਕ ਪੱਥਰੀਆਂ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ, ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਪ੍ਰਿੰ. ਭੁਪਿੰਦਰ ਸਿੰਘ, ਨਵਦੀਪ ਚੌਧਰੀ, ਸਰਬਜੀਤ ਕੌਰ, ਸੰਜੀਵ ਕੁਮਾਰ, ਰਣਵਿੰਦਰ ਸਿੰਘ, ਦਵਿੰਦਰ ਸਿੰਘ, ਖੜਕ ਸਿੰਘ, ਪ੍ਰਦੀਪ ਕੁਮਾਰ ਤੇ ਪੁਸ਼ਪਿੰਦਰ ਸੂਦ ਸਮੇਤ ਵੱਖ-ਵੱਖ ਸਕੂਲਾਂ ਦੇ ਮੁਖੀ, ਕਰਮਚਾਰੀ, ਸਕੂਲਾਂ ਦੇ ਅਧਿਆਪਕ, ਫਾਇਰ ਬ੍ਰਿਗੇਡ, ਖੁਰਾਕ ਤੇ ਸਪਲਾਈ ਵਿਭਾਗ ਦੇ ਕਰਮਚਾਰੀਆਂ ਸਮੇਤ ਖੇਤਰ ਦੇ ਪਤਵੰਤੇ ਹਾਜ਼ਰ ਸਨ।
ਪ੍ਰਾਇਮਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ
ਮਾਜਰੀ, (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਜਰੀ ਦੇ ਸਰਕਾਰੀ ਸਕੂਲ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਸਕੂਲ ਦੇ ਸਮੁੱਚੇ ਅਧਿਆਪਕ ਸਾਹਿਬਾਨਾਂ ਤੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜਦੋਂ ਮਹਾਤਮਾ ਗਾਂਧੀ ਵਲੋਂ ਸੱਤਿਆ ਗ੍ਰਹਿ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਤਾਂ ਪੰਜਾਬ ਵਿਖੇ ਸ੍ਰੀ ਅੰਮ੍ਰਿਤਸਰ ਵਿਖੇ ਹੋਏ ਸੰਘਰਸ਼ ‘ਚ ਸਭ ਤੋਂ ਵੱਧ ਆਜ਼ਾਦੀ ਘੁਲਾਟੀਏ ਮਾਜਰੀ ਤੋਂ ਹੀ ਗਏ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਲੈ ਕੇ ਅੱਜ ਤੱਕ ਮਾਜਰੀ ‘ਚ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਰਕਾਰੀ ਸਕੂਲ ‘ਚ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਆਜ਼ਾਦੀ ਦੇ ਗੀਤਾਂ ‘ਤੇ ਗਿੱਧਾ ਤੇ ਭੰਗੜਾ ਪਾਇਆ ਗਿਆ। ਇਸ ਮੌਕੇ ਪ੍ਰਮੁੱਖ ਵਿਅਕਤੀਆਂ ਵਲੋਂ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਝੰਡਾ ਲਹਿਰਾਉਣ ਦੀ ਰਸਮ ਵੇਲੇ ਸਾਬਕਾ ਫ਼ੌਜੀਆਂ ਵਲੋਂ ਵੀ ਸਲਾਮੀ ਦਿੱਤੀ ਗਈ। ਇਸ ਮੌਕੇ ਮੌਜੂਦਾ ਸਰਪੰਚ ਸੁਰਿੰਦਰ ਕੌਰ, ਉਨ੍ਹਾਂ ਦੇ ਪਤੀ ਪ੍ਰਤਾਪ ਸਿੰਘ, ਸਾਬਕਾ ਸਰਪੰਚ ਸੂਬੇਦਾਰ ਅਮਰ ਸਿੰਘ, ਪੰਚ ਗੀਤਾ, ਪੰਚ ਰਣਧੀਰ ਸਿੰਘ, ਪੰਚ ਕੰਵਰ ਵਿਕਾਸ ਕੁਮਾਰ, ਗੌਤਮ ਦਿਨੇਸ਼ ਬਿੱਟੂ, ਸੁਨੀਲ ਮੋਹਲ, ਰਾਜਿੰਦਰ ਰਾਜੂ, ਸਰਕਾਰੀ ਮਿਡਲ ਸਕੂਲ ਮਾਜਰੀ ਦੇ ਇੰਚਾਰਜ ਕੰਵਲਜੀਤ ਕੌਰ, ਮਾਸਟਰ ਹੀਰਾ ਸਿੰਘ, ਪੂਨਮ, ਰਵਿੰਦਰ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਦੇ ਇੰਚਾਰਜ ਬਲਜੀਤ ਸਿੰਘ, ਰਾਜੇਸ਼ ਜੋਸ਼ੀ, ਅਜੇ ਗੋਇਲ, ਸੋਨੂੰ ਬਾਲਾ, ਵਿਨੋਦ ਕੁਮਾਰ, ਵਿਕਾਸ, ਸੰਦੀਪ ਕੌਰ ਅਤੇ ਹਰਜਿੰਦਰ ਕੌਰ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ
ਕੁਰਾਲੀ, (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ‘ਚ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਦੀ ਅਗਵਾਈ ਤੇ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਦੀ ਦੇਖ-ਰੇਖ ‘ਚ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀ ਸ਼ੁਰੂਆਤ ਪ੍ਰਬੰਧਕ ਕਮੇਟੀ ਦੇ ਮੈਂਬਰ ਖ਼ਜ਼ਾਨਚੀ ਈਸ਼ ਅਗਰਵਾਲ ਅਤੇ ਮੈਨੇਜਰ ਅਮਨ ਸ਼ਰਮਾ ਵਲੋਂ ਤਿੰਰਗਾ ਝੰਡਾ ਲਹਿਰਾ ਕੇ ਕੀਤੀ ਗਈ। ਇਸ ਮੌਕੇ ਵਿਦਿਾਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਪੁਰਾਣੇ ਵਿਦਿਆਰਥੀ ਹੈਂਡਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਅਰੁਣ ਸ਼ਰਮਾ ਅਤੇ ਹਾਕੀ ਦੀ ਅੰਤਰਰਾਸ਼ਟਰੀ ਖਿਡਾਰਨ ਮਿਸ. ਰਸ਼ਨਪ੍ਰੀਤ ਕੌਰ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ। ਐਨ. ਸੀ. ਸੀ. ਕੈਡਿਟ ਦੁਆਰਾ ਪਰੇਡ ਕੀਤੀ ਗਈ ਅਤੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਜਿਨ੍ਹਾਂ ‘ਚ ਦੇਸ਼-ਭਗਤੀ ਨਾਲ ਸੰਬੰਧਿਤ ਗੀਤ, ਮਨਮੋਹਕ ਨਾਚ, ਕਵਿਤਾ ਗਾਇਨ, ਡਾਂਡੀ ਮਾਰਚ ਅਤੇ ਭੰਗੜੇ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੇ ਅਖ਼ੀਰ ‘ਚ ਸਕੂਲ ਦੇ ਮੁੱਖ ਅਧਿਆਪਕਾ ਕਵਿਤਾ ਕੁੰਦਰਾ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਸੱਚੇ ਦੇਸ਼-ਭਗਤ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਕਰਦਿਆਂ ਆਏ ਮਹਿਮਾਨ ਦਾ ਧੰਨਵਾਦ ਕੀਤਾ।
ਆਜ਼ਾਦੀ ਦਿਹਾੜਾ ਧੂਮਧਾਮ ਨਾਲ
ਪੰਚਕੂਲਾ, (ਕਪਿਲ)- ਸਥਾਨਕ ਸੈਕਟਰ-5 ਦੇ ਪਰੇਡ ਗਰਾਊਂਡ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਸਮਾਗਮ ‘ਚ ਹਰਿਆਣਾ ਦੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਉਨ੍ਹਾਂ ਸੈਕਟਰ-12 ਸਥਿਤ ਸ਼ਹੀਦੀ ਸਮਾਰਕ ਵਿਖੇ ਪੁਸ਼ਪ ਚੱਕਰ ਭੇਟ ਕਰਕੇ ਦੇਸ਼ ਦੀ ਆਜ਼ਾਦੀ ਲਈ ਜੀਵਨ ਦਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਹਰਿਆਣਾ ਸੂਰਬੀਰਾਂ, ਤਿਆਗਆਂ ਅਤੇ ਦੇਸ਼-ਭਗਤਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ 10 ਮਈ 1857 ਨੂੰ ਅੰਬਾਲਾ ਤੋਂ ਉੱਠੀ ਆਜ਼ਾਦੀ ਅੰਦੋਲਨ ਦੀ ਚਿੰਗਾਰੀ ਨੇ ਪੂਰੇ ਦੇਸ਼ ‘ਚ ਆਜ਼ਾਦੀ ਦੀ ਲਹਿਰ ਨੂੰ ਮਘਾ ਦਿੱਤਾ ਸੀ। ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਸਰਕਾਰ ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਹੈ। ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਅਤੇ ਸ਼ਹੀਦ ਪਰਿਵਾਰਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼ਹੀਦ ਮੇਜਰ ਅਨੁਜ ਰਾਜਪੂਤ ਦੇ ਪਿਤਾ ਕੁਲਵੰਸ਼ ਸਿੰਘ ਸਮੇਤ ਜੰਗ ‘ਚ ਸ਼ਹੀਦ ਹੋਏ ਜਵਾਨਾਂ ਦੀਆਂ ਪਤਨੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਜੇਤੂ ਟੁਕੜੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਪੁਲਿਸ ਡਿਪਟੀ ਕਮਿਸ਼ਨਰ ਅਦਿੱਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਵੇਕ ਆਰਿਆ, ਐਸ. ਡੀ. ਐਮ. ਚੰਦਰਕਾਂਤ ਕਟਾਰੀਆ, ਨਗਰ ਨਿਗਮ ਕਮਿਸ਼ਨਰ ਵਿਨੈ ਕੁਮਾਰ, ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਮੇਅਰ ਸ਼ਿਆਮ ਲਾਲ ਬੰਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
ਕੁਰਾਲੀ ਨਗਰ ਕੌਂਸਲ ਦੇ ਦਫ਼ਤਰ ਵਿਖੇ ਆਜ਼ਾਦੀ ਦਿਵਸ
ਕੁਰਾਲੀ, (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ‘ਚ ਆਜ਼ਾਦੀ ਦਿਹਾੜੇ ਸੰਬੰਧੀ ਮੁੱਖ ਸਮਾਗਮ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਇਆ ਗਿਆ। ਨਗਰ ਕੌਂਸਲ ਦੀ ਮੀਤ ਪ੍ਰਧਾਨ ਸ਼ਮ੍ਹਾ ਕਾਲੀਆ ਦੀ ਅਗਵਾਈ ਅਤੇ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਬਹਾਦਰ ਸਿੰਘ ਓ. ਕੇ. ਅਤੇ ਪੁਲਿਸ ਦੇ ਜਵਾਨਾਂ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸੇ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਨਗਰ ਕੌਂਸਲ ਦੀ ਇੰਸਪੈਕਟਰ ਰੇਨੂੰ ਬਾਲਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜਾਰੀ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬਜ਼ੁਰਗ ਸਮਾਜ ਸੇਵੀ ਤੇ ਸਾਬਕਾ ਕੌਂਸਲਰ ਰਾਣਾ ਨਰਪਾਲ ਸਿੰਘ ਨੂੰ ਉਨ੍ਹਾਂ ਵਲੋਂ ਕੀਤੇ ਗਏ ਸਮਾਜ ਸੇਵੀ ਕਾਰਜਾਂ ਲਈ ਬਹਾਦਰ ਸਿੰਘ ਓ. ਕੇ. ਦੀ ਅਗਵਾਈ ‘ਚ ਕੌਂਸਲ ਦੀ ਟੀਮ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਦੀਪ ਕੁਮਾਰ ਰੂੜ੍ਹਾ, ਕੌਂਸਲਰ ਡਾ. ਅਸ਼ਵਨੀ ਸ਼ਰਮਾ, ਕੌਂਸਲਰ ਰਾਜੇਸ਼ ਰਾਣਾ, ਕੌਂਸਲਰ ਜੀਤਾ ਆਦਿ ਕੌਂਸਲਰਾਂ ਤੋਂ ਇਲਾਵਾ ਰਮਾਕਾਂਤ ਕਾਲੀਆ, ਹੈਪੀ ਧੀਮਾਨ ਤੇ ਰਾਣਾ ਸੁਖਬੀਰ ਸਿੰਘ ਸਮੇਤ ਹੋਰ ਸਥਾਨਕ ਪਤਵੰਤੇ ਵੀ ਹਾਜ਼ਰ ਸਨ।
ਆਜ਼ਾਦੀ ਦਿਵਸ ਮਨਾਇਆ
ਜ਼ੀਰਕਪੁਰ, (ਮਨਿੰਦਰ ਸਿੰਘ)-ਆਜ਼ਾਦੀ ਦਿਵਸ ਅਤੇ ਤੀਆਂ ਦੇ ਤਿਉਹਾਰ ਮੌਕੇ ਮਿਸਟ ਹਸਪਤਾਲ ਬਲਟਾਣਾ ਵਿਖੇ ਹਸਪਤਾਲ ਦੇ ਵਿਹੜੇ ‘ਚ ਸ਼ਾਨਦਾਰ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਹਾਜ਼ਰ ਲੋਕਾਂ ਨੇ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਮਾਹੌਲ ਭਾਵਨਾਤਮਕ ਬਣਾ ਦਿੱਤਾ। ਇਸ ਤੋਂ ਬਾਅਦ ਮਨਾਏ ਤੀਆਂ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਔਰਤਾਂ ਨੇ ਆਜ਼ਾਦੀ ਦਿਵਸ ਤੇ ਤੀਆਂ ਦਾ ਜਸ਼ਨ ਮਨਾਇਆ। ਇਸ ਮੌਕੇ ਮਿਸਟ ਹਸਪਤਾਲ ਦੇ ਮਾਲਕ ਸਤਨਾਮ ਸਿੰਘ ਤੇ ਸੁਖਦੇਵ ਸਿੰਘ ਨੇ ਹਾਜ਼ਰ ਮਹਿਮਾਨਾਂ ਤੇ ਇਲਾਕਾ ਵਾਸੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਆਪਸ ‘ਚ ਜੋੜਨ ਦੇ ਨਾਲ-ਨਾਲ ਸਾਡੀ ਸੱਭਿਆਚਾਰਕ ਵਿਰਾਸਤ, ਰਵਾਇਤਾਂ ਤੇ ਕੌਮੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਮਲਟੀਟੈਕ ਟਾਵਰ ਸੈਕਟਰ-91 ਵਿਖੇ ਆਜ਼ਾਦੀ ਦਿਵਸ
ਐੱਸ. ਏ. ਐੱਸ. ਨਗਰ, (ਕਪਿਲ ਵਧਵਾ)-ਮਲਟੀਟੈੱਕ ਟਾਵਰ ਸੈਕਟਰ-91 ਮੁਹਾਲੀ ਵਿਖੇ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ (ਆਰ. ਡਬਲਿਊ. ਏ.) ਵਲੋਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ‘ਚ ਮਲਟੀਟੈੱਕ ਟਾਵਰ ਦੇ ਵੱਡੀ ਗਿਣਤੀ ਵਸਨੀਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ ਅਤੇ ਸਮਾਜ ‘ਚ ਮਹਿਲਾਵਾਂ ਦੀ ਬਰਾਬਰ ਭੂਮਿਕਾ ਦਾ ਸੰਦੇਸ਼ ਦਿੰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਹਰਮਨਜੀਤ ਸਿੰਘ ਕਰਨਲ ਵਲੋਂ ਅਦਾ ਕੀਤੀ ਗਈ। ਇਸ ਮੌਕੇ ਜਗਵਿੰਦਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਹੈਰੀ, ਜੇ. ਐਸ. ਭਾਟੀਆ, ਵਰਨਦੀਪ ਸਿੰਘ ਬਮਰਾ, ਨਰਿੰਦਰ ਸਿੰਘ ਕੋਹਲੀ, ਰਵਿੰਦਰ ਕੁਮਾਰ, ਰਾਕੇਸ਼ ਸ਼ਰਮਾ, ਬਿਸ਼ਨ ਲਾਲ ਆਹੂਜਾ, ਹਰਜੀਤ ਸਿੰਘ ਸੇਠੀ, ਜਗਮੀਤ ਸਿੰਘ ਕੰਗ, ਗੁੰਜਨ, ਬਲਬੀਰ ਕੌਰ, ਜਤਿੰਦਰ ਸੇਠੀ, ਰਵਿੰਦਰ ਕੌਰ ਬਮਰਾ ਅਤੇ ਅੰਕਿਤਾ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਝੰਡਾ ਲਹਿਰਾਉਣ ਉਪਰੰਤ ਹਾਜ਼ਰੀਨਾਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਤੇ ਤਰੱਕੀ ਲਈ ਵਚਨਬੱਧਤਾ ਪ੍ਰਗਟਾਈ ਗਈ। ਇਸ ਮੌਕੇ ਮਲਟੀਟੈੱਕ ਟਾਵਰ ਦਾ ਮਾਹੌਲ ਦੇਸ਼-ਭਗਤੀ ਦੇ ਜਜ਼ਬੇ ਨਾਲ ਭਰਿਆ ਰਿਹਾ। ਅੰਤ ਵਿਚ ਆਰ. ਡਬਲਿਊ. ਏ. ਵਲੋਂ ਸਮੂਹ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਰਾਸ਼ਟਰੀ ਸਮਾਗਮ ਆਪਸੀ ਏਕਤਾ, ਭਾਈਚਾਰੇ ਅਤੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਨਗਰ ਕੌਂਸਲ ਲਾਲੜੂ ਵਿਖੇ ਆਜ਼ਾਦੀ ਦਿਵਸ
ਲਾਲੜੂ, (ਰਾਜਬੀਰ ਸਿੰਘ)- ਆਜ਼ਾਦੀ ਦਿਵਸ ਮੌਕੇ ਨਗਰ ਕੌਂਸਲ ਲਾਲੜੂ ਵਿਖੇ ਆਜ਼ਾਦੀ ਦਿਵਸ ਪੂਰੇ ਜੋਸ਼, ਉਤਸ਼ਾਹ ਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ‘ਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਰੰਧਾਵਾ ਦੀ ਮੌਜੂਦਗੀ ‘ਚ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ ਵਲੋਂ ਤਿਰੰਗਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਲਾਮ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਜ਼ਾਦੀ ਸਾਨੂੰ ਸਾਡੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਅਣਗਿਣਤ ਕੁਰਬਾਨੀਆਂ ਸਦਕਾ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਮਿਲਜੁੱਲ ਕੇ ਕੰਮ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲਾਲੜੂ ਦੇ ਵਿਕਾਸ ਨੂੰ ਵੀ ਪਹਿਲ ਦੇ ਆਧਾਰ ‘ਤੇ ਅੱਗੇ ਲਿਜਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ, ਵਾਈਸ ਪ੍ਰਧਾਨ ਅਮਨ ਰਾਣਾ, ਕੌਂਸਲਰ ਸਾਹਿਬਾਨ, ਵਾਰਡ ਇੰਚਾਰਜ, ਪੰਚ-ਸਰਪੰਚ, ਨਗਰ ਕੌਂਸਲ ਦੇ ਅਧਿਕਾਰੀ-ਕਰਮਚਾਰੀ, ਸ਼ਹਿਰ ਵਾਸੀ ਤੇ ਹੋਰ ਹਾਜ਼ਰ ਸਨ।
ਓਮ ਜੀ ਸੰਸਥਾ ਦੇ ਸਮਾਗਮ ’ਚ ਪਰਮਿੰਦਰ ਸਿੰਘ ਗੋਲਡੀ ਨੇ ਲੁਆਈ ਹਾਜ਼ਰੀ
ਖਰੜ, (ਗੁਰਮੁੱਖ ਸਿੰਘ ਮਾਨ)- ਸ੍ਰੀ ਰਾਮ ਭਵਨ ਖਰੜ ਵਿਖੇ ਓਮ ਜੀ ਸੰਸਥਾ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਸਰਕਾਰ ਦੇ ਯੂਥ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਗੋਲਡੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਗੋਲਡੀ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸਾਡੇ ਸ਼ਹੀਦਾਂ ਦੀ ਦੇਣ ਹੈ। ਇਸ ਮੌਕੇ ਓਮ ਜੀ ਸੰਸਥਾ ਦੇ ਜ਼ਿਲ੍ਹਾ ਇੰਚਾਰਜ ਨਿਰਮਲ ਚੌਹਾਨ ਨੇ ਦੱਸਿਆ ਕਿ ਸਮਾਗਮ ‘ਚ ਜਨਕ ਮਗੋਟਾ, ਅਨਿਲ ਵਰਮਾ, ਵਿਜੈ ਬੰਸਲ, ਚਾਂਦ ਗੁਪਤਾ, ਊਸ਼ਾ ਰਾਣੀ, ਤੇ ਰੇਨੂੰ ਸਮੇਤ ਸੰਸਥਾ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ। ਸਮਾਗਮ ਵਿਚ ਦੇਸ਼ ਭਗਤੀ ਦੀ ਭਾਵਨਾ ਦਾ ਸੰਕਲਪ ਲਿਆ ਗਿਆ ਤੇ ਲੱਡੂ ਵੰਡੇ ਗਏ।
ਲਾਇਨਜ਼ ਕਲੱਬ ਵਲੋਂ ਵਿਦਿਆਰਥਣਾਂ ਦਾ ਸਨਮਾਨ
ਖਰੜ, 16 ਅਗਸਤ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਆਜ਼ਾਦੀ ਦਿਵਸ ਮੌਕੇ ਸਮਾਗਮ ਦੌਰਾਨ ਰਾਸ਼ਟਰੀ ਗੀਤ ਗਾਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਲੱਬ ਦੇ ਮੈਂਬਰ ਰਵਿੰਦਰ ਟੰਡਨ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਰਜਨੀਸ਼ ਕੁਮਾਰ ਦੀ ਅਗਵਾਈ ਵਿਚ ਇਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਲੱਡੂ ਵੀ ਵੰਡੇ ਗਏ। ਇਸ ਮੌਕੇ ਸੁਨੀਲ ਛਾਬੜਾ, ਸੰਜੀਵ ਕੁਮਾਰ ਤੇ ਪਰਮਜੀਤ ਸਿੰਘ ਸਮੇਤ ਹੋਰ ਕਲੱਬ ਮੈਂਬਰ ਵੀ ਹਾਜ਼ਰ ਸਨ।
ਲਾਲੜੂ ‘ਚ ਭਾਜਪਾ ਵਲੋਂ ਤਿਰੰਗਾ ਯਾਤਰਾ
ਲਾਲੜੂ, (ਰਾਜਬੀਰ ਸਿੰਘ)- ਭਾਰਤੀ ਜਨਤਾ ਪਾਰਟੀ ਮੰਡਲ ਲਾਲੜੂ ਵਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ‘ਚ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਮੰਡਲ ਪ੍ਰਧਾਨ ਸੰਜੂ ਰਾਣਾ, ਪੰਜਾਬ ਭਾਜਪਾ ਦੀ ਸਕੱਤਰ ਏਕਤਾ ਨਾਗਪਾਲ, ਜ਼ਿਲ੍ਹਾ ਮੀਤ ਪ੍ਰਧਾਨ ਰਾਜਪਾਲ ਰਾਣਾ, ਰਵਿੰਦਰ ਰਾਣਾ, ਐਡਵੋਕੇਟ ਰਾਜੇਸ਼ ਰਾਣਾ, ਜਸਮੇਰ ਰਾਣਾ, ਰਾਜੀਵ ਸ਼ਰਮਾ, ਸੁਰਹਿੰਦਰ ਸਿੰਘ ਖਜੂਰ ਮੰਡੀ, ਅਨੁਜ ਰਾਣਾ, ਵਿਕਾਸ ਕੁਮਾਰ ਅਤੇ ਨਵੀਨ ਸ਼ਰਮਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਤਿਰੰਗਾ ਯਾਤਰਾ ਭਾਜਪਾ ਦਫ਼ਤਰ ਤੋਂ ਸ਼ੁਰੂ ਹੋਈ ਅਤੇ ਲਾਲੜੂ ਆਈ. ਟੀ. ਆਈ. ਚੌਕ ਤੇ ਲਾਲੜੂ ਮੰਡੀ ਤੋਂ ਹੁੰਦੀ ਹੋਈ ਮੁੜ ਭਾਜਪਾ ਦਫ਼ਤਰ ਵਿਖੇ ਸਮਾਪਤ ਹੋਈ। ਯਾਤਰਾ ਦੌਰਾਨ ਟਰੈਕਟਰਾਂ, ਮੋਟਰਸਾਈਕਲਾਂ ਅਤੇ ਕਾਰਾਂ ਦੇ ਕਾਫ਼ਲੇ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਪੈਦਲ ਵੀ ਸ਼ਾਮਿਲ ਹੋਏ। ਭਾਗੀਦਾਰਾਂ ਨੇ ਹੱਥਾਂ ‘ਚ ਤਿਰੰਗੇ ਝੰਡੇ ਲੈ ਕੇ ਦੇਸ਼ ਪ੍ਰਤੀ ਆਪਣਾ ਸਤਿਕਾਰ ਅਤੇ ਏਕਤਾ ਦਾ ਸੰਦੇਸ਼ ਦਿੱਤਾ। ਇਸ ਦੌਰਾਨ ‘ਭਾਰਤ ਮਾਤਾ ਦੀ ਜੈ’ ਦੇ ਨਾਅਰਿਆਂ ਨਾਲ ਮਾਹੌਲ ਦੇਸ਼ਭਗਤੀ ਦੇ ਰੰਗ ‘ਚ ਰੰਗਿਆ ਰਿਹਾ। ਭਾਜਪਾ ਆਗੂਆਂ ਨੇ ਕਿਹਾ ਕਿ ਤਿਰੰਗਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦਾ ਪ੍ਰਤੀਕ ਹੈ।