15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ ਹਰਿਆਣਾ-ਨਾਇਬ ਸਿੰਘ ਸੈਣੀ

ਚੰਡੀਗੜ੍ਹ, 16 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਹਾਂਸੀ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਤੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਤੀਜ ਦੇ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਰਾਸ਼ਟਰ ਦੀ ਰਾਖੀ ਲਈ ਕੁਰਬਾਨੀ ਦੇਣ ਵਾਲੇ ਜਾਣੇ-ਪਛਾਣੇ ਤੇ ਅਣਜਾਣ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹਰਿਆਣਾ ਨੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ।

Ad Position 21
No active advertisement
ਅਜੀਤ ਡੈਸਕ 17-08-2026
ਚੰਡੀਗੜ੍ਹ, 16 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਹਾਂਸੀ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਤੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਤੀਜ ਦੇ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਤੋਂ ਬਾਅਦ ਰਾਸ਼ਟਰ ਦੀ ਰਾਖੀ ਲਈ ਕੁਰਬਾਨੀ ਦੇਣ ਵਾਲੇ ਜਾਣੇ-ਪਛਾਣੇ ਤੇ ਅਣਜਾਣ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹਰਿਆਣਾ ਨੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਦੇ ਸਿਲਵਰ ਮੈਡਲ ਜੇਤੂ ਹਾਂਸੀ ਦੇ ਬਾਕਸਰ ਨਰੇਂਦਰ ਬੇਰਵਾਲ ਨੂੰ ਸਨਮਾਨਿਤ ਕੀਤਾ ਤੇ ਸਰਵਿਸ ਸਕਿਓਰਿਟੀ ਐਕਟ ਤਹਿਤ 9 ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਗਾਰੰਟੀ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਦੌਰਾਨ ਸਕੂਲੀ ਬੱਚਿਆਂ ਦੀਆਂ ਟੀਮਾਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਐਚ.ਪੀ.ਏ., ਮਧੂਬਨ ਦੇ ਪੁਲਿਸ ਕਰਮਚਾਰੀਆਂ ਨੇ ਵੀ ਪ੍ਰਭਾਵਸ਼ਾਲੀ ਸ਼ੋਅ ਪੇਸ਼ ਕੀਤਾ। ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ ਤੇ ਹਰਿਆਣਾ ਦੀ ਵਿਕਾਸ ਯਾਤਰਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਮੌਜੂਦਾ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸੂਬਾ ‘ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਤੇਜ਼ ਗਤੀ ਨਾਲ ਅੱਗੇ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਂਸੀ ਸੂਬੇ ਦਾ 23ਵਾਂ ਜ਼ਿਲ੍ਹਾ ਬਣਿਆ ਹੈ ਤੇ ਉਨ੍ਹਾਂ ਨੂੰ ਇੱਥੇ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਉਣ ਦਾ ਸੁਭਾਗ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਵਿਕਾਸ ਦਾ ਲਾਭ ਸਮਾਜ ਦੇ ਅੰਤਿਮ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਵਿਚ ਗੁਰੂਗ੍ਰਾਮ ਗਲੋਬਲ ਸਿਟੀ, ਨਾਰਨੌਲ ਲੌਜਿਸਟਿਕਸ ਹਬ, ਹਿਸਾਰ ਮੈਨੂਫੈਕਚਰਿੰਗ ਕਲੱਸਟਰ ਤੇ ਸੋਹਨਾ ਇਲੈਕਟ੍ਰੌਨਿਕਸ ਪਾਰਕ ਵਰਗੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਹਾ ਹੈ। ਪਿਛਲੇ ਲਗਪਗ 12 ਸਾਲਾਂ ਵਿਚ ਪ੍ਰਦੇਸ਼ ਵਿਚ 15 ਲੱਖ 54 ਹਜ਼ਾਰ ਸੂਖਮ, ਲਘੂ ਅਤੇ ਮੱਧਮ ਉਦਯੋਗ ਸਥਾਪਿਤ ਹੋਏ ਹਨ, ਜਿਨ੍ਹਾਂ ਵਿੱਚ 97 ਲੱਖ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿਆਵਲ ਤੇ ਵਾਤਾਵਰਨ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ-ਸੰਸਦ ਮੈਂਬਰ ਮਨੀਸ਼ ਤਿਵਾੜੀ ਅਗਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 17 ਦੇ ਪਰੇਡ ਮੈਦਾਨ ’ਚ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ
Ad Position 24