15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ)–ਪੰਜਾਬ ’ਚ ਭਾਜਪਾ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਗੜ੍ਹਵਾਲ ਸਮਾਜ ਨਾਲ ਸਬੰਧਿਤ 250 ਤੋਂ ਵੱਧ ਲੋਕਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਖਰੜ, ਮੁਹਾਲੀ ਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਇਸ ਸਿਆਸੀ ਕਦਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਅਹਿਮ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।

Ad Position 21
No active advertisement
ਸੋਮਵਾਰ, 17 ਅਗਸਤ, 2026 17-08-2026
ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ)–ਪੰਜਾਬ ’ਚ ਭਾਜਪਾ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਗੜ੍ਹਵਾਲ ਸਮਾਜ ਨਾਲ ਸਬੰਧਿਤ 250 ਤੋਂ ਵੱਧ ਲੋਕਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਖਰੜ, ਮੁਹਾਲੀ ਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਇਸ ਸਿਆਸੀ ਕਦਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਅਹਿਮ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ, ਦੇਸ਼ ਦੇ ਵਿਕਾਸ ਅਤੇ ਰਾਸ਼ਟਰ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ’ਚ ਸ਼ਾਮਲ ਹੋਏ ਗੜ੍ਹਵਾਲ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ।ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾਗਾਓਂ ਗੜ੍ਹਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ ਅਤੇ ਡੇਰਾਬੱਸੀ ਗੜ੍ਹਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਗੜ੍ਹਵਾਲ ਸਭਾ ਦੇ ਕਈ ਅਹੁਦੇਦਾਰਾਂ ਤੇ 250 ਤੋਂ ਵੱਧ ਮੈਂਬਰਾਂ ਨੇ ਭਾਜਪਾ ਦਾ ਪੱਲਾ ਫੜਿਆ। ਇਹ ਸ਼ਮੂਲੀਅਤ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ ਦੀ ਪ੍ਰੇਰਣਾ ਨਾਲ ਹੋਈ। ਇਸ ਸਬੰਧੀ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਗਿੱਲ, ਡਾ ਸਭਾਸ਼ ਸ਼ਰਮਾ, ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸੂਬੇ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਸਨ। ਐਡਵੋਕੇਟ ਐਨ. ਕੇ. ਵਰਮਾ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਭਾਜਪਾ ਪਰਿਵਾਰ ’ਚ ਸਵਾਗਤ ਕਰਦਿਆਂ ਕਿਹਾ ਕਿ ਗੜ੍ਹਵਾਲ ਸਮਾਜ ਦੇ ਵੱਡੀ ਗਿਣਤੀ ਲੋਕਾਂ ਦਾ ਭਾਜਪਾ ਨਾਲ ਜੁੜਨਾ ਸੰਗਠਨ ਲਈ ਅਹਿਮ ਪ੍ਰਾਪਤੀ ਹੈ। ਇਸ ਮੌਕੇ ਗੜ੍ਹਵਾਲ ਸਭਾ ਦੇ ਮੈਂਬਰਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਖਰੜ, ਮੁਹਾਲੀ ਅਤੇ ਡੇਰਾਬੱਸੀ ਹਲਕਿਆਂ ’ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਸਮਾਜ ਦੇ ਮੈਂਬਰ ਪੂਰੀ ਤਾਕਤ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਉੱਤੇ ਬਾਹਰੀ ਤਾਕਤਾਂ ਵਲੋਂ ਰਚੀ ਗਈ ਸਿਆਸੀ ਸਾਜ਼ਿਸ-ਕੇਂਦਰੀ ਸਿੰਘ ਸਭਾ ਅਗਲੀ ਖ਼ਬਰ ਸੁਲਫੇ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ, ਕੇਸ ਦਰਜ
Ad Position 24