ਐੱਸ. ਸੀ. ਵਿੰਗ ਦਾ ਪ੍ਰਧਾਨ ਥਾਪਿਆ ਚੰਡੀਗੜ੍ਹ, 17 ਅਗਸਤ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਸ. ਵਡਾਲਾ ਨੇ ਦੱਸਿਆ ਕਿ ਸ ਹਰਵੇਲ ਸਿੰਘ ਐਮ.ਏ, ਬੀ-ਐੱਡ, ਐਲ.ਐਲ.ਬੀ ਪਾਸ, ਇਕ ਪੜ੍ਹੇ ਲਿਖੇ ਇਮਾਨਦਾਰ ਤੇ ਮਿਹਨਤੀ ਇਨਸਾਨ ਹਨ। ਪ੍ਰਸ਼ਾਸਨਿਕ ਤਜਰਬੇ ਵਜੋਂ ਉਹ ਰਿਟਾਇਰਡ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਨ ਅਤੇ ਬਤੌਰ ਪ੍ਰਿੰਸੀਪਲ ਕਈ ਥਾਵਾਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਸ. ਮਾਧੋਪੁਰ ਅਧਿਆਪਕ ਯੂਨੀਅਨ ਵਿਚ ਅਤੇ ਭਾਰਤੀ ਘੱਟ ਗਿਣਤੀ ਅਤੇ ਦਲਿੱਤ ਫਰੰਟ ਵਿਚ ਵੀ ਬਤੌਰ ਜਨਰਲ ਸਕੱਤਰ ਆਪਣੀਆਂ ਸੇਵਾਵਾਂ ਦਿੰਦੇ ਰਹੇ ਹਨ। ਮੌਜੂਦਾ ਸਮੇਂ ਵਿਚ ਵੀ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਨਾਲ-ਨਾਲ ਹੋਰ ਵੀ ਕਈ ਸਮਾਜਿਕ ਸੰਸਥਾਵਾਂ ਵਿਚ ਕੰਮ ਕਰ ਰਹੇ ਹਨ। ਇਸ ਲਈ ਪਾਰਟੀ ਨੇ ਉਨ੍ਹਾਂ ਵਲੋਂ ਕੀਤੀਆਂ ਸੇਵਾਵਾਂ ਅਤੇ ਉਨ੍ਹਾਂ ਦੇ ਜੁਝਾਰੂ ਜਜ਼ਬੇ ਨੂੰ ਸਨਮੁੱਖ ਰੱਖਦਿਆਂ, ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਅਤੇ ਜ਼ਿਲ੍ਹਾ ਪੱਧਰੀ ਢਾਂਚੇ ਨੂੰ ਲਾਮਬੱਧ ਕਰਨ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ। 17ਸੀਐਚਡੀ01 ਹਰਵੇਲ ਸਿੰਘ ਮਾਧੋਪੁਰ