18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਿਊ ਲੇਕ ’ਤੇ ਦੇਸ਼ ਭਗਤੀ ਦਾ ਜਲਵਾ, ਤਿਰੰਗੇ ਦੀ ਸ਼ਾਨ ਨਾਲ ਸਮਾਪਤ ਹੋਈ ‘ਹਰ ਘਰ ਤਿਰੰਗਾ’ ਮੁਹਿੰਮ

ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ)- ਦੇਸ਼ ਭਗਤੀ ਦੇ ਜਜ਼ਬੇ, ਰਾਸ਼ਟਰੀ ਏਕਤਾ ਤੇ ਤਿਰੰਗੇ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਸੈਕਟਰ-42 ਸਥਿਤ ਨਿਊ ਲੇਕ ਵਿਖੇ ‘ਹਰ ਘਰ ਤਿਰੰਗਾ’ ਮੁਹਿੰਮ ਦਾ ਸ਼ਾਨਦਾਰ ਸਮਾਪਨ ਹੋਇਆ। ਯੂ.

Ad Position 21
No active advertisement
ਅਜੀਤ ਡੈਸਕ 18-08-2026
ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ)- ਦੇਸ਼ ਭਗਤੀ ਦੇ ਜਜ਼ਬੇ, ਰਾਸ਼ਟਰੀ ਏਕਤਾ ਤੇ ਤਿਰੰਗੇ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਸੈਕਟਰ-42 ਸਥਿਤ ਨਿਊ ਲੇਕ ਵਿਖੇ ‘ਹਰ ਘਰ ਤਿਰੰਗਾ’ ਮੁਹਿੰਮ ਦਾ ਸ਼ਾਨਦਾਰ ਸਮਾਪਨ ਹੋਇਆ। ਯੂ. ਟੀ. ਪ੍ਰਸ਼ਾਸਨ ਦੇ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਵਿਭਾਗ ਵਲੋਂ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬਾਈਕ ਤੇ ਵਿੰਟੇਜ ਕਾਰ ਰੈਲੀ, ਭਾਰਤੀ ਫੌਜ ਤੇ ਆਈ.ਟੀ.ਬੀ.ਪੀ. ਦੀਆਂ ਪ੍ਰਦਰਸ਼ਨੀਆਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ‘ਵੰਦੇ ਮਾਤਰਮ’ ’ਤੇ ਆਧਾਰਿਤ ਲਾਈਟ, ਲੇਜ਼ਰ ਤੇ ਸਾਊਂਡ ਸ਼ੋਅ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਤੋਂ ਹੀ ਨਿਊ ਲੇਕ ਦਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਤਿਰੰਗੇ ਨਾਲ ਸਜੇ ਸਮਾਗਮ ਵਾਲੇ ਸਥਾਨ ’ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਬਾਈਕ ਅਤੇ ਵਿੰਟੇਜ ਕਾਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਮਾਗਮ ਵਿਚ ਭਾਰਤੀ ਫੌਜ ਤੇ ਇੰਡੋ-ਤਿੱਬਤ ਬਾਰਡਰ ਪੁਲਿਸ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸਮਾਗਮ ਦਾ ਸਭ ਤੋਂ ਪ੍ਰਭਾਵਸ਼ਾਲੀ ਹਿੱਸਾ ‘ਵੰਦੇ ਮਾਤਰਮ’ ਦੀ ਥੀਮ ’ਤੇ ਆਧਾਰਿਤ ਸ਼ਾਨਦਾਰ ਲਾਈਟ, ਲੇਜ਼ਰ ਅਤੇ ਸਾਊਂਡ ਸ਼ੋਅ ਰਿਹਾ। ਰੌਸ਼ਨੀ, ਲੇਜ਼ਰ, ਸੰਗੀਤ ਅਤੇ ਆਵਾਜ਼ ਦੇ ਸ਼ਾਨਦਾਰ ਸੁਮੇਲ ਨਾਲ ਪੇਸ਼ ਕੀਤੇ ਗਏ ਇਸ ਸ਼ੋਅ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ‘ਹਰ ਘਰ ਤਿਰੰਗਾ’ ਮੁਹਿੰਮ ਦੇ ਇਸ ਸਮਾਪਨ ਸਮਾਗਮ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਰਿਹਾ। ਇਸ ਮੌਕੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵੱਖ-ਵੱਖ ਪ੍ਰਦਰਸ਼ਨੀਆਂ ਤੇ ਪੇਸ਼ਕਾਰੀਆਂ ਦਾ ਜਾਇਜ਼ਾ ਲੈਂਦਿਆਂ ਫੌਜ ਤੇ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ। ਸਮਾਗਮ ਵਿਚ ਆਏ ਲੋਕਾਂ ਨੇ ਵੀ ਸੁਰੱਖਿਆ ਬਲਾਂ ਵਲੋਂ ਪੇਸ਼ ਕੀਤੀਆਂ ਗਤੀਵਿਧੀਆਂ ਨੂੰ ਨੇੜਿਓਂ ਦੇਖਿਆ। ਇਸ ਮੌਕੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਦੀਪ੍ਰਵਾ ਲਾਕੜਾ, ਸਕੱਤਰ ਵਿਗਿਆਨ ਤੇ ਤਕਨਾਲੋਜੀ ਸੌਰਭ ਕੁਮਾਰ, ਸਕੱਤਰ ਪ੍ਰਾਹੁਣਚਾਰੀ ਸਵਪਨਿਲ ਐੱਮ. ਨਾਇਕ, ਸਕੱਤਰ ਸਹਿਕਾਰਤਾ ਮੁਹੰਮਦ ਮਨਸੂਰ ਐਲ., ਸੀ.ਐਸ.ਐਸ. ਸਕੱਤਰ, ਕਿਰਤ ਤੇ ਰੋਜ਼ਗਾਰ ਸਕੱਤਰ ਅਨੁਰਾਧਾ ਐਸ. ਚਗਤੀ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਭਾਜਪਾ ਵਲੋਂ ਕੌਸਲਰ ਕੁਲਜੀਤ ਸਿੰਘ ਸੰਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਅਗਲੀ ਖ਼ਬਰ ਡਾ. ਪਰਮਜੀਤ ਕੌਰ ਸਿੱਧੂ ਨੇ ਯੂ. ਕੇ. ’ਚ ਹੋਈ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ’ਚ ਪੰਜਾਬ ਯੂਨੀਵਰਸਿਟੀ ਦੀ ਕੀਤੀ ਨੁਮਾਇੰ...
Ad Position 24