18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ’ਚ 75% ਲਾਭਪਾਤਰੀ 18 ਤੋਂ 45 ਉਮਰ ਵਰਗ ਨਾਲ ਸੰਬੰਧਿਤ ਮੁੱਖ ਮੰਤਰੀ ਸਿਹਤ ਯੋਜਨਾ, ‘ਯੁੱਧ ਨਸ਼ਿਆਂ ਵਿਰੁੱਧ’ਅਤੇ ‘ਸੀ. ਐੱਮ. ਦੀ ਯੋਗਸ਼ਾਲਾ’ ਨੇ ਪੰਜਾਬ ਦੀ ਮਾਨਸਿਕ ਸਿਹਤ ਦੇਖਭਾਲ ਪ੍ਰਣਾਲੀ ਨੂੰ ਵੱਡੇ ਪੱਧਰ ’ਤੇ ਕੀਤਾ ਮਜ਼ਬੂਤ- ਡਾ. ਬਲਬੀਰ ਸਿੰਘ

ਚੰਡੀਗੜ੍ਹ; 17 ਅਗਸਤ (ਅਜੀਤ ਬਿਊਰੋ)- ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ ਢੰਗ ਨਾਲ ਨਜਿੱਠਣ ਵਿਚ ਮੱਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.

Ad Position 21
No active advertisement
ਚੰਡੀਗੜ੍ਹ ’ਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਸਹਾਇਕ ਲੋਕ ਸੰਪਰਕ ਅਧਿਕਾਰੀ ਸਚਿਨ ਸਿੰਗਲਾ ਨੂੰ ਸਨਮਾਨਿਤ ਕਰਦੇ ਹੋਏ, ਨਾਲ ਮੌਜੂਦ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ। ਤਸਵੀਰ : ਗੁਰਿੰਦਰ ਸਿੰਘ 18-08-2026
ਚੰਡੀਗੜ੍ਹ; 17 ਅਗਸਤ (ਅਜੀਤ ਬਿਊਰੋ)- ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ ਢੰਗ ਨਾਲ ਨਜਿੱਠਣ ਵਿਚ ਮੱਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕੈਸ਼ਲੈੱਸ ਇਲਾਜ ਪ੍ਰਾਪਤ ਕਰਨ ਵਾਲੇ 284 ਲਾਭਪਾਤਰੀ 31–45 ਉਮਰ ਵਰਗ ਦੇ ਸਨ, ਜਦਕਿ 249 ਲਾਭਪਾਤਰੀ 18–30 ਉਮਰ ਵਰਗ ਨਾਲ ਸਬੰਧਤ ਸਨ। ਇਨ੍ਹਾਂ ਦੋਵਾਂ ਉਮਰ ਵਰਗਾਂ ਨੂੰ ਮਿਲਾ ਕੇ ਕੁੱਲ 533 ਲਾਭਪਾਤਰੀ ਬਣਦੇ ਹਨ, ਜੋ ਕੁੱਲ ਲਾਭਪਾਤਰੀਆਂ ਦਾ 75.2 ਫ਼ੀਸਦੀ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮਾਨਸਿਕ ਸਿਹਤ ਸੇਵਾਵਾਂ ਅਜਿਹੀ ਸਹੂਲਤ ਨਹੀਂ ਬਣਨੀਆਂ ਚਾਹੀਦੀਆਂ, ਜਿਸ ਲਈ ਪਰਿਵਾਰ ਸਿਰਫ਼ ਉਦੋਂ ਹੀ ਪਹੁੰਚ ਕਰੇ ਜਦੋਂ ਉਹ ਖ਼ਰਚਾ ਚੁੱਕਣ ਦੇ ਸਮਰੱਥ ਹੋਵੇ। ਜੇਕਰ ਕਿਸੇ ਵਿਅਕਤੀ ਨੂੰ ਪੇਸ਼ੇਵਰ ਮਦਦ ਦੀ ਲੋੜ ਹੈ ਤਾਂ ਉਸ ਵਿਅਕਤੀ ਨੂੰ ਸਹੀ ਸਮੇਂ ’ਤੇ ਸਹੀ ਇਲਾਜ ਮੁਹੱਈਆ ਕਰਵਾਉਣਾ ਹੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ।’ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦੇ ਕੈਸ਼ਲੈੱਸ ਸਿਹਤ ਕਵਰ ਤੇ ਮਾਨਸਿਕ ਸਿਹਤ ਇਲਾਜ ਨੂੰ ਵੀ ਇਸ ਵਿੱਚ ਸ਼ਾਮਲ ਕੀਤੇ ਜਾਣ ਨਾਲ ਇਹ ਯੋਜਨਾ ਮਾਨਸਿਕ ਸਿਹਤ ਸਮੱਸਿਆਵਾਂ ਦੇ ਇਲਾਜ ਲਈ ਲੋਕਾਂ ਦੇ ਸਾਹਮਣੇ ਆਉਣ ਵਾਲੀ ਵਿੱਤੀ ਝਿਜਕ ਨੂੰ ਦੂਰ ਕਰਨ ਵਿਚ ਸਹਾਈ ਹੋ ਰਹੀ ਹੈ। ਇਸ ਦੇ ਨਾਲ ਹੀ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰੋਕਥਾਮ, ਨਸ਼ਾ ਛੁਡਾਊ ਸੇਵਾਵਾਂ ਅਤੇ ਮੁੜ ਵਸੇਬੇ ਨੂੰ ਮਜ਼ਬੂਤ ਕਰਦੀ ਹੈ, ਜਦਕਿ ‘ਸੀ. ਐੱਮ. ਦੀ ਯੋਗਸ਼ਾਲਾ’ ਪਹੁੰਚਯੋਗ ਸਿਹਤ ਤੇ ਤੰਦਰੁਸਤੀ ਸਬੰਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦੀ ਹੈ। ਸਿਵਲ ਹਸਪਤਾਲ ਬਰਨਾਲਾ ਦੀ ਕਨਸਲਟੈਂਟ ਮਨੋਚਿਕਿਤਸਕ ਡਾ. ਗਗਨਦੀਪ ਸੇਖੋਂ, ਐੱਮ. ਡੀ. (ਮਨੋਚਿਕਿਤਸਾ), ਨੇ ਕਿਹਾ, “ਮਾਨਸਿਕ ਸਿਹਤ ਦੇ ਨਜ਼ਰੀਏ ਤੋਂ 18–45 ਉਮਰ ਵਰਗ ਵਿਸ਼ੇਸ਼ ਤੌਰ ’ਤੇ ਅਹਿਮ ਹੈ ਕਿਉਂਕਿ ਇਹ ਉਹ ਪੜਾਅ ਹੁੰਦਾ ਹੈ ਜਦੋਂ ਲੋਕ ਆਪਣਾ ਕਰੀਅਰ ਬਣਾ ਰਹੇ ਹੁੰਦੇ ਹਨ, ਰਿਸ਼ਤਿਆਂ ਨੂੰ ਸੰਭਾਲ ਰਹੇ ਹੁੰਦੇ ਹਨ, ਪਰਿਵਾਰ ਪਾਲ ਰਹੇ ਹੁੰਦੇ ਹਨ ਤੇ ਮਹੱਤਵਪੂਰਨ ਵਿੱਤੀ ਜ਼ਿੰਮੇਵਾਰੀਆਂ ਨਿਭਾ ਰਹੇ ਹੁੰਦੇ ਹਨ। ਡਾ. ਗਗਨਦੀਪ ਸੇਖੋਂ ਨੇ ਅੱਗੇ ਕਿਹਾ, “ਮਾਨਸਿਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਜਦੋਂ ਤੱਕ ਉਹ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਨਹੀਂ ਕਰ ਦਿੰਦੀਆ, ਪਰ ਉਦੋਂ ਤੱਕ ਉਨ੍ਹਾਂ ਦਾ ਇਲਾਜ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ ’ਚ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਫ਼ਰਜ਼ ਪ੍ਰਤੀ ਸਮਰਪਣ ਤੇ ਕਾਰਜਕੁਸ਼ਲਤਾ ਲਈ ਸਚਿਨ ਸਿੰਗਲਾ ਸਨਮਾਨਿਤ
Ad Position 24