18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਾਬਾਲਿਗ ਲੜਕੀ ਨੂੰ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 17 ਅਗਸਤ (ਮਨਿੰਦਰ ਸਿੰਘ)- ਸਥਾਨਕ ਵੀ. ਆਈ.

Ad Position 21
No active advertisement
ਅਜੀਤ ਡੈਸਕ 18-08-2026
ਜ਼ੀਰਕਪੁਰ, 17 ਅਗਸਤ (ਮਨਿੰਦਰ ਸਿੰਘ)- ਸਥਾਨਕ ਵੀ. ਆਈ. ਪੀ. ਰੋਡ ‘ਤੇ ਸਥਿਤ ਐੱਚ. ਐੱਲ. ਪੀ. ਸੋਸ਼ਲ ਸਕੁਏਅਰ ਵਪਾਰਕ ਪ੍ਰਾਜੈਕਟ ‘ਚੋਂ ਇਕ 16 ਸਾਲਾ ਨਾਬਾਲਿਗ ਲੜਕੀ ਦੇ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਜ਼ੀਰਕਪੁਰ ਪੁਲਿਸ ਨੇ ਲਾਪਤਾ ਲੜਕੀ ਦੇ ਭਰਾ ਦੀ ਸ਼ਿਕਾਇਤ ‘ਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਨਾਬਾਲਿਗ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮਿਥੁਨ ਕੁਮਾਰ ਮੂਲ ਵਾਸੀ ਜ਼ਿਲ੍ਹਾ ਭਾਗਲਪੁਰ (ਬਿਹਾਰ) ਤੇ ਹਾਲ ਵਾਸੀ ਐੱਚ. ਐੱਲ. ਪੀ. ਸੋਸ਼ਲ ਸਕੁਏਅਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਥੇ ਰਹਿੰਦਾ ਹੈ ਅਤੇ ਮਕੈਨਿਕ ਵਜੋਂ ਕੰਮ ਕਰਦਾ ਹੈ। ਬੀਤੀ 13 ਅਗਸਤ ਨੂੰ ਪਰਿਵਾਰ ਦੇ ਬਾਕੀ ਮੈਂਬਰ ਆਪਣੇ ਕੰਮਾਂ-ਕਾਰਾਂ ‘ਤੇ ਗਏ ਹੋਏ ਸਨ ਅਤੇ ਸ਼ਾਮ ਦੇ ਕਰੀਬ 5 ਵਜੇ ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਦੀ 16 ਸਾਲਾ ਭੈਣ ਘਰੋਂ ਗਾਇਬ ਸੀ। ਉਨ੍ਹਾਂ ਆਪਣੇ ਪੱਧਰ ‘ ਤੇ ਰਿਸ਼ਤੇਦਾਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਉਸ ਦੀ ਕਾਫ਼ੀ ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਉਸ ਦੀ ਨਾਬਾਲਿਗ ਭੈਣ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਇਸ ਸੰਬੰਧੀ ਜ਼ੀਰਕਪੁਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਮੁਲਜ਼ਮ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 137 (2) ਅਤੇ 96 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਕੰਗ ਨੇ ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਥਾਰ ਸਵਾਰ ਲੁਟੇਰੇ ਏ. ਟੀ. ਐੱਮ. ਕੱਟ ਕੇ ਨਕਦੀ ਵਾਲਾ ਬਾਕਸ ਲੈ ਕੇ ਫ਼ਰਾਰ
Ad Position 24