18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹਾ ਸਵੀਪ ਟੀਮ ਵਲੋਂ ਨਵੇਂ ਵੋਟਰਾਂ ਨਾਲ ਰੂ-ਬਰੂ ਪ੍ਰੋਗਰਾਮ

ਐੱਸ. ਏ.

Ad Position 21
No active advertisement
ਅਜੀਤ ਡੈਸਕ 18-08-2026
ਐੱਸ. ਏ. ਐੱਸ. ਨਗਰ, 17 ਅਗਸਤ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਚੋਣ ਦਫ਼ਤਰ ਦੀ ਸਵੀਪ ਟੀਮ ਵਲੋਂ ਇੰਡੋ ਗਲੋਬਲ ਕਾਲਜ ਆਫ਼ ਆਰਕੀਟੈਕਚਰ ਮੁਹਾਲੀ ਦੇ ਵਿਦਿਆਰਥੀਆਂ ਨਾਲ ‘ਨਵੇਂ ਵੋਟਰਾਂ ਨਾਲ ਰੂਬਰੂ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਚੋਣ ਪ੍ਰਕਿਰਿਆ, ਵਿਸ਼ੇਸ਼ ਗਹਿਰੀ ਸੁਧਾਈ ਅਤੇ ਚੋਣ ਪ੍ਰਕਿਰਿਆ ‘ਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ‘ਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕੈਂਪਸ ਅੰਬੈਸਡਰਾਂ ਦੀ ਜ਼ਿੰਮੇਵਾਰੀ ਤੇ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਨੌਜਵਾਨਾਂ ਵਲੋਂ ਨਿਭਾਈ ਜਾ ਸਕਣ ਵਾਲੀ ਸਰਗਰਮ ਭੂਮਿਕਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਂਅ ਵੋਟਰ ਸੂਚੀ ‘ਚ ਦਰਜ ਨਹੀਂ ਹੋਇਆ ਜਾਂ ਕਿਸੇ ਵੋਟਰ ਦੇ ਇੰਦਰਾਜ਼ ਸੰਬੰਧੀ ਕੋਈ ਇਤਰਾਜ਼ ਹੋਵੇ ਤਾਂ ਦਾਅਵੇ ਅਤੇ ਇਤਰਾਜ਼ ਰਾਹੀਂ ਇਸ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਈ. ਸੀ. ਆਈ. ਨੈਟ ਅਤੇ ਸੀ ਵਿਜ਼ੀਲ ਸਮੇਤ ਵੱਖ-ਵੱਖ ਚੋਣ ਐਪਾਂ ਸੰਬੰਧੀ ਸਵਾਲ ਪੁੱਛੇ ਅਤੇ 1950 ਵੋਟਰ ਹੈਲਪਲਾਈਨ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਵਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਵਿਸਥਾਰ ਨਾਲ ਜਵਾਬ ਦਿੱਤੇ ਗਏ। ਇਸ ਮੌਕੇ ਚੋਣ ਕਾਨੂੰਨਗੋ ਸੁਰਿੰਦਰ ਬੱਤਰਾ, ਜਗਤਾਰ ਸਿੰਘ ਤੇ ਇੰਡੋ ਗਲੋਬਲ ਕਾਲਜ ਦੇ ਆਰਕੀਟੈਕਚਰ ਵਿਭਾਗ ਤੋਂ ਅਧਿਆਪਕਾ ਜਸਪ੍ਰੀਤ ਕੌਰ ਉਚੇਚੇ ਤੌਰ ‘ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਡਾਇਰੈਕਟਰ ਜਨਗਣਨਾ ਸੰਚਾਲਨ ਪੰਜਾਬ ਵਲੋਂ ਮੁਹਾਲੀ ਵਿਖੇ ਸਮੀਖਿਆ ਮੀ... ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24