18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਤੇ ਲਿੰਕ ਸੜਕਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਐੱਸ. ਏ.

Ad Position 21
No active advertisement
ਮੁਹਾਲੀ ਸਥਿਤ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਅਧਿਕਾਰੀਆਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਹਰਚੰਦ ਸਿੰਘ ਬਰਸਟ। ਅਜੀਤ ਤਸਵੀਰ 18-08-2026
ਐੱਸ. ਏ. ਐੱਸ. ਨਗਰ, 17 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੀਆਂ ਮੰਡੀਆਂ, ਲਿੰਕ ਸੜਕਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਿਆਰੀ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਮੰਡੀਆਂ ‘ਚ ਬਿਹਤਰ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ। ਚੇਅਰਮੈਨ ਬਰਸਟ ਨੇ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਸੂਬੇ ‘ਚ ਅਤਿ-ਆਧੁਨਿਕ ਰਿਟੇਲ ਫ਼ਲ ਅਤੇ ਸਬਜੀ ਮੰਡੀਆਂ ਨੂੰ ਵਿਕਸਿਤ ਕਰਨ ਦੀ ਯੋਜਨਾ ਤਹਿਤ ਪਹਿਲੇ ਪੜਾਅ ‘ਚ 5 ਅਤਿ-ਆਧੁਨਿਕ ਰਿਟੇਲ ਮੰਡੀਆਂ ਤਿਆਰ ਕੀਤੀਆਂ ਜਾਣਗੀਆਂ। ਇਨ੍ਹਾਂ ਮੰਡੀਆਂ ‘ਚ ਸਾਫ਼-ਸਫ਼ਾਈ, ਬਿਜਲੀ, ਪਾਣੀ, ਪਲੇਟਫਾਰਮ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਧੁਨਿਕ ਮੰਡੀਆਂ ਦਾ ਉਦੇਸ਼ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਵਾਤਾਵਰਨ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਤਾਵਰਨ ਨੂੰ ਸਾਫ਼ ਅਤੇ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ਭਰ ‘ਚ 55 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 34 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਮੂਹ ਮਾਰਕੀਟ ਕਮੇਟੀਆਂ, ਫ਼ੀਲਡ ਦਫ਼ਤਰਾਂ ਅਤੇ ਮੰਡੀਆਂ ਦੇ ਕਵਰ ਸ਼ੈੱਡਾਂ ‘ਤੇ ਸੋਲਰ ਪਾਵਰ ਪਲਾਂਟ ਲਗਾਉਣ ਦੇ ਕੰਮ ਨੂੰ ਵੀ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਮਨਿੰਦਰਜੀਤ ਸਿੰਘ ਬੇਦੀ ਜੀ. ਐਮ. ਅਤੇ ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਡੀ. ਜੀ. ਐਮ. ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਥਾਣੇ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਡਾਇਰੈਕਟਰ ਜਨਗਣਨਾ ਸੰਚਾਲਨ ਪੰਜਾਬ ਵਲੋਂ ਮੁਹਾਲੀ ਵਿਖੇ ਸਮੀਖਿਆ ਮੀ...
Ad Position 24