19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਦੇ ਮਾਝਾ, ਦੁਆਬਾ ਤੇ ਪੁਆਧ ਖੇਤਰ ਵਿਚ ਪਿਆ ਦਰਮਿਆਨੇ ਤੋਂ ਭਾਰੀ ਮੀਂਹ

ਚੰਡੀਗੜ੍ਹ, 18 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪਿਆ, ਜਦੋਂ ਕਿ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹੇ ਮੀਂਹ ਤੋਂ ਵਾਂਝੇ ਰਹੇ। ਯੈਲੋ ਚਿਤਾਵਨੀ ਦੇ ਚੱਲਦਿਆਂ ਸੂਬੇ ਵਿਚ ਸਵੇਰ ਵੇਲ਼ੇ ਤੋਂ ਹੀ ਰੁਕ-ਰੁਕ ਕੇ ਮੀਂਹ ਵਰਦਾ ਰਿਹਾ।

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪਿਆ, ਜਦੋਂ ਕਿ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹੇ ਮੀਂਹ ਤੋਂ ਵਾਂਝੇ ਰਹੇ। ਯੈਲੋ ਚਿਤਾਵਨੀ ਦੇ ਚੱਲਦਿਆਂ ਸੂਬੇ ਵਿਚ ਸਵੇਰ ਵੇਲ਼ੇ ਤੋਂ ਹੀ ਰੁਕ-ਰੁਕ ਕੇ ਮੀਂਹ ਵਰਦਾ ਰਿਹਾ। ਮੀਂਹ ਪੈਣ ਦੇ ਬਾਵਜੂਦ ਦਿਨ ਦੇ ਤਾਪਮਾਨ ਵਿਚ ਵਾਧਾ ਹੋਇਆ ਅਤੇ ਲੋਕਾਂ ਨੂੰ ਸਖ਼ਤ ਗਰਮੀ ਅਤੇ ਹੁੰਮ੍ਹਸ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ ਨਗਰ ਵਿਚ ਬਹੁਤ ਭਾਰੀ, ਜਦੋਂ ਕਿ ਫ਼ਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਸੰਗਰੂਰ, ਗੁਰਦਾਸਪੁਰ ਅਤੇ ਮਲੇਰਕੋਟਲਾ ਵਿਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਚੱਲੀਆਂ। ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿਚ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਦਿਨ ਤਾਪਮਾਨ ਹੋਰਨਾਂ ਜ਼ਿਲ੍ਹਿਆਂ ਅੰਮ੍ਰਿਤਸਰ ’ਚ 34.9 ਡਿਗਰੀ, ਲੁਧਿਆਣਾ ’ਚ 33.4 ਡਿਗਰੀ, ਪਟਿਆਲਾ ’ਚ 35.2 ਡਿਗਰੀ, ਬਰਨਾਲਾ ’ਚ 34.5 ਡਿਗਰੀ, ਫ਼ਿਰੋਜ਼ਪੁਰ ’ਚ 36.1 ਡਿਗਰੀ ਅਤੇ ਰੂਪਨਗਰ ’ਚ 35.6 ਡਿਗਰੀ ਸੈਲਸੀਅਸ ਰਿਹਾ। ਵਿਭਾਗ ਦਾ ਅਨੁਮਾਨ ਹੈ ਕਿ 19 ਅਗਸਤ ਨੂੰ ਵੀ ਸੂਬੇ ਵਿਚ ਯੈਲੋ ਅਲਰਟ ਰਹੇਗਾ ਅਤੇ ਪਹਾੜੀ ਖੇਤਰਾਂ ਵਿਚ ਭਾਰੀ ਅਤੇ ਹੋਰਨਾਂ ਇਲਾਕਿਆਂ ਵਿਚ ਦਰਮਿਆਨਾ ਮੀਂਹ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਤਾਇਕਵਾਂਡੋ ਖਿਡਾਰਨ ਪ੍ਰਗਤੀ ਮਹਾਜਨ ਦੀ ਸ਼ਾਨਦਾਰ ਪ੍ਰਾਪਤੀ ’ਤੇ ਕੀਤਾ ਮਾਣ-ਸਨਮਾਨ ਅਗਲੀ ਖ਼ਬਰ ਜੀ. ਐਮ. ਸੀ. ਐਚ-32 ਚੰਡੀਗੜ੍ਹ ਬਜ਼ੁਰਗਾਂ ’ਚ ਡਿਜੀਟਲ ਸਿਹਤ ਸਾਖਰਤਾ ਪੈਂਦਾ ਕਰਨ ’ਚ ਹੋ ਰਿਹਾ ਹੈ ਸਹਾਈ
Ad Position 24