19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਯੁਕਤ ਕਿਸਾਨ ਮੋਰਚਾ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ’ਚ ਦਿੱਤੇ ਜਾ ਰਹੇ ਲੰਮੇ ਧਰਨੇ ਸੰਬੰਧੀ ਆਗੂਆਂ ਦਾ ਵਫ਼ਦ ਐਸ. ਐਸ. ਪੀ ਨੂੰ ਮਿਲਿਆ

ਚੰਡੀਗੜ੍ਹ,18 ਅਗਸਤ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਕਿਸਾਨ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਹੋਈ। ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ ਤੋਂ ਇਲਾਵਾ ਬੂਟਾ ਸਿੰਘ ਬੁਰਜਗਿੱਲ,ਬਲਦੇਵ ਸਿੰਘ ਨਿਹਾਲਗੜ੍ਹ , ਬੂਟਾ ਸਿੰਘ ਸ਼ਾਦੀਪੁਰ, ਪਰਮਿੰਦਰ ਸਿੰਘ ਪਾਲਾਮਾਜ਼ਰਾ, ਮਨਪ੍ਰੀਤ ਸਿੰਘ ਤੇ ਹੋਰ ਆਗੂਆਂ ਨੇ ਸਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ,18 ਅਗਸਤ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਕਿਸਾਨ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਹੋਈ। ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ ਤੋਂ ਇਲਾਵਾ ਬੂਟਾ ਸਿੰਘ ਬੁਰਜਗਿੱਲ,ਬਲਦੇਵ ਸਿੰਘ ਨਿਹਾਲਗੜ੍ਹ , ਬੂਟਾ ਸਿੰਘ ਸ਼ਾਦੀਪੁਰ, ਪਰਮਿੰਦਰ ਸਿੰਘ ਪਾਲਾਮਾਜ਼ਰਾ, ਮਨਪ੍ਰੀਤ ਸਿੰਘ ਤੇ ਹੋਰ ਆਗੂਆਂ ਨੇ ਸਮੂਲੀਅਤ ਕੀਤੀ। ਇਸ ਵਿਚ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ 7 ਸਤੰਬਰ ਤੱਕ ਜੋ ਮੋਰਚਾ ਲਾਇਆ ਜਾ ਰਿਹਾ ਉਸ ਸਬੰਧੀ ਵਿਚਾਰਾਂ ਕੀਤੀਆਂ ਜਾ ਰਹੀਆਂ ਗਈਆਂ। ਜਿਨ੍ਹਾਂ ’ਚ ਪੰਜਾਬ ਦੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਦਬਾਉਣ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78,79 ਅਤੇ 80 ਦੀ ਆੜ ਵਿਚ ਕੇਂਦਰ ਦੁਆਰਾ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਤੀ ਜਾ ਰਹੀ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਲੁੱਟ ਨਾਲ ਸਬੰਧਤ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਹਫ਼ਤਾ ਲੰਮਾ ਧਰਨਾ ਦੇਣ ਲਈ ਸੈਕਟਰ 34 ਦੇ ਮੈਦਾਨ ਵਿਚ ਇਕ ਢੁਕਵੀਂ ਜਗ੍ਹਾਂ ਦੀ ਮੰਗ ਲਈ ਵਫ਼ਦ ਨੇ ਚੰਡੀਗੜ੍ਹ ਦੀ ਐਸ.ਐਸ.ਪੀ ਕੰਵਰਦੀਪ ਕੌਰ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਦੱਸਿਆ ਕਿ ਐਸ.ਐਸ.ਪੀ ਚੰਡੀਗੜ੍ਹ ਨੇ ਵਫਦ ਨੂੰ ਭਰੋਸਾ ਦਿੱਤਾ ਅਧਿਕਾਰੀਆਂ ਨਾਲ ਇਸ ਮੁੱਦੇ ’ ਤੇ ਚਰਚਾ ਕਰਨ ਤੋਂ ਬਾਅਦ ਹਫ਼ਤਾਭਰ ਚੱਲਣ ਵਾਲੇ ਇਸ ਵਿਰੋਧ ਪ੍ਰਦਰਸ਼ਨ ਲਈ ਜਗ੍ਹਾਂ ਦੀ ਅਲਾਂਟਮੈਂਟ ਦਾ ਫੈਸਲਾ ਇਕ ਜਾ ਦੋ ਦਿਨਾਂ ਵਿਚ ਕੀਤਾ ਜਾਵੇ। ਇਸ ਵਫਦ ਵਿਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ, ਬੂਟਾ ਸਿੰਘ ਬੁਰਜਗਿੱਲ, ਬਲਦੇਵ ਸਿੰਘ ਨਿਹਾਲਗੜ੍ਹ, ਪਰਮਿੰਦਰ ਸਿੰਘ ਪਾਲਮਾਜਰਾ ਅਤੇ ਬੂਟਾ ਸਿੰਘ ਸ਼ਾਦੀਪੁਰ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ੀਲਡ ਮੁਲਾਜ਼ਮਾਂ ਨੇ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਪਾਰਕਿੰਗਾਂ, ਸੜਕਾਂ ਅਤੇ ਪਾਰਕਾਂ ਵਿਚ ਭਰਿਆ ਪਾਣੀ, ਸੀਵਰੇਜ ਵਿਵਸਥਾ ਹੀ ਹੋਈ ਠੱਪ
Ad Position 24