19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ ਆਪ’ ਵਲੋਂ ਦੀਪਕ ਸੋਨੀ ਚੰਡੀਗੜ੍ਹ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ, 18 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਚੰਡੀਗੜ੍ਹ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਨੌਜਵਾਨ ਆਗੂ ਦੀਪਕ ਸੋਨੀ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ, ਜਨਰਲ ਸਕੱਤਰ ਸਨੀ ਔਲਖ, ਚੀਫ਼ ਸਪੋਕਸਪਰਸਨ ਅਤੇ ਕੌਂਸਲਰ ਯੋਗੇਸ਼ ਢੀਂਗਰਾ, ਮਾਈਨੌਰਿਟੀ ਵਿੰਗ ਦੇ ਪ੍ਰਧਾਨ ਸ਼ਾਦਾਬ ਰਾਠੀ ਅਤੇ ਆਬਜ਼ਰਵਰ ਵਿਨੀਤ ਵਰਮਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਚੰਡੀਗੜ੍ਹ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਨੌਜਵਾਨ ਆਗੂ ਦੀਪਕ ਸੋਨੀ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ, ਜਨਰਲ ਸਕੱਤਰ ਸਨੀ ਔਲਖ, ਚੀਫ਼ ਸਪੋਕਸਪਰਸਨ ਅਤੇ ਕੌਂਸਲਰ ਯੋਗੇਸ਼ ਢੀਂਗਰਾ, ਮਾਈਨੌਰਿਟੀ ਵਿੰਗ ਦੇ ਪ੍ਰਧਾਨ ਸ਼ਾਦਾਬ ਰਾਠੀ ਅਤੇ ਆਬਜ਼ਰਵਰ ਵਿਨੀਤ ਵਰਮਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਰਹੇ। ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਦੀਪਕ ਸੋਨੀ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਦਿੱਲੀ ਤੇ ਪੰਜਾਬ ਦੀਆਂ ‘ਆਪ’ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਲੋਕ-ਹਿੱਤੈਸ਼ੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਲੀਡਰਸ਼ਿਪ ਨੇ ਦੀਪਕ ਸੋਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਪਾਰਟੀ ਲੀਡਰਸ਼ਿਪ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੀਪਕ ਸੋਨੀ ਆਪਣੀ ਊਰਜਾ, ਮਿਹਨਤ ਤੇ ਅਗਵਾਈ ਦੀ ਸਮਰੱਥਾ ਨਾਲ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਸਮਾਂ-ਸਾਰਣੀ ਕੀਤੀ ਜਾਰੀ ਪ੍ਰੀਖਿਆਵਾਂ 18 ਨਵੰਬਰ ਤੋਂ ਹੋਣਗ... ਅਗਲੀ ਖ਼ਬਰ ਕਿਸਾਨ ਜੈਵਿਕ ਖੇਤੀ ਅਪਣਾਉਣ- ਸੰਧਵਾਂ
Ad Position 24